ਸੁਖਜਿੰਦਰ ਮਾਨ
ਬਠਿੰਡੇ, 26 ਜਨਵਰੀ:ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵੱਲੋ ਆਪਣੀਆਂ ਹੱਕੀ ਮੰਗਾਂ ਲਈ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਆਪਣਾ ਮੰਗ ਪੱਤਰ ਪਹੁੰਚਾਉਣ ਲਈ ਮੁੱਖ ਮੰਤਰੀ ਦੇ ਸਹਾਇਕ ਸਕੱਤਰ ਅਮਿੱਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਦੇ ਪੰਜਾਬ ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ, ਸਕੱਤਰ ਲਖਵੀਰ ਸਿੰਘ, ਜਿੱਲਾ ਪ੍ਰਧਾਨ ਬੇਅੰਤ ਸਿੰਘ, ਜਗਜੀਤ ਸਿੰਘ ਤੇ ਰਾਮ ਸਰੂਪ ਸਿੰਘ ਕਲਿਆਣ ਨੇ ਦੱਸਿਆ ਕਿ ਉਹ ਲੰਬੇ ਸਮੇ ਤੋ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿੱਚ ਨਿਗੂਣੇ ਮਾਣ ਭੱਤੇ ਉੱਪਰ ਕੰਮ ਕਰ ਰਹੇ ਹਨ। ਕਾਂਗਰਸ ਸਰਕਾਰ ਸਮੇ ਯੂਨੀਅਨ ਵੱਲੋ ਮਲੇਰਕੋਟਲਾ ਨਜਦੀਕ ਪਾਣੀ ਦੀ ਟੈਂਕੀ ਉਪਰ ਦਿੱਤੇ ਗਏ ਧਰਨੇ ਵਿੱਚ ਉਸ ਸਮੇ ਦੇ ਵਿਰੋਧੀ ਧਿਰ ਦੇ ਨੇਤਾ ਤੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਮੋਟੀਵੇਟਰ ਯੂਨੀਅਨ ਦੀਆ ਮੰਗਾ ਦਾ ਸਮੱਰਥਨ ਕੀਤਾ ਸੀ।ਇਸ ਕਰਕੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੋਟੀਵੇਟਰ ਯੂਨੀਅਨ ਪੰਜਾਬ ਦੀਆ ਮੰਗਾਂ ਪੂਰੀਆ ਕਰਨ ਲਈ ਮੁੱਖ ਮੰਤਰੀ ਦੇ ਸਹਾਇਕ ਸਕੱਤਰ ਨੂੰ ਮੰਗ ਪੱਤਰ ਸੌਂਪਿਆ ਗਿਆ।
Share the post "ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵੱਲੋ ਮੁੱਖ ਮੰਤਰੀ ਦੇ ਸਕੱਤਰ ਨੂੰ ਦਿੱਤਾ ਮੰਗ ਪੱਤਰ"