ਮਨਰੇਗਾ ਫੰਡਾਂ ਵਿੱਚ ਗ਼ਬਨ ਕਰਨ ਵਾਲੀ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਸਹਿਤ ਚਾਰ ਵਿਰੁਧ ਵਿਜੀਲੈਂਸ ਵਲੋਂ ਕੇਸ ਦਰਜ

Date:

spot_img

ਕਥਿਤ ਦੋਸ਼ੀ ਸਰਪੰਚ ਨੂੰ ਕੀਤਾ ਗ੍ਰਿਫਤਾਰ, ਹੋਰਨਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

spot_img
spot_img

Share post:

Popular

More like this
Related

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...