Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮਾਨ ਸਰਕਾਰ ਦੇ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ‘ਆਪ’ ਨੇ ਅਕਾਲੀ ਦਲ ‘ਤੇ ਕੀਤਾ ਹਮਲਾ

9 Views

ਮਾਲਵਿੰਦਰ ਕੰਗ ਨੇ ਸਵਾਲ ਕੀਤਾ-ਜਦੋਂ 2023 ਵਿੱਚ 2.5 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦੀ ਜਾ ਸਕਦੀ ਹੈ ਤਾਂ 2007-08 ਵਿੱਚ 8 ਰੁਪਏ ਕਿਉਂ ਖਰੀਦੀ ਗਈ?

ਚੰਡੀਗੜ੍ਹ, 18 ਅਗਸਤ: ਆਮ ਆਦਮੀ ਪਾਰਟੀ (ਆਪ) ਨੇ ਮਾਨ ਸਰਕਾਰ ਦੇ 1200 ਮੈਗਾਵਾਟ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ‘ਤੇ ਹਮਲਾ ਬੋਲਿਆ ਅਤੇ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ‘ਤੇ ਜਾਣਬੁੱਝ ਕੇ ਮਹਿੰਗੀ ਬਿਜਲੀ ਖਰੀਦਣ ਦਾ ਦੋਸ਼ ਲਗਾਇਆ।ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਜਦੋਂ 2023 ‘ਚ 2.50 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦੀ ਜਾ ਸਕਦੀ ਹੈ ਤਾਂ 2007 -2008 ਵਿੱਚ 7.5 ਰੁਪਏ ਅਤੇ 8 ਰੁਪਏ ਪ੍ਰਤੀ ਯੂਨਿਟ ਬਿਜਲੀ ਕਿਉਂ ਖਰੀਦੀ ਗਈ?

“ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ”

ਕੰਗ ਨੇ ਕਿਹਾ ਕਿ ਬਾਦਲ ਸਰਕਾਰ ਨੇ ਜਾਣਬੁੱਝ ਕੇ ਆਪਣੇ ਅਤੇ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਮਹਿੰਗੇ ਬਿਜਲੀ ਸਮਝੌਤੇ ਕੀਤੇ ਅਤੇ ਪੰਜਾਬ ਦੇ ਖਜ਼ਾਨੇ ਨੂੰ ਅਰਬਾਂ ਰੁਪਏ ਦਾ ਚੂਨਾ ਲਾਇਆ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਇਹ ਦੱਸਣ ਕਿ 2007-08 ਵਿੱਚ ਇੰਨੇ ਮਹਿੰਗੇ ਬਿਜਲੀ ਸਮਝੌਤੇ ਕਿਸ ਨੂੰ ਫਾਇਦਾ ਪਹੁੰਚਾਉਣ ਲਈ ਕੀਤੇ ਗਏ ਸਨ?ਕੰਗ ਨੇ ਪਿਛਲੀ ਕਾਂਗਰਸ ਸਰਕਾਰ ‘ਤੇ ਮਹਿੰਗੇ ਰੇਟ ‘ਤੇ ਬਿਜਲੀ ਖਰੀਦਣ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਕਾਂਗਰਸ ਸਰਕਾਰ ‘ਚ ਵੀ ਕਰੀਬ 5 ਰੁਪਏ ਦੇ ਹਿਸਾਬ ਨਾਲ ਬਿਜਲੀ ਖਰੀਦੀ ਗਈ ਸੀ।

ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਇਆਂ ਸ਼ਾਮਲ

ਕੰਗ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੌਰਾਨ ਹੋਏ ਬਿਜਲੀ ਸਮਝੌਤੇ ਵਿੱਚ ਇਹ ਵਿਵਸਥਾ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਬਿਜਲੀ ਕੰਪਨੀਆਂ ਨੂੰ ਇੱਕ ਨਿਸ਼ਚਿਤ ਰਕਮ ਦੇਵੇਗੀ, ਭਾਵੇਂ ਸਰਕਾਰ ਬਿਜਲੀ ਖਰੀਦੇ ਜਾਂ ਨਾ, ਬਿਜਲੀ ਦੀ ਖਪਤ ਹੋਵੇ ਜਾਂ ਨਾ ਹੋਵੇ। ਪਰ ਇਹ ਪੈਸਾ ਸਰਕਾਰ ਨੂੰ ਦੇਣਾ ਪਿਆ।  ਦੂਜੇ ਪਾਸੇ, ਮਾਨ ਸਰਕਾਰ ਨੇ ਸਸਤੀ ਦਰ ‘ਤੇ ਬਿਜਲੀ ਖਰੀਦਣ ਲਈ ਟੈਂਡਰ ਜਾਰੀ ਕੀਤਾ ਅਤੇ ਇਸ ਵਿਚ ਇਹ ਵਿਵਸਥਾ ਕੀਤੀ ਕਿ 2.8 ਰੁਪਏ ਪ੍ਰਤੀ ਯੂਨਿਟ ਤੋਂ ਵੱਧ ਦੇ ਟੈਂਡਰ ਸਵੀਕਾਰ ਨਹੀਂ ਕੀਤੇ ਜਾਣਗੇ।

ਨਗਰ ਨਿਗਮ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ

ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।  ਇਹ ਸਮਝੌਤਾ ਇਸ ਦਾ ਸਬੂਤ ਹੈ।  ਉਨ੍ਹਾਂ ਕਿਹਾ ਕਿ ਇਸ ਸਾਲ 16000 ਮੈਗਾਵਾਟ ਪ੍ਰਤੀ ਦਿਨ ਬਿਜਲੀ ਦੀ ਰਿਕਾਰਡ ਮੰਗ ਹੋਣ ਦੇ ਬਾਵਜੂਦ ਮਾਨ ਸਰਕਾਰ ਨੇ ਲੋਕਾਂ ਨੂੰ ਬਿਨਾਂ ਕਿਸੇ ਕੱਟ ਤੋਂ ਬਿਜਲੀ ਮੁਹੱਈਆ ਕਰਵਾਈ, ਜਦਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਵਿੱਚ ਘੰਟੇ-ਘੰਟੇ ਬਿਜਲੀ ਨਹੀਂ ਆਉਂਦੀ ਸੀ।

 

 

Related posts

ਲੋਕਾਂ ਨੇ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ: ਮੁਨੀਸ਼ ਸਿਸੋਦੀਆ

punjabusernewssite

ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਸਪੀਕਰ ਸੰਧਵਾਂ ਨੂੰ ਬੇਨਤੀ, ਮੁੜ ਤੋਂ ਬੁਲਾਓ ਸ਼ੈਸ਼ਨ

punjabusernewssite

ਨਰਿੰਦਰ ਮੋਦੀ ‘ਤੇ ਅਮਿਤ ਸ਼ਾਹ ਦਾ ਪੰਜਾਬ ਪ੍ਰਤੀ ਰਵੱਈਆ ਕਦੇ ਵੀ ਨਹੀਂ ਰਿਹਾ ਚੰਗਾ – ਨੀਲ ਗਰਗ

punjabusernewssite