ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 5 ਨਵੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਨੀਵਾਰ ਨੂੰ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਚੋਣ-ਪ੍ਰਚਾਰ ਦਾ ਮੁੱਖ ਚਿਹਰਾ (‘ਸਟਾਰ ਪ੍ਰਚਾਰਕ‘) ਬਣ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪ੍ਰਚਾਰ ਕਰ ਰਹੇ ਹਨ ਤੇ ਪੰਜਾਬ ਦੇ ਵਸਨੀਕਾਂ ਨੂੰ ਰੱਬ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ। ਬਾਜਵਾ ਨੇ ਮਾਨ ‘ਤੇ ਦੋਸ ਲਾਇਆ ਕਿ ਉਹ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਹਨ, ਜੋ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਲਗਾਮ ਲਗਾਉਣ ‘ਚ ਬੁਰੀ ਤਰਾਂ ਅਸਫਲ ਰਹੇ ਹਨ। ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ਵਿੱਚ ਬੰਦੂਕ ਦੇ ਅਪਰਾਧਾਂ ਵਿੱਚ ਤੇਜੀ ਨਾਲ ਵਾਧਾ ਹੋਇਆ ਹੈ। ਸਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਦੀ ਕਲ ਅੰਮਿ੍ਰਤਸਰ ਵਿੱਚ ਇੱਕ ਮੰਦਰ ਦੇ ਬਾਹਰ ਪ੍ਰਦਰਸਨ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਾਜਵਾ ਨੇ ਦੱਸਿਆ ਕਿ ਖ਼ੌਫ਼ਨਾਕ ਗੈਂਗਸਟਰ ਦੀਪਕ ਟੀਨੂੰ ਅਤੇ ਇੱਕ ਨਸਾ ਤਸਕਰ ਅਮਰੀਕ ਸਿੰਘ ਪੁਲਸ ਹਿਰਾਸਤ ‘ਚੋਂ ਫ਼ਰਾਰ ਹੋ ਗਏ ਸਨ। “ਪੰਜਾਬ ਦੇ ਲੋਕ ਲਗਾਤਾਰ ਵੱਧ ਰਹੇ ਜੁਰਮਾਂ ਅਤੇ ਗੈਂਗਸਟਰਵਾਦ ਕਾਰਨ ਅਸੁਰੱਖਿਆ ਦੀ ਭਾਵਨਾ ਨਾਲ ਜੂਝ ਰਹੇ ਹਨ। ਇਨਸਾਫ ਨਾ ਮਿਲਣ ਕਾਰਨ ਪੀੜਤ ਪਰਵਾਰ ਦੇਸ ਛੱਡਣ ਕੇ ਜਾਣ ਦੀਆਂ ਧਮਕੀਆਂ ਦੇ ਰਹੇ ਹਨ। ਇਹ ਉਸ ਤਰਾਂ ਦਾ ਬਦਲਾਓ ਨਹੀਂ ਹੈ ਜਿਹੜਾ ਲੋਕ ਆਪ ਦੀ ਸਰਕਾਰ ਨੂੰ ਚੁਣ ਕੇ ਚਾਹੁੰਦੇ ਸਨ, ”ਬਾਜਵਾ ਨੇ ਅੱਗੇ ਕਿਹਾ।
Share the post "ਮਾਨ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜੋਰ ਮੁੱਖ ਮੰਤਰੀ ਸਾਬਤ ਹੋਇਆ: ਪ੍ਰਤਾਪ ਸਿੰਘ ਬਾਜਵਾ"