ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਕੀਤਾ ਜਾਵੇ ਮੁਕੰਮਲ
ਸਮੂਹ ਈਓਜ਼ ਖ਼ਰਚਾ ਰਿਪੋਰਟ ਜਲਦ ਭੇਜਣੀ ਬਣਾਉਣ ਯਕੀਨੀ
ਸਕੂਲਾਂ ਚ ਕਿਚਨ ਗਾਰਡਿੰਗ ਤੇ ਸਾਂਝੀਆਂ ਥਾਵਾਂ ਤੇ ਵੱਧ ਤੋਂ ਵੱਧ ਕੀਤੀ ਜਾਵੇ ਪਲਾਂਟੇਸ਼ਨ
ਸੁਖਜਿੰਦਰ ਮਾਨ
ਬਠਿੰਡਾ, 16 ਦਸੰਬਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮਹੀਨਾਵਾਰ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਗਨਰੇਗਾ, ਸਾਝਾਂ ਜਲ ਤਲਾਬ, ਨਗਰ ਨਿਗਮ, ਲੋਕ ਨਿਰਮਾਣ ਦੇ ਕੰਮਾਂ ਸਬੰਧੀ ਵਿਚਾਰ-ਚਰਚਾ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਜਾਂ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ 31 ਦਸੰਬਰ 2022 ਤੱਕ ਜਮਾਂ ਕਰਵਾਉਣੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਮੈਡਮ ਪਲਵੀ ਚੌਧਰੀ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਕੇ ਲੋੜਵੰਦ ਲੋਕਾਂ ਨੂੰ ਉਨ੍ਹਾਂ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਬੀਡੀਪੀਓਜ਼ ਨਾਲ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਬੀਡੀਪੀਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਚ ਬਣੇ ਛੱਪੜਾਂ ਅਤੇ ਖਾਲਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਉਪਰੰਤ ਹੋਈ ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ ਸਮੂਹ ਈਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੇ ਹੋਏ ਵਿਕਾਸ ਕਾਰਜਾਂ ਦੀ ਖ਼ਰਚਾ ਰਿਪੋਰਟ ਜਲਦ ਜਮਾਂ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਐਮਪੀ ਲੈਂਡ ਸਬੰਧੀ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮ?ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਦੌਰਾਨ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਕੂਲਾਂ ਵਿੱਚ ਵੱਧ ਤੋਂ ਵੱਧ ਕਿਚਨ ਗਾਰਡਿੰਗ ਤੇ ਘਰਾਂ ਚ ਘਰੇਲੂ ਬਗੀਚੀਆਂ ਲਗਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਂਝੀਆਂ ਤੇ ਪੰਚਾਇਤੀ ਥਾਵਾਂ ਤੇ ਵੱਧ ਤੋਂ ਵੱਧ ਪਲਾਂਟੇਸ਼ਨ ਕਰਨੀ ਲਾਜ਼ਮੀ ਬਣਾਈ ਜਾਵੇ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸ ਦੌਰਾਨ ਹੋਈਆਂ ਹੋਰ ਵੱਖ-ਵੱਖ ਬੈਠਕਾਂ ਚ ਸਿੰਚਾਈ ਦੇ ਕਾਰਜਾਂ, ਰੋਡ ਸੇਫ਼ਟੀ, ਸੀਵਰੇਜ਼ ਪਾਇਪ ਲਾਇਨ, ਵਣ ਵਿਭਾਗ, ਚਾਇਲਡ ਲੇਬਰ ਕੇਸਾਂ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਆਮ ਲੋਕ ਤੇ ਲੋੜਵੰਦ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵਿਚਾਰ-ਚਰਚਾ ਕੀਤੀ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਉਪਰੰਤ ਪੇਂਡੂ ਵਿਕਾਸ, ਪੰਜਾਬ ਐਗਰੋ, ਡੇਅਰੀ ਵਿਭਾਗ, ਸਹਿਕਾਰੀ ਸਭਾਵਾਂ, ਹਾਊਸ ਫ਼ੈਡ, ਮੰਡੀ ਬੋਰਡ, ਨਹਿਰੀ ਵਿਭਾਗ, ਬਾਗਬਾਨੀ, ਭੂਮੀ ਰੱਖਿਆ, ਮੱਛੀ ਤੇ ਪਸ਼ੂ ਪਾਲਣ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਅਤੇ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਅਧਿਕਾਰੀਆਂ ਵਲੋਂ ਆਪੋਂ ਆਪਣੇ ਵਿਭਾਗ ਨਾਲ ਸਬੰਧਤ ਕੀਤੇ ਜਾ ਰਹੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਇੰਦਰਜੀਤ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾਪਾਲ, ਸਹਾਇਕ ਖੋਜ ਅਫ਼ਸਰ ਸ੍ਰੀ ਰਣਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਅਰਸ਼ੀ, ਸਮੂਹ ਬਲਾਕਾਂ ਦੇ ਬੀਡੀਪੀਓਜ਼ ਤੇ ਈਓ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ 31 ਦਸੰਬਰ ਤੱਕ ਕਰਵਾਏ ਜਾਣ ਜਮਾਂ : ਪੱਲਵੀ ਚੌਧਰੀ"