ਸੁਖਜਿੰਦਰ ਮਾਨ
ਬਠਿੰਡਾ, 9 ਫ਼ਰਵਰੀ : ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਦੀ ਮੀਟਿੰਗ ਪੁਲੀਸ ਪੈਨਸ਼ਨਰ ਭਵਨ ਵਿਖੇ ਹੋਈ।ਇਸ ਮੌਕੇ ਹਾਜ਼ਰ ਮੁਲਾਜ਼ਮ/ਪੈਨਸ਼ਨਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸਾਂਝੇ ਫਰੰਟ ਦੀ ਮੰਗਾਂ ਸਬੰਧੀ ਅਪਣਾਈ ਟਾਲਮਟੋਲ ਦੀ ਨੀਤੀ ਤੇ ਚਿੰਤਾ ਪ੍ਰਗਟ ਕੀਤੀ। ਇਸ ਦੌਰਾਨ ਸਰਕਾਰ ਵੱਲੋਂ ਵੱਟੀ ਚੁੱਪ ਨੂੰ ਚਣੌਤੀ ਦੇਣ ਦੇ ਲਈ ਫਰੰਟ ਵੱਲੋਂ ਲੁਧਿਆਣਾ ਕੰਨਵੈਸਨ ਵਿੱਚ ਉਲੀਕੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ 15 ਫ਼ਰਵਰੀ ਨੂੰ ਅੰਬੇਦਕਰ ਪਾਰਕ ਵਿਖੇ ਰੋਸ ਰੈਲੀ ਕਰਨ ਦਾ ਵੀ ਐਲਾਨ ਕੀਤਾ। ਇਸਤੋਂ ਇਲਾਵਾ 19 ਫ਼ਰਵਰੀ ਨੂੰ 39 ਸੈਕਟਰ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਵਿੱਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਅਹਿਦ ਲਿਆ ਗਿਆ। ਫਰੰਟ ਦੇ ਆਗੂਆਂ ਨੇ ਦਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਭੱਤੇ ਬਹਾਲ ਕੀਤੇ ਜਾਣਗੇ।ਪਰ ਇਹਨਾਂ ਵਿਚੋਂ ਕੋਈ ਵੀ ਮਸਲਾ ਹੱਲ ਨਹੀਂ ਹੋਇਆ। ਇਸ ਮੀਟਿੰਗ ਵਿੱਚ ਦਰਸ਼ਨ ਸਿੰਘ ਮੌੜ, ਗਗਨਦੀਪ ਸਿੰਘ ਪ ਸ ਸ ਫ (ਵਿਗਿਆਨਕ),ਹੰਸ ਰਾਜ ਬੀਜਵਾ ਪਰ ਸ ਸ ਫ 1680 22 2,ਸਿਕੰਦਰ ਧਾਲੀਵਾਲ ਡੀ ਐਮ ਐਫ, ਸੁਖਚੈਨ ਸਿੰਘ ਪ ਸ ਸ ਫ(ਰਾਣਾ),ਅਰੁਣ ਕੁਮਾਰ ਪੀ ਐਸ ਪੀ ਸੀ ਐਲ ਇੰਪਲਾਈਜ ਫੈਡਰੇਸ਼ਨ (ਭਾਰਦਵਾਜ),ਗੁਰਜੰਟ ਸਿੰਘ ਰਾਜੇਵਾਲ, ਜੁਗਿੰਦਰ ਸਿੰਘ ਬਾਹੀਆ, ਰਣਜੀਤ ਸਿੰਘ ਪ੍ਰਿੰਸੀਪਲ,ਹਰਮਿੰਦਰ ਸਿੰਘ ਢਿੱਲੋਂ,ਜਸਕਰਨ ਸਿੰਘ ਨਹਿਰੀ ਪਟਵਾਰ ਯੂਨੀਅਨ, ਸੰਜੀਵ ਕੁਮਾਰ, ਗੁਰਤੇਜ ਸਿੰਘ ਉਚੇਰੀ ਸਿੱਖਿਆ ਯੂਨੀਅਨ, ਅਮਨਦੀਪ ਕੁਮਾਰ,ਐਸ ਐਸ ਯਾਦਵ,ਉਮੈਦ ਸਿੰਘ, ਰਾਜਦੀਪ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ,ਸਿਵਪਾਲ ਸਿੰਘ ਆਦਿ ਆਗੂ ਹਾਜ਼ਰ ਸਨ।
Share the post "ਮੁਲਾਜ਼ਮ ਅਤੇ ਪੈਨਸ਼ਨਰ ਰੈਲੀ ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦੇਣਗੇ ਮੰਗ ਪੱਤਰ"