ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਸਿੱਖ ਮਸਲੇ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ
ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਸਿੱਖ ਮਸਲਾ ਹੱਲ ਨਹੀਂ ਕਰ ਸਕਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਦਸੰਬਰ: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਧੱਕੇਸ਼ਾਹੀ ਅਤੇ ਮਾੜੇ ਵਤੀਰੇ ਦੇ ਦਾਅਵਿਆਂ ਦੀ ਨਿਖੇਧੀ ਕਰਦਿਆਂ ਸਪੱਸ਼ਟ ਕੀਤਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਇੱਕੋ ਇੱਕ ਮਕਸਦ ਸਿੱਖ ਕੌਮ ਦੀ ਸੇਵਾ ਕਰਨਾ ਹੈ ਅਤੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਨੇ ਅਜਿਹਾ ਪਲੇਟਫਾਰਮ ਮਿਲਿਆ ਹੈ ਜਿਸ ਨਾਲ ਲੰਮੇ ਸਮੇਂ ਤੋਂ ਲਟਕਦੇ ਸਿੱਖ ਮਸਲਿਆਂ ਨੂੰ ਹੱਲ ਕਰਨ ਵਿੱਚ ਮਦਦ ਕੀਤੀ ਜਾਵੇਗੀ।
ਇੱਥੇ ਜਾਰੀ ਇੱਕ ਬਿਆਨ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਅਕਾਲੀ ਲੀਡਰਸ਼ਿਪ ਵੱਲੋਂ ਲਾਏ ਜਾ ਰਹੇ ਦੋਸ਼ਾਂ ਤੋਂ ਹੈਰਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇ ਉਨ੍ਹਾਂ ਨੂੰ ਮਜਬੂਰ ਕਰਨਾ ਹੁੰਦਾ ਤਾਂ ਪਾਰਟੀ ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਹੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਖਦੀ ਨਾ ਕਿ ਨਿੱਜੀ ਤੌਰ ’ਤੇ। ਉਨ੍ਹਾਂ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਹਨ ਕਿਉਂਕਿ ਇਸ ਪਾਰਟੀ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਸਿੱਖ ਮਸਲਿਆਂ ਦੇ ਹੱਲ ਲਈ ਕੰਮ ਕਰਨ ਦੇ ਯੋਗ ਨਹੀਂ ਰਿਹਾ।
ਭਾਜਪਾ ਆਗੂ ਨੇ ਅੱਗੇ ਕਿਹਾ ਕਿ ਉਹ ਬਿਨਾਂ ਕਿਸੇ ਦੋਸ਼ਾਂ ਦੇ ਅਕਾਲੀ ਦਲ ਨੂੰ ਛੱਡ ਗਏ ਹਨ ਜਦਕਿ ਕਈਆਂ ਨੇ ਇਸ ਸਭ ਤੋਂ ਪੁਰਾਣੀ ਪਾਰਟੀ ‘ਤੇ ਇਕੱਲੇ ਪਰਿਵਾਰ ‘ਤੇ ਕੇਂਦਰਿਤ ਹੋਣ ਅਤੇ ਬੇਅਦਬੀ ਅਤੇ ਨਸ਼ਿਆਂ ਦੇ ਕਈ ਕੇਸਾਂ ਦਾ ਦੋਸ਼ ਲਾਉਂਦਿਆਂ ਪਾਰਟੀ ਛੱਡ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੈਂ ਇੱਕ ਸਕਾਰਾਤਮਕ ਵਿਅਕਤੀ ਹਾਂ ਜਿਸਦਾ ਉਦੇਸ਼ ਸਮਾਜ ਦੀ ਸੇਵਾ ਕਰਨਾ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਤੁਸੀਂ ਰਾਸ਼ਟਰੀ ਪਾਰਟੀ ਦੇ ਮੈਂਬਰ ਹੋਵੋ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਨਾਲ ਦ੍ਰਿੜ ਸੰਕਲਪ ਲਿਆ ਹੈ ਕਿ ਉਹ ਸਿੱਖ ਕੌਮ ਦੇ ਮਸਲਿਆਂ ਨੂੰ ਹੱਲ ਕਰਨ ਅਤੇ ਕੌਮ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਹੀ ਧਿਆਨ ਦੇਣਗੇ ਅਤੇ ਕਿਸੇ ਵੱਲੋਂ ਲਾਏ ਜਾ ਰਹੇ ਬੇਲੋੜੇ ਦੋਸ਼ਾਂ ਨਾਲ ਉਨ੍ਹਾਂ ਦਾ ਧਿਆਨ ਭਟਕਾਉਣ ਵਾਲਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਇਕ ਖੇਤਰੀ ਪਾਰਟੀ ਬਣ ਕੇ ਰਹਿ ਗਿਆ ਹੈ, ਜਿਸ ਦਾ ਦਾਅਵਾ ਪਾਰਟੀ ਲੀਡਰਸ਼ਿਪ ਵੱਲੋਂ ਕੀਤਾ ਜਾਂਦਾ ਹੈ ਅਤੇ ਇਹ ਦੇਸ਼ ਭਰ ਦੇ ਸਿੱਖ ਮੁੱਦਿਆਂ ਦੀ ਪ੍ਰਵਾਹ ਨਹੀਂ ਕਰਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਸਿੱਖ ਵੀ ਆਪਣੇ ਮਸਲਿਆਂ ਲਈ ਉਨ੍ਹਾਂ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਮੇਘਾਲਿਆ, ਮੱਧ ਪ੍ਰਦੇਸ਼ ਅਤੇ ਯੂਪੀ ਦੇ ਸਿੱਖਾਂ ਦੇ ਕਈ ਮੁੱਦਿਆਂ ਨੇ ਉਨ੍ਹਾਂ ਨੂੰ ਘੇਰਿਆ ਹੋਇਆ ਹੈ ਅਤੇ ਉਹ ਸੰਕਟ ਦਾ ਹੱਲ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੁਰਦੁਆਰਾ ਡਾਂਗਮਾਰ, ਗਿਆਨ ਗੋਦੜੀ ਅਤੇ ਹੋਰ ਬਹੁਤ ਸਾਰੇ ਮਸਲੇ ਹੱਲ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਗੇ ਮੰਚਾਂ ’ਤੇ ਕੌਮੀ ਪੱਧਰ ’ਤੇ ਆਵਾਜ਼ ਉਠਾ ਕੇ ਇਨ੍ਹਾਂ ਮੁੱਦਿਆਂ ਦਾ ਹੱਲ ਕੀਤਾ ਜਾ ਸਕਦਾ ਹੈ। ਮੈਂ ਅੰਤਰਰਾਸ਼ਟਰੀ ਪੱਧਰ ‘ਤੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਵੀ ਮਦਦ ਕਰ ਸਕਦਾ ਹਾਂ। ਸਿਰਸਾ ਨੇ ਕਿਹਾ ਕਿ ਦਿੱਲੀ ਵਿੱਚ ਸਿੱਖ ਯੂਨੀਵਰਸਿਟੀ ਦੀ ਸਥਾਪਨਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰਨਾ ਉਨ੍ਹਾਂ ਦਾ ਟੀਚਾ ਹੈ ਜੋ ਉਹ ਇੱਕ ਭਾਜਪਾ ਆਗੂ ਵਜੋਂ ਦੇਸ਼ ਵਿੱਚ ਕਰ ਸਕਦੇ ਹਨ।
Share the post "ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਭਾਜਪਾ ਵੱਲੋਂ ਕੀਤੇ ਗਏ ਧੱਕੇਸ਼ਾਹੀ ਅਤੇ ਮਾੜੇ ਵਤੀਰੇ ਦੇ ਦਾਅਵਿਆਂ ਦੀ ਕੀਤੀ ਨਿਖੇਧੀ"