WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬਫ਼ਤਹਿਗੜ੍ਹ ਸਾਹਿਬ

ਮਾਛੀਵਾੜਾ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਨੇ ਲਿਆ ਫਾਹਾ, ਮੱਚਿਆ ਚੀਕ-ਚਿਹਾੜਾ

ਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕੱਲ ਉਸ ਸਮੇਂ ਚੀਕ ਚਿਹਾੜਾ ਮਚ ਜਾਂਦਾਂ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵੱਲੋਂ ਅਚਾਨਕ ਹੀ ਕਲਾਸਰੂਮ ਵਿਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਜਾਂਦੀ ਹੈ। ਹੱਲੇ ਤੱਕ ਆਤਮ-ਹੱਤਿਆਂ ਦੇ ਪਿੱਛੇ ਦਾ ਕਾਰਨ ਪਤਾ ਨਹੀਂ ਲੱਗ ਸੱਕਿਆ ਹੈ। ਮ੍ਰਿਤਕ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇੜਲੇ ਪਿੰਡ ਪੰਜਗਰਾਈਆਂ ਵਿਖੇ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾਅ ਰਹੀ ਸੀ। ਉਨ੍ਹਾਂ ਦੱਸਿਆ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬੜੇ ਹੈਰਾਨ ਹਨ।

ਪਟਿਆਲਾ ਦੀ ਜੇਲ੍ਹ ਬੰਦ ਕੈਦੀ ਨਿਕਲਿਆ ਪਾਕਿਸਤਾਨੀ ISI ਏਜੇਂਟ, ਭਾਰਤੀ ਫ਼ੌਜ ਕਈ ਅਹਿਮ ਜਾਣਕਾਰੀਆਂ ਕੀਤੀਆਂ ਲੀਕ

ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿਚ 2 ਵਜੇ ਛੁੱਟੀ ਹੋਈ ਅਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਇਸ ਦੌਰਾਨ ਖਾਲ੍ਹੀ ਹੋਏ ਕਲਾਸਰੂਮ ਵਿਚ ਅਧਿਆਪਕਾ ਸਿਮਰਨਜੀਤ ਕੌਰ ਗਈ ਜਿਸ ਨੇ ਆਪਣੇ ਚੁੰਨੀ ਨਾਲ ਛੱਤ ’ਤੇ ਲੱਗੇ ਪੱਖੇ ਨਾਲ ਗਲ ’ਚ ਫਾਹਾ ਬਣਾ ਕੇ ਆਤਮ-ਹੱਤਿਆ ਕਰ ਲਈ। ਸਕੂਲ ਵਿਚ ਬੱਚਿਆਂ ਨੂੰ ਲੈਣ ਆਏ ਇਕ ਵਿਅਕਤੀ ਨੇ ਜਦੋਂ ਕਲਾਸਰੂਮ ਵਿਚ ਸਿਮਰਨਜੀਤ ਕੌਰ ਨੂੰ ਪੱਖੇ ਨਾਲ ਲਟਕਦੇ ਦੇਖਿਆ ਤਾਂ ਉਸਨੇ ਤੁਰੰਤ ਰੌਲਾ ਪਾਇਆ ਤਾਂ ਇਸ ਦੌਰਾਨ ਸਕੂਲ ਵਿਚ ਮੌਜੂਦ ਪ੍ਰਿੰਸੀਪਲ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਕਾ ਨੂੰ ਗਲ ਫਾਹੇ ਤੋਂ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਮਰਾਲਾ ਜਸਪਿੰਦਰ ਸਿੰਘ, ਥਾਣਾ ਮੁਖੀ ਸੰਤੋਖ ਸਿੰਘ ਵੀ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਕਾ ਵਲੋਂ ਆਤਮ-ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ।

Related posts

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

punjabusernewssite

ਸਿੰਘੂ ਬਾਰਡਰ ’ਤੇ ਹੋਏ ਕਤਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

punjabusernewssite

ਪੰਜਾਬ ’ਚ ਅੱਜ ਤੋਂ ਪੈਟਰੋਲ 10 ਤੇ ਡੀਜਲ 5 ਰੁਪਏ ਘਟਿਆ

punjabusernewssite