WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਐਨ.ਸੀ.ਸੀ. ਵਿੰਗ ਵੱਲੋਂ ਵਾਤਾਵਰਨ ਜਾਗਰੂਕਤਾ ਮੁਹਿੰਮ ਦਾ ਆਯੋਜਨ

ਸੁਖਜਿੰਦਰ ਮਾਨ
ਬਠਿੰਡਾ, 6 ਅਪ੍ਰੈਲ:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਨੈਸ਼ਨਲ ਕੈਡੇਟ ਕੋਰ(ਐਨ.ਸੀ.ਸੀ.) ਯੂਨਿਟਾਂ ਨੇ ਯੂਨੀਵਰਸਿਟੀ ਦੇ ਟੈਕਸਟਾਈਲ ਇੰਜਨੀਅਰਿੰਗ ਵਿਭਾਗ ਦੇ ਸਹਿਯੋਗ ਨਾਲ ਲੋਕਾਂ ਦੀ ਵਾਤਾਵਰਣ ਸਿੱਖਿਆ ਲਈ ਭਾਰਤ ਸਰਕਾਰ ਦੇ ਮਿਸ਼ਨ ਲਾਈਫ ਦੇ ਤਹਿਤ ਪੰਜ ਦਿਨਾਂ ‘ਵਾਤਾਵਰਣ ਜਾਗਰੂਕਤਾ ਮੁਹਿੰਮ’ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਵਿਸ਼ਾ ‘ਵਾਤਾਵਰਣ ਲਈ ਜੀਵਨ ਸ਼ੈਲੀ’ ਸੀ, ਜਿਸ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਨ੍ਹਾਂ ਸਾਰੀ ਗਤੀਵਿਧੀ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਸੰਭਾਲ ਬਾਰੇ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਆਸ਼ੀਸ਼ ਬਾਲਦੀ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕਈ ਜਾਗਰੂਕਤਾ ਪ੍ਰੋਗਰਾਮ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਹੈ। ਉਨ੍ਹਾਂ ਗ੍ਰਾਂਟ ਲਈ ਪੀ.ਐਸ.ਸੀ.ਐਸ.ਟੀ. ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ 5 ਰੋਜ਼ਾ ਮੁਹਿੰਮ ਦੌਰਾਨ, 200 ਤੋਂ ਵੱਧ ਐਨ.ਸੀ.ਸੀ. ਕੈਡਿਟਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਯੂਨੀਵਰਸਿਟੀ ਅਧਿਕਾਰੀਆਂ ਅਤੇ ਸਟਾਫ਼ ਨੇ ਵੱਖ-ਵੱਖ ਥੀਮ ਆਧਾਰਿਤ ਗਤੀਵਿਧੀਆਂ ਵਿੱਚ ਹਿੱਸਾ ਲਿਆ, ਜਿਸ ਵਿੱਚ ਜਾਗਰੂਕਤਾ ਰੈਲੀ ਵੀ ਸ਼ਾਮਲ ਹੈ। ਜਾਗਰੂਕਤਾ ਮੁਹਿੰਮ ਦੌਰਾਨ ਊਰਜਾ ਦੀ ਬੱਚਤ, ਪਾਣੀ ਦੀ ਬੱਚਤ, ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿੱਚ ਕਮੀ, ਟਿਕਾਊ ਭੋਜਨ ਪ੍ਰਣਾਲੀਆਂ ਨੂੰ ਅਪਣਾਉਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਈ-ਕੂੜੇ ਨੂੰ ਘਟਾਉਣਾ ਆਦਿ ਵਰਗੇ ਮੁੱਦੇ ਚਰਚਾ ਦਾ ਵਿਸ਼ਾ ਰਹੇ। ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ. ਕੀਰਤੀਕਿਰਪਾਲ ਸਿੰਘ ਨੇ ਉਚੇਚੇ ਤੌਰ ’ਤੇ ਸਮਾਗਮ ਵਿਚ ਸਹਿਯੋਗ ਦਿੱਤਾ।ਕੈਂਪਸ ਤੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਰਜਿਸਟਰਾਰ ਡਾ: ਗੁਰਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਆਪਣੇ ਰੋਜ਼ਾਨਾ ਜੀਵਨ ਵਿੱਚ ਸਿਹਤਮੰਦ ਵਾਤਾਵਰਣ ਅਨੁਕੂਲ ਅਭਿਆਸਾਂ ਨੂੰ ਅਪਣਾਉਣਾ ਚਾਹੀਦਾ ਹੈ।ਪ੍ਰੋਗਰਾਮ ਦੀ ਸਫ਼ਲਤਾ ਲਈ ਕਨਵੀਨਰ ਕੈਪਟਨ ਰਾਜੀਵ ਕੁਮਾਰ ਵਰਸ਼ਨੀ ਅਤੇ ਕੋ-ਕਨਵੀਨਰ ਲੈਫਟੀਨੈਂਟ ਵਿਵੇਕ ਕੌਂਡਲ ਨੇ ਬਹੁਤ ਮਿਹਨਤ ਕੀਤੀ।ਰੈਲੀ ਨੇ ਜੀਦਾ ਵਿਖੇ ਸਪੋਰਟਕਿੰਗ ਦਾ ਦੌਰਾ ਕੀਤਾ ਜੋ ਕਿ ਪੰਜਾਬ ਦੇ ਵੱਕਾਰੀ ਉਦਯੋਗਾਂ ਵਿੱਚੋਂ ਇੱਕ ਹੈ। ਫੈਕਟਰੀ ਕੈਂਪਸ ਵਿੱਚ ਸ੍ਰੀ ਸ਼ਮਿੰਦਰ ਸੰਨੀ ਦੁਆਰਾ ਲਿਖਿਆ ਨੁੱਕੜ ਨਾਟਕ ‘ਵਾਤਾਵਰਨ ਦੀ ਕਰੀਏ ਸੰਭਾਲ’ ਨੂੰ ਸਰੋਤਿਆਂ ਲਈ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਸ਼ਿਵ ਕੁਮਾਰ ਸ਼ਰਮਾ, ਪ੍ਰਧਾਨ ਸ਼੍ਰੀ ਰਾਜੇਂਦਰ ਪਾਲ, ਜਨਰਲ ਮੈਨੇਜਰ (ਐਚ.ਆਰ. ਐਂਡ ਐਡਮਿਨ) ਅਤੇ ਹੋਰ ਅਧਿਕਾਰੀ, ਕਰਮਚਾਰੀ ਅਤੇ ਵਰਕਰ ਹਾਜ਼ਰ ਸਨ।ਇਸੇ ਤਰ੍ਹਾਂ ਦੀਆਂ ਗਤੀਵਿਧੀਆਂ ਮੈਰੀਟੋਰੀਅਸ ਸਕੂਲ ਬਠਿੰਡਾ ਵਿਖੇ ਵੀ ਕਰਵਾਈਆਂ ਗਈਆਂ, ਜਿੱਥੇ ਸਕੂਲ ਦੇ ਪਿੰਸੀਪਲ ਸ੍ਰੀ ਗੁਰਦੀਪ ਸਿੰਘ ਸਿੱਧੂ ਨੇ ਆਪਣੇ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਸਮਾਗਮਾਂ ਵਿਚ ਸਰਗਰਮੀ ਨਾਲ ਭਾਗ ਲਿਆ ੍ਟ ਜਾਗਰੂਕਤਾ ਰੈਲੀ ਨੇ ਕ੍ਰਮਵਾਰ ਪਿੰਡ ਘੁੱਦਾ ਅਤੇ ਨਰੂਆਣਾ ਦਾ ਦੌਰਾ ਵੀ ਕੀਤਾ। ਐਨ.ਸੀ.ਸੀ. ਕੈਡਿਟਾਂ ਨੇ ਪਿੰਡਾਂ ਵਿੱਚ ਘੁੰਮ ਕੇ ਲੋਕਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕੀਤਾ।

Related posts

ਡੀ.ਐਮ ਗਰੁੱਪ ਕਰਾੜਵਾਲਾ ਦੇ ਵਿਦਿਆਰਥੀ ਦਾ IIT Mains ਵਿੱਚੋਂ 99.99% ਅੰਕਾਂ ਨਾਲ ਪੰਜਾਬ ’ਚ ਪਹਿਲਾ ਸਥਾਨ

punjabusernewssite

ਮਾਲਵਾ ਕਾਲਜ ਦੇ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਨੇ ਕਰਵਾਇਆ ਵਿਦਿਆਰਥੀਆਂ ਨੂੰ ਉਦਯੋਗਿਕ ਦੌਰਾ

punjabusernewssite

ਐਸ. ਐਸ. ਡੀ. ਗਰਲਜ਼ ਕਾਲਜ ਵਿੱਚ ਕੰਮਕਾਜ਼ ਵਾਲੀ ਥਾਂ ’ਤੇ ਜਿਨਸੀ ਪਰੇਸ਼ਾਨੀ ਰੋਕਥਾਮ ਹਫ਼ਤਾ ਮਨਾਇਆ

punjabusernewssite