ਕੇਂਦਰ ਸਰਕਾਰ ਬ੍ਰਿਜ਼ ਭੂਸ਼ਣ ਸ਼ਰਨ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰਕੇ ਪਾਰਟੀ ਵਿੱਚੋਂ ਕੱਢੇ – ਰਾਮਾ
ਸੁਖਜਿੰਦਰ ਮਾਨ
ਬਠਿੰਡਾ, 11 ਮਈ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਂਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਇਸਰਖਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਵੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਦੇ ਲੋਕ ਸਭਾ ਮੈਂਬਰ ਬਿਰਜ਼ ਭੂਸ਼ਣ ਸ਼ਰਨ ਸਿੰਘ ਦੇ ਵਿਰੁੱਧ ਜਿਣਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ, ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਪਰ ਦਿੱਲੀ ਪੁਲਿਸ ਦੁਆਰਾ ਸਿਰਫ ਐਫ. ਆਈ.ਆਰ ਹੀ ਦਰਜ ਕੀਤੀ,ਗ੍ਰਿਫਤਾਰੀ ਨਹੀਂ ਕੀਤੀ ਗਈ। ਉਲਟਾ ਪ੍ਰਦਰਸ਼ਨਕਾਰੀਆਂ ਤੇ ਦਿੱਲੀ ਪੁਲੀਸ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਜਾ ਅੱਤਿਆਚਾਰ ਕੀਤੇ ਜਾ ਰਹੇ ਹਨ ਜੋ ਕਿ ਨਿੰਦਨਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਬਿਰਜ਼ ਭੂਸ਼ਣ ਸ਼ਰਨ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰਕੇ ਪਾਰਟੀ ਵਿੱਚੋਂ ਕੱਢੇ ਤੇ ਪਹਿਲਵਾਨਾਂ ਨੂੰ ਇਨਸਾਫ ਦਿਵਾਵੇ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਸੁਖਦੀਪ ਸਿੰਘ ਕਣਕਵਾਲ, ਗੁਰਮੀਤ ਸਿੰਘ ਗੁਰੂਸਰ, ਜਗਸੀਰ ਸਿੰਘ ਬਰਕੰਦੀ,ਸੁਖਦੇਵ ਸਿੰਘ ਗੰਗਾ ਨਥਾਣਾ, ਬਲਵਿੰਦਰ ਸਿੰਘ ਸੰਦੋਹਾ, ਬਲਦੇਵ ਸਿੰਘ ਜੱਸੀ ਪੋ ਵਾਲੀ, ਕੱਤਰ ਸਿੰਘ ਬਰਕੰਦੀ, ਪਿਸ਼ੌਰਾ ਸਿੰਘ ਸੇਖੂ, ਕਰਮਜੀਤ ਸਿੰਘ ਜੱਜਲ, ਗੁਰਮੇਲ ਸਿੰਘ ਤਲਵੰਡੀ ਸਾਬੋ, ਸੁਖਮੰਦਰ ਸਿੰਘ ਭਾਗੀਬਾਂਦਰ, ਹਾਕਮ ਸਿੰਘ ਸੰਦੋਹਾ, ਅਸ਼ੋਕ ਲੇਲੇਵਾਲਾ, ਬਲਵਿੰਦਰ ਸਿੰਘ ਗੰਗਾ, ਸੁਖਵਿੰਦਰ ਸਿੰਘ ਨਵਾਂ ਪਿੰਡ, ਸੁਖਚਰਨ ਸਿੰਘ ਢਿੱਲੋਂ, ਮਾਘੀ ਸਿੰਘ ਗਾਟਵਾਲੀ, ਹਰਦੇਵ ਸਿੰਘ ਲੇਲੇਵਾਲਾ, ਸੰਧੂਰਾ ਸਿੰਘ ਫੁੱਲੋਖਾਰੀ, ਗੁਰਦੀਪ ਸਿੰਘ ਚੱਕ, ਸੁਖਪਾਲ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ,ਨਾਇਬ ਸਿੰਘ, ਬੱਬੂ ਬਹਿਣੀਵਾਲ,ਰਾਜੂ ਬਰਕੰਦੀ, ਜਗਦੀਪ ਸਿੰਘ,ਜਗਮੀਤ ਸਿੰਘ, ਸਰਬਜੀਤ ਸਿੰਘ, ਭੋਲਾ ਸਿੰਘ, ਤਾਰਾ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਲੀਲਾ ਸਿੰਘ, ਅਜੈਬ ਖਾਲਸਾ, ਰਣਜੀਤ ਸਿੰਘ,ਹਰਗੋਬਿੰਦ ਸਿੰਘ ਮਾਇਸਰਖਾਨਾ ਆਦਿ ਹਾਜ਼ਰ ਸਨ।
Share the post "ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚ ਹੋਈਆਂ ਕਿਸਾਨੀ ਵਿਚਾਰਾਂ"