ਮੰਗਾਂ ਨਾ ਮੰਨਣ ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ
ਬਠਿੰਡਾ, 22 ਸਤੰਬਰ: ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਲੁਧਿਆਣਾ ਮੀਟਿੰਗ ਦੇ ਫੈਸਲੇ ਅਨੁਸਾਰ ਜਥੇਬੰਦੀ ਦੀ ਬਠਿੰਡਾ ਇਕਾਈ ਵੱਲੋਂ ਇੱਕ ਮੰਗ ਪੱਤਰ ਸਿਵਲ ਸਰਜਨ ਰਾਹੀਂ ਡਾਇਰੈਕਟਰ ਸਿਹਤ ਅਤੇ ਸਿਹਤ ਮੰਤਰੀ ਪੰਜਾਬ ਨੂੰ ਭੇਜਿਆ ਗਿਆ।
ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ
ਜ਼ਿਲਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਭੁਪਿੰਦਰਪਾਲ ਕੌਰ ਨੇ ਦੱਸਿਆ ਕਿ ਮਲਟੀਪਰਪਜ ਕੇਡਰ ਦੀਆਂ ਮੰਗਾਂ ਜਿਵੇਂ ਕਿ ਕੇਡਰ ਦਾ ਨਾਮ ਬਦਲਣਾ, ਮਲਟੀਪਰਪਜ ਹੈਲਥ ਵਰਕਰ ਮੇਲ ਦੇ ਬੰਦ ਪਏ ਟਰੇਨਿੰਗ ਸਕੂਲ ਚਲਾਉਣ, ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ,ਨਵ ਨਿਯੁਕਤ ਸਿਹਤ ਕਾਮਿਆਂ ਤੇ ਪੰਜਾਬ ਸਕੇਲ ਲਾਗੂ ਕਰਨ ਅਤੇ ਸਮੁੱਚੇ ਸਿਹਤ ਕਾਮਿਆਂ ਦੀਆਂ ਪ੍ਰਮੋਸ਼ਨਾਂ ਕਰਨ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।
…’ਤੇ ਕੰਪਿਊਟਰ ਅਧਿਆਪਕਾਂ ਦੀ 12 ਸਾਲਾਂ ਬਾਅਦ ਵੀ ਨਾ ਸੁਣੀ ਗਈ!
ਪਰ ਪੰਜਾਬ ਸਰਕਾਰ ਵੱਲੋਂ ਕੇਡਰ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਜਿਸ ਕਾਰਨ ਸਮੁਚੇ ਸਿਹਤ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਦੋਦਾ ਨੇ ਕਿਹਾ ਕਿ ਜੇਕਰ ਅਜੇ ਵੀ ਪੰਜਾਬ ਸਰਕਾਰ ਨੇ ਸਿਹਤ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਤਿੱਖਾ ਸੰਘਰਸ਼ ਵਿੱਢੇਗੀ।
24 ਨੂੰ ਕੈਬਨਿਟ ਮੰਤਰੀ ਦੇ ਘਿਰਾਓ ਵਿਚ ਸ਼ਾਮਿਲ ਹੋਣ ਦਾ ਫੈਸਲਾ
ਅੱਜ ਇਸ ਮੌਕੇ ਤੇ ਜਸਵਿੰਦਰ ਸ਼ਰਮਾ, ਸੁਖਦੀਪ ਸਿੰਘ ਗੋਨਿਆਣਾ,ਅਮਨਦੀਪ ਸਿੰਘ ਗਿਆਨਾ, ਕੁਲਦੀਪ ਸਿੰਘ ਸੰਗਤ,ਮਲਕੀਤ ਸਿੰਘ ਭਗਤਾ, ਜਗਦੀਸ਼ ਸਿੰਘ ਨਥਾਣਾ,ਭੁਪਿੰਦਰ ਸਿੰਘ,ਰਮਨਦੀਪ ਸਿੰਘ ਬਾਲਿਆਂਵਾਲੀ, ਚਮਕੌਰ ਸਿੰਘ, ਅਮਨਦੀਪ ਸ਼ਰਮਾ,ਹਰਜੀਤ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ,ਗੁਰਦੀਪ ਸਿੰਘ, ਦਲਜੀਤ ਸਿੰਘ,ਪੂਰਨ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਰਾਜਵਿੰਦਰ ਸਿੰਘ,ਗੁਰਸੇਵਕ ਸਿੰਘ, ਨਰਪਿੰਦਰ ਸਿੰਘ, ਤਰਸੇਮ ਸਿੰਘ, ਗੁਲਸ਼ਨ,ਪਰਮਜੀਤ ਸਿੰਘ ਆਦਿ ਆਗੂ ਹਾਜ਼ਰ ਸਨ।
Share the post "ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ"