ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 23 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਜ਼ੀਰੋ ਟਾਰਲੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਇਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ, ਪਰ ਫਿਰ ਵੀ ਭਿ੍ਰਸ਼ਟਾਚਾਰ ਨੂੰ ਜੜ੍ਹ ਤੋਂ ਖਾਤਮ ਕਰਨ ਲਈ ਪ੍ਰਸ਼ਾਸਨ ਅਤੇ ਸਮਾਜ ਦਾ ਸਹਿਯੋਗ ਵੀ ਅਤਿ ਜ਼ਰੂਰੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਬਾਗਵਾਨੀ ਵਿਭਾਗ, ਖੇਤੀਬਾੜੀ, ਪਸ਼ੂ ਤੇ ਮੱਛੀ ਪਾਲਣ, ਭੂਮੀ ਰੱਖਿਆ, ਵਣ ਵਿਭਾਗ, ਡੇਅਰੀ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਪੋਂ-ਆਪਣੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਅਤੇ ਲਾਹਾ ਦਿੱਤਾ ਜਾਵੇ।
ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਨੁਮਾਇੰਦੇ ਵਲੋਂ ਦੱਸਿਆ ਕਿ ਝੀਂਗਾਂ ਅਤੇ ਮੱਛੀ ਪਾਲਣ ਸਬੰਧੀ ਸ਼੍ਰੀ ਮੁਕਤਸਰ ਸਾਹਿਬ ਵਿਚ ਟਰੇਨਿੰਗ ਸੈਂਟਰ ਚਲ ਰਿਹਾ ਹੈ। ਇਸ ਟਰੇਨਿੰਗ ਸੈਂਟਰ ਤੋਂ ਟਰੇਨਿੰਗ ਲੈ ਕੇ ਮੱਛੀ ਪਾਲਕ ਆਪਣੀ ਆਮਦਨ ਵਿਚ 4 ਤੋਂ 5 ਲੱਖ ਰੁਪਏ ਪ੍ਰਤੀ ਏਕੜ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਰ ਕਮਿਊਨਿਟੀ ਵਾਟਰ ਟੈਂਕ ਕਿਸਾਨਾਂ ਦੇ ਖੇਤ ਵਿਚ ਬਣਵਾਏ ਗਏ ਹਨ ਜੋ ਕਿ ਸਪਰਿੰਕਲਿੰਗ ਰਾਹੀਂ ਖੇਤਾਂ ਨੂੰ ਪਾਣੀ ਦੇਣ ਵਾਸਤੇ ਹਨ। ਇਸ ਮੌਕੇ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਨੇ ਮੱਛੀ ਪਾਲਣ ਵਿਭਾਗ ਤੋਂ ਆਏ ਅਧਿਕਾਰੀ ਨੂੰ ਕਿਹਾ ਕਿ ਡਿਪਟੀ ਡਾਇਰੈਕਟਰ ਬਾਗਵਾਨੀ ਨਾਲ ਸੰਪਰਕ ਕਰਕੇ ਜੇਕਰ ਇਨ੍ਹਾਂ ਟੈਂਕਾਂ ਵਿਚ ਮੱਛੀ ਜਾਂ ਝੀਂਗਾ ਨੂੰ ਕਿਸਾਨਾਂ ਨਾਲ ਸੰਪਰਕ ਕਰਕੇ ਛੱਡਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਇਸ ਤੋਂ ਵਾਧੂ ਲਾਭ ਮਿਲ ਸਕੇ। ਇਸ ਮੌਕੇ ਚੇਅਰਮੈਨ ਸ਼੍ਰੀ ਅਗਰਵਾਲ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿਚ ਚਲ ਰਹੀਆਂ ਸਕੀਮਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ, ਇਨ੍ਹਾਂ ਸਕੀਮਾਂ ਦੇ ਪ੍ਰਤੀ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਲਿਆਉਣ ਲਈ ਪਿੰਡਾਂ/ਸ਼ਹਿਰਾਂ ਵਿਚ ਵੱਖ-ਵੱਖ ਵਿਭਾਗਾਂ ਨਾਲ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਕੈਪ ਆਯੋਜਿਤ ਕੀਤੇ ਜਾਣ ਤਾਂ ਜੋ ਇਨ੍ਹਾਂ ਸਕੀਮਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ ਅਤੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਣ।ਮੀਟਿੰਗ ਦੌਰਾਨ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾਪਾਲ, ਸਹਾਇਕ ਖੋਜ਼ ਅਫਸਰ ਸ਼੍ਰੀ ਰਣਜੀਤ ਸਿੰਘ, ਇਨਵੈਸਟੀਗੇਟਰ ਸ਼ੀ ਸੰਦੀਪ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ, ਫੀਲਡ ਅਫਸਰ ਖੇਤੀਬਾੜੀ ਵਿਭਾਗ ਸੁਖਵੀਰ ਸਿੰਘ ਸੋਢੀ, ਸੀਨੀਅਰ ਫਿਸ਼ਨਰੀ ਅਫਸਰ ਸ਼੍ਰੀ ਰਾਹੁਲ ਕੁਮਾਰ, ਭੂਮੀ ਰੱਖਿਆ ਅਫਸਰ ਸ਼੍ਰੀ ਰਵਿੰਦਰਪਾਲ ਸਿੰਘ ਅਤੇ ਸ਼੍ਰੀ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
Share the post "ਭਿ੍ਰਸ਼ਟਾਚਾਰ ਨੂੰ ਜੜ੍ਹ ਤੋਂ ਖਾਤਮ ਕਰਨ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ : ਅੰਮ੍ਰਿਤ ਲਾਲ ਅਗਰਵਾਲ"