ਸੁਖਜਿੰਦਰ ਮਾਨ
ਬਠਿੰਡਾ, 26 ਮਾਰਚ: ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਸੂਬੇ ’ਚ ਬਿਜਲੀ ਖ਼ਪਤ ਲਈ ਪ੍ਰੀਪੇਡ ਲਗਾਉਣ ਦੇ ਦਿੱਤੇ ਆਦੇਸ਼ਾਂ ਦਾ ਹੁਣ ਪੰਜਾਬ ਵਿਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਜ਼ਿਲ੍ਹਾ ਸਕੱਤਰ ਸਵਰਨ ਸਿੰਘ, ਔਰਤ ਵਿੰਗ ਦੇ ਪ੍ਰੈੱਸ ਸਕੱਤਰ ਜੋਤੀ ਖਾਨ ਤੇ ਗੁਰਮੀਤ ਕੌਰ ਸੰਧੂ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਜਾਂ ਪੰਜਾਬ ਸਰਕਾਰ ਨੇ ਜਬਰੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇੱਥੇ ਜਾਰੀ ਬਿਆਨ ਵਿਚ ਆਗੂਆਂ ਨੇ ਦੋਸ਼ ਲਗਾਇਆ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਥੱਲੇ ਬਿਜਲੀ ਬੋਰਡ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਐਕਟ 2020 ਨੂੰ ਲਾਗੂ ਕਰਨ ਜਾ ਰਹੀ ਸੀ। ਜਿਸ ਦੇ ਖਿਲਾਫ ਕਿਸਾਨਾਂ ਨੇ 1ਸਾਲ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਕੀਤਾ ਸੀ। ਹੁਣ ਫਿਰ ਮੋਦੀ ਸਰਕਾਰ ਇਸ ਨੂੰ ਲਾਗੂ ਕਰਨ ਲਈ ਇੱਕ ਕਦਮ ਅੱਗੇ ਵੱਧ ਰਹੀ ਹੈ ਅਤੇ ਇਸਦੇ ਲਾਗੂ ਹੋਣ ਨਾਲ ਜਿਹੜੇ ਲੋਕਾਂ ਨੂੰ ਸਬਸਿਡੀ ਮਿਲਦੀ ਹੈ ਅਤੇ ਇਹ ਸਬਸਿਡੀ ਬੰਦ ਹੋ ਜਾਵੇਗੀ।
Share the post "ਮਾਮਲਾ ਬਿਜਲੀ ਦੇ ਪ੍ਰੀਪੇਡ ਮੀਟਰ ਲਗਾਉਣ ਦਾ: ਕੇਂਦਰ ਦੇ ਹੁਕਮਾਂ ਵਿਰੁਧ ਮੁੜ ਉਠੇ ਲੋਕ"