ਰਿਸ਼ਵਤ ਦੇਣਾ ਤੇ ਰਿਸ਼ਵਤ ਲੈਣਾ ਦੋਵੇਂ ਹੀ ਗੈਰ-ਕਾਨੂੰਨੀ : ਹਰਪਾਲ ਸਿੰਘ
ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੁੱਧ ਸ਼ਲਾਨਾ ਜਾਗਰੂਕਤਾ ਸੈਮੀਨਾਰ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ : ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਇੱਥੇ ਬੁੱਧਵਾਰ ਨੂੰ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜ਼ੀਰੋ ਟਾਰਲੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ, ਪਰ ਫਿਰ ਵੀ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਾਤਮ ਕਰਨ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ ਹੈ।ਸ੍ਰੀ ਜੇ. ਇਲਨਚੇਲੀਅਨ ਨੇ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਮਨਾਏ ਜਾ ਰਹੇ ਸ਼ਲਾਨਾ ਜਾਗਰੂਕਤਾ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਦਾ ਮੁੱਖ ਮੰਤਵ ਭ੍ਰਿਸ਼ਟਾਚਾਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਇਸ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਭਾਰਤ- ਵਿਕਸਿਤ ਭਾਰਤ ਮੁਹਿੰਮ ਦਾ ਹਿੱਸਾ ਬਣਨ ਅਤੇ ਇਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਸ. ਹਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਬਿਊਰੋ ਦਾ ਮੁੱਖ ਟੀਚਾ ਵੱਖ-ਵੱਖ ਵਿਭਾਗਾਂ ਦੀ ਮੱਦਦ ਕਰਨਾ ਹੈ ਤਾਂ ਕਿ ਉਹ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫੌਰੀ ਕਾਰਵਾਈ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਵਤ ਦੇਣਾ ਅਤੇ ਰਿਸ਼ਵਤ ਲੈਣਾ ਦੋਨੇਂ ਹੀ ਗੈਰਕਾਨੂੰਨੀ ਹਨ। ਐਸ.ਐਸ.ਪੀ ਵਿਜੀਲੈਂਸ ਬਿਊਰੋ ਨੇ ਇਹ ਵੀ ਕਿਹਾ ਕਿ ਬਿਊਰੋ ਵੱਲੋਂ ਜਨ ਸੇਵਕਾਂ ਵਿਰੁੱਧ ਜਿੱਥੇ ਲੋੜੀਂਦਾ ਹੋਵੇ ਭ੍ਰਿਸ਼ਟਾਚਾਰ ਰੋਕੂ ਐਕਟ 1988 ਵਿੱਚ ਦਰਸਾਏ ਅਨੁਸਾਰ ਦੋਸ਼ਾਂ ਦੀ ਤਫ਼ਸੀਸ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਜਨ ਸੇਵਕ ਨੂੰ ਰਿਸ਼ਵਤ ਲੈਂਦੇ ਹੋਏ ਫੜ੍ਹਨ ਲਈ ਟਰੈਕ ਅਤੇ ਰੇਡ ਵੀ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਗਬਨ, ਫਰਾੜ ਆਦਿ ਦੇ ਵਧ ਰਹੇ ਅੰਕੜਿਆਂ ਨੂੰ ਵੀ ਚੈਕ ਕੀਤਾ ਜਾਂਦਾ ਹੈ।ਇਸ ਤੋਂ ਪਹਿਲਾਂ ਸਰਕਾਰੀ ਰਾਜਿੰਦਰਾ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਜਯੋਤਸਨਾ ਸਿੰਗਲਾ ਅਤੇ ਡਾ. ਮਨੋਨੀਤ ਖੇੜਾ ਅਤੇ ਪੰਜਾਬ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਸਮਸ਼ੇਰ ਸਿੰਘ ਵੱਲੋਂ ਵੀ ਆਪੋ-ਆਪਣੇ ਸੰਬੋਧਨ ਦੌਰਾਨ ਵੀ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ ਦੇ ਬੀ.ਏ. ਭਾਗ ਦੂਜਾ ਦੇ ਹੋਣਹਾਰ ਵਿਦਿਆਰਥੀਆਂ ਅਮਨਪ੍ਰੀਤ ਕੌਰ ਅਤੇ ਸਾਹਿਲ ਗਰਗ ਵੱਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕਵਿਤਾਵਾਂ ਸੁਣਾਈਆਂ ਗਈਆਂ। ਇਸ ਦੌਰਾਨ ਮੁੱਖ ਮਹਿਮਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ, ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਸੁਰਜੀਤ ਸਿੰਘ, ਡੀ.ਐਸ.ਪੀ. ਬਠਿੰਡਾ ਰੇਂਜ ਸ੍ਰੀ ਸੰਦੀਪ ਸਿੰਘ ਚਹਿਲ, ਡੀ.ਐਸ.ਪੀ. ਵਿਜੀਲੈਂਸ ਯੂਨਿਟ ਬਠਿੰਡਾ ਸ੍ਰੀ ਪੁਨੀਤ ਸਿੰਘ ਚਹਿਲ, ਡੀ.ਐਸ.ਪੀ. ਸ੍ਰੀ ਕੁਲਦੀਪ ਸਿੰਘ ਭੁੱਲਰ, ਡੀ.ਐਸ.ਪੀ. ਸ੍ਰੀ ਵਿਸ਼ਵਜੀਤ ਸਿੰਘ, ਡੀ.ਐਸ.ਪੀ. ਮੈਡਮ ਹੀਨਾ ਗੁਪਤਾ, ਐਸ.ਐਚ.ਓ ਕੋਤਵਾਲੀ ਸ੍ਰੀ ਪਰਮਿੰਦਰ ਕੁਮਾਰ, ਐਸ.ਐਚ.ਓ ਸਿਵਲ ਲਾਈਨ ਸ੍ਰੀ ਯਾਦਵਿੰਦਰ ਸਿੰਘ, ਐਸ.ਐਚ.ਓ ਥਰਮਲ ਸ੍ਰੀ ਹਰਜੀਤ ਸਿੰਘ ਆਦਿ ਤੋਂ ਇਲਾਵਾ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Share the post "ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ : ਜੇ. ਇਲਨਚੇਲੀਅਨ"