ਬੱਚਿਆਂ ਨੇ ਵਿਗਿਆਨ ਸੰਬੰਧੀ ਵਿਦਿਅਕ ਟੂਰ ਤੋਂ ਸਿੱਖਿਆ ਪ੍ਰਾਪਤ ਕੀਤੀ
ਸੁਖਜਿੰਦਰ ਮਾਨ
ਬਠਿੰਡਾ, 25 ਅਪ੍ਰੈਲ: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏਕੇ ਕਲਾਂ ਦੇ ਦਸਵੀਂ ਜਮਾਤ ਦੇ 50 ਵਿਦਿਆਰਥੀਆਂ ਵੱਲੋਂ ਪੁਸਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਮੌਕੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਪਿ੍ਰੰਸੀਪਲ ਸੁਸੀਲ ਕੁਮਾਰ ਦੀ ਨਿਗਰਾਨੀ ਹੇਠ ਮਾਡਲ ਸਕੂਲ ਦੇ ਦਸਵੀਂ ਜਮਾਤ ਦੇ ਪੰਜਾਹ ਵਿਦਿਆਰਥੀਆਂ ਨੇ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਦਿਅਕ ਟੂਰ ਦੌਰਾਨ ਬਹੁਤ ਅਨੰਦ ਮਾਣਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਿੱਖਿਆ ਪ੍ਰਤੀ ਲੇਜਰ ਸੋਅ, ਥ੍ਰੀ ਡੀ ਸ਼ੋਅ, ਡੋਮ ਥੀਏਟਰ ਅਤੇ ਸਾਇੰਸ ਐਕਸਪਲੋਰਿਅਮ ਦੇਖਦੇ ਹੋਏ ਵਿਗਿਆਨ ਸਿੱਖਿਆ ਸੰਬੰਧੀ ਭਰਪੂਰ ਜਾਣਕਾਰੀ ਹਾਸਲ ਕੀਤੀ। ਇਸ ਵਿੱਦਿਅਕ ਟੂਰ ਦੌਰਾਨ ਕੈਮਿਸਟਰੀ ਲੈਕਚਰਾਰ ਮੈਡਮ ਕੋਮਲ, ਮੈਥ ਮਿਸਟ੍ਰੈੱਸ ਮੈਡਮ ਸਰਨਜੀਤ ਕੌਰ ਅਤੇ ਐਸ ਐਸ ਮਾਸਟਰ ਸ੍ਰੀ ਸੁਖਬੀਰ ਰਾਮ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਮਾਡਲ ਸਕੂਲ ਰਾਏਕੇ ਕਲਾਂ ਦੇ ਪਿ੍ਰੰਸੀਪਲ ਸੁਸੀਲ ਕੁਮਾਰ ਨੇ ਜਿਲ੍ਹਾ ਸਿੱਖਿਆ ਅਫਸਰ ਸ ਮੇਵਾ ਸਿੰਘ ਸਿੱਧੂ, ਉਪ ਜਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਅਤੇ ਭੁਪਿੰਦਰ ਕੌਰ ਦਾ ਵਿਸੇਸ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਵਿਦਿਅਕ ਟੂਰ ਲਗਵਾਊਣ ਲਈ ਬੇਨਤੀ ਕੀਤੀ ਤਾਂ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕੇ।
Share the post "ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏਕੇ ਕਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿੱਦਿਅਕ ਟੂਰ ਲਗਾਇਆ"