2 ਹਫ਼ਤਿਆਂ ਦੇ ਟਰੇਨਿੰਗ ਪ੍ਰੋਗਰਾਮ ਦਾ ਬਠਿੰਡਾ ਏ.ਡੀ.ਸੀ. ਨੇ ਕੀਤਾ ਉਦਘਾਟਨ-
ਟੀ.ਓ.ਟੀ. ਇੰਸਟ੍ਰਕਟਰ ਦੀ ਸਿਖਲਾਈ ਸਮਰੱਥਾ ਅਤੇ ਹੁਨਰਾਂ ‘ਤੇ ਧਿਆਨ ਕੇਂਦਰਤ ਕਰੇਗੀ- ਏ.ਡੀ.ਸੀ…
ਸੁਖਜਿੰਦਰ ਮਾਨ
ਬਠਿੰਡਾ, 11 ਅਗਸਤ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਚੰਡੀਗੜ੍ਹ ਦੇ ਸਹਿਯੋਗ ਨਾਲ ਸੰਕਲਪ ਸਕੀਮ, ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਅਧੀਨ 2 ਹਫਤਿਆਂ ਦੇ ਸਿਖਲਾਈ ਪ੍ਰੋਗਰਾਮ (ਟਰੇਨਿੰਗ ਫ਼ਾਰ ਟਰੇਨਰ) ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਭਾਗ ਲੈਣ ਲਈ ਹੁਣ ਤੱਕ ਕੁੱਲ 147 ਉਮੀਦਵਾਰਾਂ ਨੇ ਰਜਿਸਟਰ ਕੀਤਾ ਹੈ। ਇਹ ਪ੍ਰੋਗਰਾਮ 23 ਅਗਸਤ ਨੂੰ ਸਮਾਪਤ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਦੋਂ ਕਿ ਪੀ.ਐਸ.ਡੀ.ਐਮ. ਦੇ ਮੈਨੇਜਰ, ਸ੍ਰੀ ਰਾਜੇਸ਼ ਕੁਮਾਰ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ।
ਸ੍ਰੀ ਪਰਮਵੀਰ ਸਿੰਘ ਨੇ ਟ੍ਰੇਨਰ ਮਾਡਲ ਦੀ ਸਿਖਲਾਈ ਦੀ ਮਹੱਤਤਾ ਬਾਰੇ ਚਾਨਣਾ ਪਾਇਆ, ਜਿਸਦਾ ਉਦੇਸ਼ ਮਾਸਟਰ ਟ੍ਰੇਨਰਾਂ ਨੂੰ ਨਵੀਨਤਮ ਸਿਖਲਾਈ ਦੇਣ ਵਾਲੀ ਕੋਚਿੰਗ ਵਿੱਚ ਸ਼ਾਮਲ ਕਰਨਾ ਹੈ, ਜੋ ਵਿਸ਼ਿਆਂ ਜਾਂ ਹੁਨਰ ਜਾਂ ਸਿਖਲਾਈ ਵਿੱਚ ਘੱਟ ਤਜਰਬੇਕਾਰ ਹਨ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਪ੍ਰੋਗਰਾਮ ਸਮਰੱਥ ਇੰਸਟ੍ਰਕਟਰਾਂ ਦਾ ਇੱਕ ਪੂਲ ਤਿਆਰ ਕਰੇਗਾ, ਜੋ ਫਿਰ ਦੂਜੇ ਲੋਕਾਂ ਨੂੰ ਸਿਖਲਾਈ ਦੇ ਸਕਦੇ ਹਨ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਬੂਟਾ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਪੀ.ਐਸ.ਡੀ.ਐਮ. ਅਤੇ ਏ.ਡੀ.ਸੀ. (ਡੀ.) ਦਾ ਇਸ ਸਿਖਲਾਈ ਪ੍ਰੋਗਰਾਮ ਨੂੰ ਚਲਾਉਣ ਲਈ ਲੋੜੀਂਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟ੍ਰੇਨਰ ਦੀ ਸਿਖਲਾਈ (ਟੀ.ਓ.ਟੀ.) ਮੁੱਖ ਤੌਰ ‘ਤੇ’ ਵਿਚਾਰਾਂ ਅਤੇ ਤਜ਼ਰਬਿਆਂ ਦੀ ਸਾਂਝ ‘ਤੇ ਕੇਂਦਰਤ ਹੈ। ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਇੰਸਟ੍ਰਕਟਰ ਦੀ ਸਿਖਲਾਈ ਸਮਰੱਥਾ ਅਤੇ ਹੁਨਰਾਂ ‘ਤੇ ਧਿਆਨ ਦੇ ਨਾਲ ਪ੍ਰਬੰਧਨ ਨੂੰ ਬਦਲਣਾ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਮੁੱਖ ਮਹਿਮਾਨ, ਰਿਸੋਰਸ ਪਰਸਨਜ਼, ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਟੀ.ਓ.ਟੀ. ਦੇ ਮੁਢਲੇ ਉਦੇਸ਼ਾਂ ਨੂੰ ਉਜਾਗਰ ਕੀਤਾ।ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਡਾ. ਬਲਵਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਅਨੁਪਮ ਕੁਮਾਰ ਨੇ ਵੀ ਸੰਬੋਧਨ ਕੀਤਾ।ਇੰਜ. ਯਾਦਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਟੀਮ ਨੇ ਪ੍ਰੋਗਰਾਮ ਦੀ ਸਫਲਤਾ ਲਈ ਸਖਤ ਮਿਹਨਤ ਕੀਤੀ। ਇਸ ਮੌਕੇ ਵੱਖ -ਵੱਖ ਵਿਭਾਗਾਂ ਦੇ ਸਾਰੇ ਡੀਨ, ਡਾਇਰੈਕਟਰ ਅਤੇ ਵਿਭਾਗੀ ਮੁਖੀ ਮੌਜੂਦ ਸਨ।ਸ਼੍ਰੀਮਤੀ ਪਰਵਿੰਦਰ ਕੌਰ, ਪ੍ਰੋਜੈਕਟ ਕੋਆਰਡੀਨੇਟਰ, ਪੀ.ਐਸ.ਡੀ.ਐਮ. ਨੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਸ਼ੁਭ ਕਾਮਨਾਵਾਂ ਭੇਜੀਆਂ ।ਜੀ.ਜੈਡ.ਐਸ.ਸੀ.ਸੀ.ਈ.ਟੀ., ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਦੇ ਸਿਵਲ ਵਿਭਾਗ ਦੀ ਸਹਾਇਕ ਪ੍ਰੋਫੈਸਰ, ਸ਼੍ਰੀਮਤੀ ਸੁਨੀਤਾ ਕੋਤਵਾਲ ਅਤੇ ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਦੀ ਯੂ.ਬੀ.ਐਸ. ਵਿਭਾਗ ਦੀ ਸਹਾਇਕ ਪ੍ਰੋਫੈਸਰ, ਸ਼੍ਰੀਮਤੀ ਮਨਪ੍ਰੀਤ ਕੌਰ ਨੇ ਪ੍ਰੋਗਰਾਮ ਨੂੰ ਬਹੁਤ ਸੁਚਾਰੂ ਢੰਗ ਨਾਲ ਸੰਚਾਲਿਤ ਕੀਤਾ ।