WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਭ੍ਰਿਸ਼ਟਾਚਾਰ ਵਿਰੁਧ ਡਟਣ ਵਾਲੇ ਅਧਿਕਾਰੀਆਂ ਦੀ ਖੱਜਲ ਖੁਆਰੀ ਰੋਕਣ ਲਈ ਜਨਤਕ ਜਥੇਬੰਦੀਆਂ ਦਾ ਵਫ਼ਦ ਡੀਸੀ ਨੂੰ ਮਿਲਿਆ

ਸੁਖਜਿੰਦਰ ਮਾਨ
ਬਠਿੰਡਾ, 29 ਨਵੰਬਰ: ਨਾਪ ਤੋਲ ਵਿਭਾਗ ਦੀ ਇੰਸਪੈਕਟਰ ਸ਼ੀਰੀਂ ਤੇ ਮਨਦੀਪ ਸਿੰਘ ਨੂੰ ਵਿਜੀਲੈਂਸ ਵੱਲੋਂ ਖੱਜਲ ਖੁਆਰ ਕਰਨ ਦੇ ਵਿਰੋਧ ਵਿਚ ਬਠਿੰਡਾ ਜ਼ਿਲ੍ਹੇ ਦੀਆਂ ਦਰਜਨ ਭਰ ਜਨਤਕ ਜਥੇਬੰਦੀਆਂ ਦਾ ਵਫ਼ਦ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਖੜ੍ਹਨ ਵਾਲੇ ਅਜਿਹੇ ਅਧਿਕਾਰੀਆਂ ਨੂੰ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਇਹਨਾਂ ਇਮਾਨਦਾਰ ਅਧਿਕਾਰੀਆਂ ’ਤੇ ਦਬਾਅ ਪਾਉਣ ਦੇ ਮਨਸ਼ੇ ਨਾਲ ਝੂਠੀ ਸ਼ਿਕਾਇਤ ਦੇਣ ਵਾਲੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਡੀਸੀ ਬਠਿੰਡਾ, ਐਸ ਐਸ ਪੀ ਬਠਿੰਡਾ ਅਤੇ ਐਸ ਐਸ ਪੀ ਵਿਜੀਲੈਂਸ ਬਠਿੰਡਾ ਨੂੰ ਮਿਲੇ ਅੱਜ ਦੇ ਜਨਤਕ ਵਫਦ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ , ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਨਕਲਾਬੀ ਜਮਹੂਰੀ ਜਥੇਬੰਦੀ ਲੋਕ ਮੋਰਚਾ ਪੰਜਾਬ ਦੀ ਸੂਬਾਈ ਆਗੂ ਸ਼ੀਰੀਂ ਨਾਪ ਤੋਲ ਵਿਭਾਗ ਵਿਚ ਇੰਸਪੈਕਟਰ ਵਜੋਂ ਨੌਕਰੀ ਕਰਦੀ ਹੈ। ਉਸ ਵੱਲੋਂ ਆਪਣੀ ਡਿਊਟੀ ਦੌਰਾਨ ਇਕ ਤੇਲ ਟੈਂਕਰ ਨੂੰ ਨਾਪ ਤੋਲ ਵਿਭਾਗ ਦੀ ਸੀਲ ਨਾਲ ਛੇੜਛਾੜ ਕਰਨ ਦੇ ਦੋਸ਼ ਵਜੋਂ ਜਬਤ ਕੀਤਾ ਗਿਆ ਸੀ। ਉਸ ਖ਼ਿਲਾਫ਼ ਵਿਭਾਗ ਵੱਲੋਂ ਬਣਦੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਤੇਲ ਟੈਂਕਰ ਦੇ ਮਾਲਕ ਨੇ ਆਪਣੇ ਆਪ ਨੂੰ ਸਰਕਾਰੇ-ਦਰਬਾਰੇ ਪਹੁੰਚ ਵਾਲਾ ਰਸੂਖਵਾਨ ਵਿਅਕਤੀ ਕਰਾਰ ਦਿੰਦਿਆਂ ਸ਼ੀਰੀਂ ਤੇ ਉਸਦੇ ਸਾਥੀ ਅਧਿਕਾਰੀ ਨੂੰ ਧਮਕਾਉਣਾ ਸ਼ੁਰੂ ਕੀਤਾ ਅਤੇ ਬਣਦੀ ਕਾਰਵਾਈ ਰੋਕਣ ਤੋਂ ਦਬਾਅ ਪਾਉਣ ਲਈ ਸ਼ੀਰੀਂ ਤੇ ਉਸਦੇ ਸਾਥੀ ਅਧਿਕਾਰੀ ਖਿਲਾਫ਼ ਵਿਜੀਲੈਂਸ ਕੋਲ ਰਿਸ਼ਵਤ ਮੰਗਣ ਦੀ ਝੂਠੀ ਸ਼ਿਕਾਇਤ ਦੇ ਦਿੱਤੀ। ਵਿਜੀਲੈਂਸ ਅਧਿਕਾਰੀਆਂ ਵੱਲੋਂ ਪੜਤਾਲ ਦੇ ਨਾਂ ਹੇਠ ਅਸਿੱਧੇ ਢੰਗ ਨਾਲ ਬਣਦੀ ਵਿਭਾਗੀ ਕਾਰਵਾਈ ਰੋਕਣ ਲਈ ਦਬਾਅ ਪਾਇਆ ਗਿਆ ਹੈ। ਇਸ ਦਬਾਅ ਅੱਗੇ ਝੁਕਣ ਤੋਂ ਇਨਕਾਰੀ ਸ਼ੀਰੀਂ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਤਲਵਾਰ ਲਟਕਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਇਨਕਲਾਬੀ ਜਮਹੂਰੀ ਲਹਿਰ ਦਾ ਸਰਗਰਮ ਅੰਗ ਤੁਰੀ ਆ ਰਹੀ ਸ਼ੀਰੀਂ ਦਾ ਆਪਣੀ ਨੌਕਰੀ ਦੌਰਾਨ ਭ੍ਰਿਸ਼ਟਾਚਾਰ ਖ਼ਿਲਾਫ਼ ਲੜਨ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਨਾ ਝੁੱਕਣ ਦਾ ਅਮਲ ਸਭਨਾਂ ਲੋਕਾਂ ਅਤੇ ਜਥੇਬੰਦੀਆਂ ਦੇ ਸਾਹਮਣੇ ਹੈ।ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਇਕ ਪਾਸੇ ਭ੍ਰਿਸ਼ਟਾਚਾਰ ਰੋਕਣ ਦੇ ਦਾਅਵੇ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਭਰਿਸ਼ਟਾਚਾਰ ਖਿਲਾਫ ਲੜਾਈ ਲੜਨ ਵਾਲੇ ਇਮਾਨਦਾਰ ਅਧਿਕਾਰੀਆਂ ਨੂੰ ਸਰਕਾਰੀ ਵਿਭਾਗਾਂ ਵੱਲੋਂ ਹੀ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਇਮਾਨਦਾਰ ਅਧਿਕਾਰੀਆਂ ਨੂੰ ਸਿਆਸੀ ਅਸਰ ਰਸੂਖ ਦੇ ਜ਼ੋਰ ਪਰੇਸ਼ਾਨ ਕਰਨਾ ਤੇ ਧਮਕਾਉਣ ਦੇ ਗੈਰ ਜਮਹੂਰੀ ਤੇ ਧੱਕੜ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਦੇ ਇਸ ਵਫਦ ਵਿਚ ਹੋਰਨਾਂ ਤੋਂ ਇਲਾਵਾ ਡੀਟੀਐਫ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਸੂਬਾਈ ਸਕੱਤਰ ਪ੍ਰਿਤਪਾਲ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਜਗਰੂਪ ਸਿੰਘ ਤੇ ਗੁਰਵਿੰਦਰ ਸਿੰਘ, ਮਿਲਕ ਪਲਾਂਟ ਸੰਘਰਸ਼ ਮੋਰਚਾ ਵੱਲੋਂ ਜਸਵੀਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਲਖਵਿੰਦਰ ਸਿੰਘ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਵੱਲੋਂ ਗਗਨਦੀਪ ਸਿੰਘ, ਪੰਜਾਬੀ ਸਾਹਿਤ ਸਭਾ ਬਠਿੰਡਾ ਵੱਲੋਂ ਰਣਬੀਰ ਰਾਣਾ, ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ, ਸਾਹਿਤ ਸੱਭਿਆਚਾਰਕ ਮੰਚ ਵੱਲੋਂ ਜਸਵਿੰਦਰ ਜਸ ਸ਼ਾਮਲ ਸਨ।

 

Related posts

ਬਠਿੰਡਾ ਪ੍ਰੈਸ ਕਲੱਬ ਦੀ ਨਵੀਂ ਕਮੇਟੀ ਨੇ ਕੰਮ ਸੰਭਾਲਿਆ

punjabusernewssite

ਵਿਧਾਨ ਸਭਾ ਚੋਣਾਂ-2022 ਦੌਰਾਨ ਕੀਤੇ ਸ਼ਲਾਘਾਯੋਗ ਕੰਮ ਲਈ ਆਰਓਜ਼ ਨੂੰ ਵੰਡੇ ਪ੍ਰਸੰਸਾ ਪੱਤਰ

punjabusernewssite

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸੜਕੀ ਦੁਰਘਟਨਾਵਾਂ ਘਟਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

punjabusernewssite