ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ
ਸੁਖਜਿੰਦਰ ਮਾਨ
ਬਠਿੰਡਾ, 7 ਫ਼ਰਵਰੀ: ਕੋਵਿਡ-19 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ (ਬੀ.ਐਲ.ਏ) ਦੀ ਵੈਕਸੀਨੇਸ਼ਨ ਹੋਣੀ ਲਾਜ਼ਮੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਮਾਈਕਰੋ ਆਬਜ਼ਰਬਰਾਂ ਦੀ ਪਹਿਲੀ ਤੇ ਈਵੀਐਮ ਦੀ ਦੂਜੀ ਰੈਂਡਮਾਈਜੇਸ਼ਨ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਜਨਰਲ ਆਬਜ਼ਰਬਰ ਡਾ. ਸੈਲਜ਼ਾ ਸ਼ਰਮਾ ਆਈਏਐਸ ਤੇ ਸ਼੍ਰੀ ਪਵਨ ਕੁਮਾਰ ਆਈਏਐਸ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤੇ ਬਿਨਾਂ ਪ੍ਰਵਾਨਗੀ ਤੋਂ ਕੋਈ ਵੀ ਚੋਣ ਗਤੀਵਿਧੀ ਨਾ ਕੀਤੀ ਜਾਵੇ। ਹਲਕਾ ਵਾਇਜ਼ ਕੀਤੀ ਗਈ ਰੈਂਡਮਾਈਜੇਸ਼ਨ ਦੌਰਾਨ ਚੋਣ ਅਬਜ਼ਰਵਰ ਜਨਰਲ ਆਬਜ਼ਰਬਰ ਡਾ. ਸੈਲਜ਼ਾ ਸ਼ਰਮਾ ਤੇ ਸ਼੍ਰੀ ਪਵਨ ਕੁਮਾਰ ਨੇ ਮੌਜੂਦ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੋਣਾਂ ਸਬੰਧੀ ਕੋਈ ਸ਼ੰਕੇ ਹੋਣ ਤਾਂ ਬਿਨਾਂ ਝਿਜਕ ਉਨ੍ਹਾਂ ਨਾਲ ਸਾਂਝੇ ਕਰ ਸਕਦੇ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਡੀ.ਐਮ-ਕਮ-ਆਰਓ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਐਸਡੀਐਮ-ਕਮ-ਆਰਓ ਮੌੜ ਸ਼੍ਰੀਮਤੀ ਵੀਰਪਾਲ ਕੌਰ, ਆਰ.ਟੀ.ਏ-ਕਮ-ਆਰਓ ਭੁੱਚੋ ਮੰਡੀ ਸ. ਬਲਵਿੰਦਰ ਸਿੰਘ, ਐਸ.ਡੀ.ਐਮ-ਕਮ-ਆਰਓ ਬਠਿੰਡਾ ਸ਼ਹਿਰੀ ਸ਼੍ਰੀ ਕੰਵਰਜੀਤ ਸਿੰਘ, ਆਰਓ ਬਠਿੰਡਾ ਦਿਹਾਤੀ ਸ਼੍ਰੀ ਆਰ.ਪੀ ਸਿੰਘ, ਐਸਡੀਐਮ-ਕਮ-ਆਰਓ ਰਾਮਪੁਰਾ ਸ੍ਰੀ ਨਵਦੀਪ ਕੁਮਾਰ, ਏਆਰਓ ਤੋਂ ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਮਾਈਕਰੋ ਆਬਜ਼ਰਬਰਾਂ ਦੀ ਪਹਿਲੀ ਤੇ ਈਵੀਐਮ ਦੀ ਹੋਈ ਦੂਜੀ ਰੈਂਡਮਾਈਜੇਸ਼ਨ : ਜ਼ਿਲ੍ਹਾ ਚੋਣ ਅਫ਼ਸਰ"