ਸੁਖਜਿੰਦਰ ਮਾਨ
ਬਠਿੰਡਾ, 23 ਦਸੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਰਾਸਟਰੀ ਸੇਵਾ ਯੋਜਨਾ ਦੇ ਅਧਿਕਾਰੀਆਂ ਲਈ ਹਫਤਾ ਭਰ ਚੱਲਿਆ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਅੱਜ ਕੈਂਪਸ ਵਿਖੇ ਸਮਾਪਤ ਹੋਇਆ। ਇਸ ਪ੍ਰੋਗਰਾਮ ਦੌਰਾਨ ਐਨ.ਐਸ.ਐਸ. ਦੇ ਆਦੇਸ, ਉਦੇਸਾਂ ਅਤੇ ਗਤੀਵਿਧੀਆਂ ਬਾਰੇ ਸਿਖਲਾਈ ਦਿੱਤੀ ਗਈ। ਬਠਿੰਡਾ ਵਿਖੇ 10 ਸਾਲਾਂ ਦੇ ਵਕਫੇ ਤੋਂ ਬਾਅਦ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੌਰਾਨ ਉੱਘੇ ਸਿੱਖਿਆ ਸਾਸਤਰੀਆਂ, ਕੇਂਦਰ ਅਤੇ ਰਾਜ ਦੇ ਸਰਕਾਰੀ ਅਧਿਕਾਰੀਆਂ ਨੇ ਭਾਗੀਦਾਰਾਂ ਨਾਲ ਸੜਕ ਸੁਰੱਖਿਆ, ਟਿਕਾਊ ਵਾਤਾਵਰਣ ਅਤੇ ਐਨ.ਐਸ.ਐਸ. ਦੀਆਂ ਸਕੀਮਾਂ ਸਮੇਤ ਸਮਾਜਿਕ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ।ਇਸ ਪ੍ਰੋਗਰਾਮ ਦੌਰਾਨ ਮੁੱਖ ਬੁਲਾਰੇ ਪ੍ਰੋ.(ਡਾ.) ਸਤਿਆ ਵੀਰ ਮਲਿਕ, ਡਾ.ਰਬਿੰਦਰ ਪਾਲ, ਡਾ.ਮੀਨੂੰ ਅਤੇ ਕੁਲਵਿੰਦਰ ਸਿੰਘ ਸਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਪ੍ਰੋਗਰਾਮ ਅਫਸਰਾਂ ਦੇ ਸਰਵਪੱਖੀ ਵਿਕਾਸ ਵਿੱਚ ਅਜਿਹੇ ਪ੍ਰੋਗਰਾਮਾਂ ਦੀ ਸਮਾਜ ਪ੍ਰਤੀ ਭੂਮਿਕਾ ਬਾਰੇ ਚਾਨਣਾ ਪਾਇਆ । ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਧੰਨਵਾਦ ਦਾ ਮਤਾ ਪੇਸ ਕੀਤਾ।
Share the post "ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਐਨ.ਐਸ.ਐਸ. ਅਫਸਰਾਂ ਦਾ ਸਿਖਲਾਈ ਪ੍ਰੋਗਰਾਮ ਸੰਪੰਨ"