ਕਾਂਗਰਸ ਦਾ ਏਜੰਡਾ “ਵਿਕਾਸ ਵਿੱਚ ਵਿਸ਼ਵਾਸ“: ਮਨਪ੍ਰੀਤ ਬਾਦਲ
ਸੁਖਜਿੰਦਰ ਮਾਨ
ਬਠਿੰਡਾ, 28 ਜਨਵਰੀ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦ ਅਕਾਲੀ ਦਲ ਦੇ ਸੁਖਦੇਵ ਸਿੰਘ ਸਿੱਧੂ ਮੀਤ ਪ੍ਰਧਾਨ ਸਰਕਲ ਕਨਾਲ, ਰਾਜੂ ਸਿੰਘ ਪ੍ਰਚਾਰ ਸਕੱਤਰ ਸਰਕਲ ਨੰ.6, ਕੁਲਦੀਪ ਸਿੰਘ ਮੀਤ ਪ੍ਰਧਾਨ ਸਰਕਲ ਨੰ.7, ਦਮਨ ਸਿੱਧੂ ਐਸ.ਓ.ਆਈ. ਮੀਤ ਪ੍ਰਧਾਨ ਸਰਕਲ ਕੈਨਾਲ ਨੇ ਅਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸੇ ਤਰ੍ਹਾਂ ਬੀਤੇ ਦਿਨੀਂ ਆਪ ’ਚ ਸ਼ਾਮਲ ਹੋਣ ਵਾਲੇ ਰਾਠੌਰ ਭਾਈਚਾਰੇ ਦੇ ਆਗੂ ਗੁਰਮੀਤ ਸਿੰਘ ਰਾਠੌਰ ਨੇ ਮੁੜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿਚ ਸਾਥੀਆਂ ਸਮੇਤ ਕਾਂਗਰਸ ਵਿਚ ਘਰ ਵਾਪਸੀ ਕਰ ਲਈ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਵੀ ਰਾਠੌਰ ਭਾਈਚਾਰੇ ਦੀਆਂ ਰਹਿੰਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਅਤੇ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਾਂਗਰਸ ਦਾ ਏਜੰਡਾ ਵਿਕਾਸ ਵਿੱਚ ਵਿਸ਼ਵਾਸ ਹੈ ਅਤੇ ਕਾਂਗਰਸ ਲੋਕਾਂ ਨੂੰ ਜੋੜਨ ਦੀ ਸਿਆਸਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਪੰਜਾਬ ਵਿੱਚੋਂ ਖ਼ਤਮ ਹੋ ਚੁੱਕਿਆ ਹੈ ਤੇ ਅੱਜ ਚੋਣਾਂ ਲੜਨ ਲਈ ਕੋਈ ਏਜੰਡਾ ਨਹੀਂ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਪਿਛਲੇ ਪੰਜ ਸਾਲ ਵਿੱਚ ਕੀਤੇ ਕੰਮਾਂ ਦੇ ਨਾਂ ਤੇ ਕਾਂਗਰਸ ਸਰਕਾਰ ਦੂਸਰੀ ਵਾਰ ਬਣਾਉਣ ਦੇ ਨਾਅਰੇ ਹੇਠ ਵੋਟ ਦੀ ਮੰਗ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਇਲਾਕੇ ਨੂੰ ਦੇਸ਼ ਦੇ ਨਕਸ਼ੇ ਤੇ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜਰ ਸਨ।
ਮਨਪ੍ਰੀਤ ਦੀ ਅਗਵਾਈ ਹੇਠ ਆਪ ਤੇ ਅਕਾਲੀ ਆਗੂ ਹੋਏ ਕਾਂਗਰਸ ਚ‘ ਸ਼ਾਮਲ
7 Views