Mansa News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ‘ਯੁੱਧ ਨਸ਼ਿਆ ਵਿਰੁੱਧ’ ਵਿੱਢੀ ਮੁਹਿੰਮ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਪੁਲਿਸ ਵੱਲੋਂ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ। ਇਸੇ ਕੜੀ ਤਹਿਤ ਅੱਜ ਐਤਵਾਰ ਨੂੰ ਪਿੰਡ ਝੁਨੀਰ ਦੇ ਇੱਕ ਪੈਲੇਸ ਵਿੱਚ ਪਬਲਿਕ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ
ਇਸ ਮੀਟਿੰਗ ਦੌਰਾਨ ਐਸ.ਐਸ.ਪੀ. ਤੋਂ ਇਲਾਵਾ ਐਸਪੀ (ਸਥਾਨਕ) ਮਾਨਸਾ, ਡੀਐਸਪੀ ਸਰਦੂਲਗੜ੍ਹ, ਐਸਐਚਓ ਝੁਨੀਰ, ਐਸਐਚਓ ਸਰਦੂਲਗੜ੍ਹ ਅਤੇ ਐਸਐਚਓਜੌੜਕੀਆ ਵੱਲੋਂ ਸਾਝੇ ਤੌਰ ’ਤੇ ਸਮੂਲੀਅਤ ਕੀਤੀ ਗਈ ਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਰਬਰ ਵਿਅਕਤੀ ਵੀ ਹਾਜ਼ਰ ਰਹੇ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ।
ਇਹ ਵੀ ਪੜ੍ਹੋ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਬਾਕੀ ਦੋ ਸਾਥੀਆਂ ਸਹਿਤ ਜਲਦ ਲਿਆਂਦਾ ਜਾਵੇਗਾ ਪੰਜਾਬ
ਇਸਤੋਂ ਇਲਾਵਾ ਪਿੰਡ ਵਾਸੀਆਂ ਅਤੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆ ਤੋ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ ਕਰਾਇਆ ਗਿਆ ਅਤੇ ਸਾਥ ਦੇਣ ਦੀ ਅਪੀਲ ਕੀਤੀ ਗਈ। ਐਸ.ਐਸ਼.ਪੀ. ਨੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਦੱਸਿਆਂ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ ਅਤੇ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਪਿੰਡ ਝੁਨੀਰ ਵਿਖੇ ਕੀਤੀ ਪਬਲਿਕ ਮਿਲਣੀ"