“ਮਿੱਟੀ, ਪਾਣੀ ਦੀ ਸਾਂਭ-ਸੰਭਾਲ ਸਮੇਂ ਦੀ ਲੋੜ” ਵਿਸ਼ੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸੈਮੀਨਾਰ ਆਯੋਜਿਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 1 ਮਈ : ਵਾਤਾਵਰਣ ਦੀ ਸਾਂਭ-ਸੰਭਾਲ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾਂਦੇ ਰਹੇ ਹਨ, ਇਸੇ ਹੀ ਲੜੀ ਤਹਿਤ ਵਰਸਿਟੀ ਵੱਲੋਂ “ਮਿੱਟੀ, ਪਾਣੀ ਦੀ ਸਾਂਭ-ਸੰਭਾਲ ਸਮੇਂ ਦੀ ਲੋੜ” ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ.(ਡਾ.) ਐੱਸ.ਕੇ.ਬਾਵਾ ਨੇ ਕੀਤੀ ਤੇ ਸਾਬਕਾ ਚੇਅਰਮੈਨ ਏ.ਐੱਸ.ਆਰ.ਬੀ ਨਵੀਂ ਦਿੱਲੀ ਡਾ. ਗੁਰਬਚਨ ਸਿੰਘ ਨੇ ਕੁੰਜੀਵੱਤ ਬੁਲਾਰੇ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਕਥਨੀ ਅਤੇ ਕਰਨੀ ਨੂੰ ਇੱਕ ਕਰਨ ਲਈ ਕਿਹਾ ਅਤੇ ਹਾਜ਼ਰੀਨ ਨੂੰ 5-5 ਦਰੱਖਤ ਲਗਾਉਣ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਕਿਹਾ। ਪਰੋ. ਵਾਈਸ ਚਾਂਸਲਰ ਪ੍ਰੋ.(ਡਾ.) ਪੁਸ਼ਪਿੰਦਰ ਸਿੰਘ ਔਲਖ ਨੇ ਸਭਨਾਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਹਵਾ, ਧਰਤੀ, ਪਾਣੀ ਦੀ ਸਾਂਭ-ਸੰਭਾਲ ਸਾਡਾ ਸੱਭਿਆਚਾਰ ਹੈ, ਇਸ ਸੰਬੰਧੀ ਉਨ੍ਹਾਂ ਧਰਮ ਗ੍ਰੰਥਾਂ ਦਾ ਹਵਾਲਾ ਵੀ ਦਿੱਤਾ।ਕੁੰਜੀਵੱਤ ਬੁਲਾਰੇ ਡਾ. ਗੁਰਬਚਨ ਸਿੰਘ ਨੇ ਪੰਜਾਬ ਅਤੇ ਇਸ ਦੇ ਆਲੇ ਦੁਆਲੇ ਧਰਤੀ ਹੇਠਲੇ ਘੱਟ ਰਹੇ ਪਾਣੀ ਅਤੇ ਦੂਸ਼ਿਤ ਹੋ ਰਹੇ ਵਾਤਾਵਰਣ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਸਭ ਗਲਤ ਮਨੁੱਖੀ ਕਾਰਜਾਂ ਦਾ ਨਤੀਜਾ ਹੈ। ਉਨ੍ਹਾਂ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਜਿਵੇਂ ਤੇਲ ਬੀਜ, ਦਾਲਾਂ, ਗਵਾਰਾ ਆਦੀ ਬੀਜਣ, ਪਾਣੀ ਦੀ ਸੁਚੱਜੀ ਵਰਤੋਂ ਤੇ ਜ਼ਹਿਰਾਂ ਦੇ ਘੱਟ ਇਸਤੇਮਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਅਸੀਂ ਆਪਣਾ ਫਸਲੀ ਚੱਕਰ ਨਾ ਬਦਲਿਆ ਤਾਂ ਜਲਦੀ ਹੀ ਪੰਜਾਬ ਰੇਗੀਸਤਾਨ ਵਿੱਚ ਬਦਲ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਸਹਾਇਕ ਧੰਦੇ ਜਿਵੇਂ ਕਿ ਮਧੂਮੱਖੀ ਪਾਲਣ, ਖੂੰਭ ਉਤਪਾਦਨ, ਬਕਰੀ ਪਾਲਣ, ਮੱਛੀ ਪਾਲਣ ਆਦਿ ਅਪਣਾਉਣ ਦੀ ਸਲਾਹ ਦਿੱਤੀ।ਇਸ ਮੌਕੇ ਡੀਨ ਡਾ. ਅਜਮੇਰ ਸਿੰਘ, ਡਾ. ਜ਼ੋਰਾ ਸਿੰਘ ਬਰਾੜ. ਵੱਖ-ਵੱਖ ਵਿਭਾਗਾਂ ਦੇ ਮੁੱਖੀ ਤੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਦੀ ਸਾਂਭ-ਸੰਭਾਲ ਨਾਲ ਸੰਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...