ਮਨੀਪੁਰ ਵਿੱਚ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ਵਜੋਂ ਕਾਲੇ ਕੱਪੜਿਆਂ ਵਿੱਚ ਸੰਸਦ ਪਹੁੰਚੇ ਇੰਡੀਆ ਗੱਠਜੋੜ ਦੇ ਮੈਂਬਰ: ਰਾਘਵ ਚੱਢਾ

Date:

spot_img

ਕੇਂਦਰ ਨੂੰ ਧਾਰਾ 355 ਅਤੇ 356 ਨੂੰ ਲਾਗੂ ਕਰਨਾ ਚਾਹੀਦਾ ਹੈ, ਸੀਐਮ ਐਨ ਬੀਰੇਨ ਸਿੰਘ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ, ਅਤੇ ਮਨੀਪੁਰ ਵਿੱਚ ਸ਼ਾਂਤੀ ਯਕੀਨੀ ਬਣਾਉਣੀ ਚਾਹੀਦੀ ਹੈ: ਰਾਘਵ ਚੱਢਾ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 27 ਜੁਲਾਈ: ’ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਨੀਪੁਰ ’ਚ ਚੱਲ ਰਹੀ ਹਿੰਸਾ ਨੂੰ ਰੋਕਣ ’ਚ ਨਾਕਾਮ ਰਹਿਣ ’ਤੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਅਨਿੱਖੜਵਾਂ ਅੰਗ ਰਹਿਣ ਵਾਲਾ ਸੂਬਾ ਅਸ਼ਾਂਤੀ ਦਾ ਸਾਹਮਣਾ ਕਰ ਰਿਹਾ ਹੈ ਜਦੋਂਕਿ ਮੋਦੀ ਸਰਕਾਰ ਸ਼ਾਂਤੀ ਬਹਾਲ ਕਰਨ ਲਈ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਲਗਾਤਾਰ ਅਸਫਲ ਹੋ ਰਹੀ ਹੈ।ਵੀਰਵਾਰ ਨੂੰ ਇੰਡੀਆ ਗੱਠਜੋੜ ਨਾਲ ਸਬੰਧਿਤ ਸੰਸਦ ਮੈਂਬਰਾਂ ਨੇ ਮਨੀਪੁਰ ਦੇ ਲੋਕਾਂ ’ਤੇ ਹੋ ਰਹੇ ਅੱਤਿਆਚਾਰਾਂ ਅਤੇ ਬੇਰਹਿਮੀ ਦੇ ਖ਼ਿਲਾਫ਼ ਸੰਸਦ ’ਚ ਕਾਲੇ ਕੱਪੜੇ ਪਾ ਕੇ ਬਿਆਨ ਦਿੱਤਾ। ਰਾਘਵ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੰਕੇਤ ਇਸ ਦੁਖਦਾਈ ਸਮੇਂ ਵਿੱਚ ਮਨੀਪੁਰ ਦੇ ਲੋਕਾਂ ਨਾਲ ਇੱਕਮੁੱਠਤਾ ਦਿਖਾਉਣ ਲਈ ਪ੍ਰਤੀਕਾਤਮਿਕ ਵਿਰੋਧ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਸਰਕਾਰ ਨੂੰ ਇਹ ਦੱਸਣਾ ਹੈ ਕਿ ਮਨੀਪੁਰ ਦੇ ਲੋਕਾਂ ਦੇ ਦੁੱਖਾਂ ’ਤੇ ਚੁੱਪੀ ਅਸਵੀਕਾਰਨਯੋਗ ਹੈ, ਅਤੇ ਉਸ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ।ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੁਆਰਾ ਵਿਸ਼ੇਸ਼ ਤੌਰ ’ਤੇ ਧਾਰਾ 355 ਅਤੇ 356 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਨੀਪੁਰ ਮਸਲੇ ’ਚ ਦਖ਼ਲ ਦੇਣਾ ਅਤੇ ਉਸ ਦੀ ਰੱਖਿਆ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਰਾਜ ਸਰਕਾਰ ਨੂੰ ਤੁਰੰਤ ਭੰਗ ਕਰਨ ਅਤੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ।

spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...