spot_img
spot_img

ਮਾਈਸਰਖਾਨਾ ਮੇਲੇ ਵਿਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Date:

spot_img

ਬਠਿੰਡਾ, 21 ਅਕਤੂਬਰ: ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖ਼ੇ ਲੱਗੇ ਮਾਤਾ ਦੇ ਮੇਲੇ ਵਿਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧ ਵਿਚ ਥਾਣਾ ਕੋਟਫੱਤਾ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ।

ਪੰਜਾਬੀਆਂ ਲਈ ਦੂਰ ਹੋਇਆ ਕੈਨੇਡਾ! ਡਿਪਲੋਮੈਟਿਕ ਸਟਾਫ਼ ਵਾਪਸ ਬੁਲਾਉਣ ਕਾਰਨ ਵੀਜ਼ਾ ਮਿਲਣ ’ਚ ਹੋਵੇਗੀ ਦੇਰੀ

ਮਾਮਲੇ ਦੇ ਜਾਂਚ ਅਧਿਕਾਰੀ ਏ. ਐਸ. ਆਈ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿੱਚ ਮਾਤਾ ਜਵਾਲਾ ਜੀ ਦਾ ਇਤਿਹਾਸਕ ਮੰਦਰ ਹੋਣ ਕਾਰਨ ਛੱਠ ਵਾਲ਼ੇ ਦਿਨ ਭਰਵਾਂ ਮੇਲਾ ਲਗਦਾ ਹੈ ਅਤੇ ਬੀਤੇ ਕੱਲ ਤੋਂ ਲੱਗੇ ਹੋੲੈ ਇਸ ਮੇਲੇ ਵਿਚ ਮਾਲਵੇ ਦੇ ਲੋਕ ਮੱਥਾ ਟੇਕਣ ਪੁੱਜਦੇ ਹਨ।

ਗੋਲਮਾਲ: ਮਾਰਕਫੈੱਡ ਦੇ ਗੋਦਾਮ ਵਿਚੋਂ ਸਰਕਾਰੀ ਕਣਕ ਸੈਲਰ ਮਾਲਕ ਨੂੰ ਵੇਚੀ

ਬੀਤੀ ਰਾਤ ਕੁਝ ਅਣਪਛਾਤੇ ਨੌਜਵਾਨਾਂ ਦੇ ਟੋਲੇ ਨੇ ਪਿੰਡ ਦੇ ਬੱਸ ਸਟੈਂਡ ਨਜ਼ਦੀਕ ਗੁੜ ਦੇ ਕੁਲਾਹੜੇ ਦੇ ਸਾਹਮਣੇ ਪਿੰਡ ਦੇ ਹੀ ਇੱਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਤੇ ਘਟਨਾ ਤੋਂ ਬਾਅਦ ਫ਼ਰਾਰ ਹੋ ਗਏ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ( 25) ਪੁੱਤਰ ਜਗਸੀਰ ਸਿੰਘ ਦੇ ਤੌਰ ’ਤੇ ਹੋਈ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...