Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਪਰਾਧ ਜਗਤ

ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਦੌਰਾਨ 5 ਨਵੰਬਰ ਤੱਕ ਕੀਤੀਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਐਸਐਸਪੀ ਵਿਜੀਲੈਂਸ

8 Views

31 ਅਕਤੂਬਰ 2023 ਨੂੰ ਸਰਕਾਰੀ ਰਾਜਿੰਦਰਾ ਕਾਲਜ ਚ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਵਿਰੋਧੀ ਦਿਵਸ
ਬਠਿੰਡਾ, 30 ਅਕਤੂਬਰ : ਵਿਜੀਲੈਂਸ ਵਿਭਾਗ ਵਲੋਂ ਹਰ ਸਾਲ 30 ਅਕਤੂਬਰ ਤੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਮਨਾਇਆ ਜਾਂਦਾ ਹੈ। ਜਿਸ ਤਹਿਤ ਵਿਭਾਗ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਹ ਜਾਣਕਾਰੀ ਐਸ.ਐਸ.ਪੀ ਵਿਜੀਲੈਂਸ ਹਰਪਾਲ ਸਿੰਘ ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਦੀ ਸ਼ੁਰੂਆਤ ਕਰਨ ਉਪਰਤ ਸਾਂਝੀ ਕੀਤੀ।ਇਸ ਮੌਕੇ ਸਮੂਹ ਦਫਤਰੀ ਸਟਾਫ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਵੀ ਚੁੱਕੀ ਗਈ।

ਪੰਜਾਬ ਦੇ 14 ਤਹਿਸੀਲਦਾਰ ਬਣੇ ਪੀਸੀਐਸ, ਪੜ੍ਹੋ ਲਿਸਟ

ਇਸ ਦੌਰਾਨ ਹਰਪਾਲ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਦਾ ਮੁੱਖ ਮੰਤਵ “ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਦੇ ਪ੍ਰਤੀ ਵਚਨਵੱਧ ਰਹੋ’ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ ਵੱਖ-ਵੱਖ ਸੈਮੀਨਾਰ ਵੀ ਕਰਵਾਏ ਜਾਣਗੇ। ਕਰਵਾਏ ਜਾਣ ਵਾਲੇ ਇਨ੍ਹਾਂ ਸੈਮੀਨਾਰਾਂ ਦੌਰਾਨ 31 ਅਕਤੂਬਰ 2023 ਨੂੰ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਉਪ ਕਪਤਾਨ ਪੁਲਿਸ, ਰੇਂਜ ਬਠਿੰਡਾ ਕੁਲਵੰਤ ਸਿੰਘ ਪੀ.ਪੀ.ਐਸ. ਵੱਲੋ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕੀਤਾ ਜਾਵੇਗਾ।ਮਨਾਏ ਜਾ ਰਹੇ ਇਸ ਸਪਤਾਹ ਦੌਰਾਨ ਡੀ.ਐਸ.ਪੀ ਸੰਦੀਪ ਸਿੰਘ ਦੀ ਅਗਵਾਈ ਹੇਠ 1 ਨਵੰਬਰ 2023 ਨੂੰ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਤੇ

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਮੂੜ ਹੋਵੇਗੀ ਸੁਣਵਾਈ

2 ਨਵੰਬਰ 2023 ਨੂੰ ਸਥਾਨਕ ਮਾਲਵਾ ਕਾਲਜ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਉਪ ਕਪਤਾਨ ਪੁਲਿਸ ਯੂਨਿਟ ਮਾਨਸਾ ਗੁਰਦੇਵ ਸਿੰਘ ਪੀ.ਪੀ.ਐਸ ਦੀ ਅਗਵਾਈ ਹੇਠ 3 ਨਵੰਬਰ 2023 ਨੂੰ ਐਸ.ਡੀ ਕੰਨਿਆ ਮਹਾਂਵਿਦਿਆਲਿਆ, ਮਾਨਸਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਮਨਾਇਆ ਜਾਵੇਗਾ। 4-5 ਨਵੰਬਰ 2023 ਨੂੰ ਦਫਤਰ ਡੀ.ਐਸ.ਪੀ. ਰੇਂਜ ਬਠਿੰਡਾ ਯੂਨਿਟ ਬਠਿੰਡਾ, ਯੂਨਿਟ ਸ੍ਰੀ ਮੁਕਤਸਰ ਸਾਹਿਬ, ਯੂਨਿਟ ਮਾਨਸਾ ਵੱਲੋ ਵੱਖ-ਵੱਖ ਪਬਲਿਕ ਸਥਾਨ ਜਿਵੇਂ ਬੱਸ ਸਟੈਂਡ, ਬਜਾਰ ਆਦਿ ਪਰ ਪੰਪਲੇਟ ਵੰਡਕੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਜਾਗਰੂਕ ਕੀਤਾ ਜਾਵੇਗਾ।

Related posts

ਬਠਿੰਡਾ ਦੇ ਪਿੰਡ ਕੋਠਾਗੁਰੂ ਵਿਖੇ ਚੱਲੀਆਂ ਗੋਲੀਆਂ, ਤਿੰਨ ਦੀ ਹੋਈ ਮੌਤ, ਕਈ ਜਖਮੀ

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਹੋਸਟਲ ’ਚ ਕੀਤੀ ਆਤਮ+ਹੱਤਿਆ

punjabusernewssite

ਬਠਿੰਡਾ ’ਚ ਨਸ਼ਾ ਤਸਕਰੀ ਦੇ ਕੇਸਾਂ ਵਿਚ 97 ਤਸਕਰ ਨਹੀਂ ਹੋਏ ਗ੍ਰਿਫਤਾਰ, ਹਾਈਕੋਰਟ ਹੋਈ ਸਖ਼ਤ

punjabusernewssite