ਅਕਾਲੀ ਬਸਪਾ ਸਰਕਾਰ ਵਿੱਚ ਕਰਾਂਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਹਰ ਸਮੱਸਿਆ ਹੱਲ,ਮਿਲਣਗੇ ਹੱਕ: ਸਰੂਪ ਸਿੰਗਲਾ
ਖ਼ਜ਼ਾਨਾ ਮੰਤਰੀ ਦੀ ਮਾੜੀ ਸੋਚ ਕਰਕੇ ਅੱਜ ਹਰ ਵਰਗ ਕਰ ਰਿਹਾ ਤ੍ਰਾਹੀ ਤ੍ਰਾਹੀ
ਸੁਖਜਿੰਦਰ ਮਾਨ
ਬਠਿੰਡਾ, 11ਫਰਵਰੀ:- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਾੜੀ ਸਥਿਤੀ ਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਹਾਅ ਦਾ ਨਾਅਰਾ ਮਾਰਦਿਆਂ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੋਸ਼ ਲਾਏ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾੜੀ ਸੋਚ ਕਰਕੇ ਅੱਜ ਹਰ ਵਰਗ ਤ੍ਰਾਹੀ ਤ੍ਰਾਹੀ ਕਰ ਰਿਹਾ ਹੈ, ਜਿਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੱਕਾਂ ਲਈ ਸੜਕਾਂ ਤੇ ਰੁਲਣਾ ਪੈ ਰਿਹਾ ਹੈ ।ਸਰੂਪ ਚੰਦ ਸਿੰਗਲਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਦਿਨਾਂ ਲਈ ਉਮੀਦ ਰੱਖਣ ਅਕਾਲੀ ਬਸਪਾ ਸਰਕਾਰ ਬਣਦਿਆਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਵਾਈਆਂ ਜਾਣਗੀਆਂ ਅਤੇ ਸਾਰੇ ਹੱਕ ਮਿਲਣੇ ਯਕੀਨੀ ਬਣਾਏ ਜਾਣਗੇ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸਰਕਾਰ ਬਣਦਿਆਂ ਹੀ ਸਾਰੇ ਕੱਚੇ ਕਾਮੇ ਪੱਕੇ ਹੋਣਗੇ, ਸਾਰੇ ਪੇ ਕਮਿਸ਼ਨ ਲਾਗੂ ਕੀਤੇ ਜਾਣਗੇ ,ਮੁਲਾਜ਼ਮਾਂ ਨੂੰ ਬੁਨਿਆਦੀ ਸਹੂਲਤਾਂ ਸਮੇਤ ਅੱਜ ਦੇ ਹਾਲਾਤ ਮੁਤਾਬਕ ਸਾਰੇ ਹੱਕ ਦਿੱਤੇ ਜਾਣਗੇ, ਕਿਸੇ ਵੀ ਮੁਲਾਜ਼ਮ ਜਾਂ ਪੈਨਸ਼ਨਰ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਸਿੰਗਲਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਮੱਦਦ ਕਰਨ ਤਾਂ ਜੋ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਕੀਤੀਆਂ ਵਧੀਕੀਆਂ ਦਾ ਸਬਕ ਸਿਖਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸੋਚ ਨਿੱਜੀ ਲਾਭ ਲਾਲਚ ਵਾਲੀ ਰਹੀ ਹੈ, ਉਨ੍ਹਾਂ ਨੇ ਕਦੇ ਵੀ ਕਿਸੇ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਜਿਸ ਕਰਕੇ ਅੱਜ ਕਾਂਗਰਸ ਵੀ ਪਾਟੋ ਧਾੜ ਹੋ ਚੁੱਕੀ ਹੈ ।ਉਨ੍ਹਾਂ ਕਿਹਾ ਕਿ ਖ਼ਜ਼ਾਨਾ ਮੰਤਰੀ ਨੂੰ ਪੰਜ ਸਾਲ ਕੀਤੀਆਂ ਵਧੀਕੀਆਂ ਦਾ ਜਵਾਬ ਜਨਤਾ 20 ਫਰਵਰੀ ਨੂੰ ਉਨ੍ਹਾਂ ਖ਼ਿਲਾਫ਼ ਵੋਟ ਦਾ ਮੱਤਦਾਨ ਕਰਕੇ ਦੇਵੇਗੀ ।
Share the post "ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਸਾਬਕਾ ਵਿਧਾਇਕ ਨੇ ਮਾਰਿਆ ਹਾਅ ਦਾ ਨਾਅਰਾ..!"