ਸੁਖਜਿੰਦਰ ਮਾਨ
ਬਠਿੰਡਾ, 15 ਨਵੰਬਰ: ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ 241 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਜੋਸ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਅਗਵਾਈ ਕਰਦਿਆਂ ਮਹਾਨ ਸਿੱਖ ਸਮਰਾਟ ਨੂੰ ਸਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਸਿੱਧੂ ਨੇ ਮਹਾਨ ਸਿੱਖ ਸਾਸਕ ਮਹਾਰਾਜਾ ਰਣਜੀਤ ਸਿੰਘ ਦੇ ਆਦਰਸਾਂ ਬਾਰੇ ਗੱਲ ਕਰਦਿਆਂ ਸਿੱਖ ਸਾਮਰਾਜ ਦੇ ਨੇਤਾ ਦਾ ਸੰਖੇਪ ਇਤਿਹਾਸ ਪੇਸ ਕੀਤਾ, ਜਿਸਨੇ ਉੱਤਰ-ਪੱਛਮੀ ਭਾਰਤੀ ਉਪ-ਮਹਾਦੀਪ ਉੱਤੇ 19 ਵੀਂ ਸਦੀ ਦੇ ਅਰੰਭ ਵਿੱਚ ਰਾਜ ਕੀਤਾ ਸੀ। ਇਸ ਮੌਕੇ ਮੁੱਖ ਬੁਲਾਰੇ ਪ੍ਰੋ: ਸੁਖਦਿਆਲ ਸਿੰਘ ਨੇ ਸੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਅਤੇ ਸਿੱਖਿਆਵਾਂ, ਉਨ੍ਹਾਂ ਦੇ ਜੀਵਨ ਅਤੇ ਰਾਜ ਨਾਲ ਸਬੰਧਤ ਇਤਿਹਾਸਕ ਤੱਥਾਂ ਬਾਰੇ ਬਹੁਤ ਹੀ ਪ੍ਰਭਾਵਸਾਲੀ ਭਾਸਣ ਦਿੱਤਾ।ਇਹ ਪ੍ਰੋਗਰਾਮ ਖੇਡ ਅਤੇ ਯੁਵਕ ਭਲਾਈ ਡਾਇਰੈਕਟੋਰੇਟ ਵੱਲੋਂ ਡਾਇਰੈਕਟਰ ਪ੍ਰੋ: ਭੁਪਿੰਦਰ ਪਾਲ ਸਿੰਘ ਢੋਟ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਧੰਨਵਾਦ ਦਾ ਮਤਾ ਪੇਸ ਕੀਤਾ। ਪ੍ਰੋ. ਸੁਨੀਤਾ ਕੋਤਵਾਲ ਨੇ ਸਟੇਜ ਨੂੰ ਬਹੁਤ ਬਾਖੁਬੀ ਤਰੀਕੇ ਨਾਲ ਸੰਚਾਲਿਤ ਕੀਤਾ ।
Share the post "ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ’ਚ ਸ਼ੇਰੇ-ਪੰਜਾਬ ਦਾ 241ਵਾਂ ਜਨਮ ਦਿਹਾੜਾ ਮਨਾਇਆ"