ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਤ ਤੋਂ ਜਲਦ ਜਮ੍ਹਾਂ ਕਰਵਾਏ ਜਾਣ। ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਸ਼੍ਰੀ ਆਰਪੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਰਟ ਵਿਲੇਜ਼ ਕੰਪੇਨ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਬਲਾਕ ਵਿਕਾਸ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ 1 ਹਫ਼ਤੇ ਦੇ ਅੰਦਰ-ਅੰਦਰ ਵਰਤੋਂ ਸਰਟੀਫ਼ਿਕੇਟ ਜਮ੍ਹਾਂ ਕਰਵਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਐਮਪੀਲੈਡ ਤਹਿਤ ਪ੍ਰਾਪਤ ਗ੍ਰਾਟਾਂ ਦੀ ਸਮੀਖਿਆ ਕਰਦਿਆਂ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਛੇਤੀ ਜਮ੍ਹਾਂ ਕਰਵਾਉਣ ਤੇ ਅਧੂਰੇ ਕੰਮਾਂ ਨੂੰ ਮਿੱਥੇ ਸਮੇਂ ਅਨੁਸਾਰ ਪੂਰੇ ਕੀਤੇ ਜਾਣ ਦੀ ਹਦਾਇਤ ਕੀਤੀ।
ਇਸ ਮੌਕੇ ਜ਼ਿਲ੍ਹ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ. ਮੇਵਾ ਸਿੰਘ, ਉਪ ਅਰਥ ਅੰਕੜਾ ਵਿਭਾਗ ਦੇ ਖੋਜ ਅਫ਼ਸਰ ਸ. ਰਣਜੀਤ ਸਿੰਘ, ਸਮੂਹ ਬੀਡੀਪੀਓਜ਼ ਅਤੇ ਕਾਰਜ ਸਾਧਕ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਕਰਵਾਏ ਜਾਣ ਜਮ੍ਹਾਂ : ਏਡੀਸੀ ਰਾਹੁਲ"