WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ

ਸੁਖਜਿੰਦਰ ਮਾਨ
ਚੰਡੀਗੜ੍ਹ, 30 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ `ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।
ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ `ਤੇ ਦਿਖਾਇਆ ਜਾਂਦਾ ਹੈ। ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ ਸਵੀਪ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ।

Related posts

ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਬਦਲੇ, ਜਾਣੋ ਕਿਸ ਨੂੰ ਕਿੱਥੇ ਲਗਾਇਆ

punjabusernewssite

ਜਾਅਲੀ ਐਸ.ਸੀ ਸਰਟੀਫਿਕੇਟ ਦੇ ਆਧਾਰ ’ਤੇ ਡਾਕਟਰ ਬਣੇ ‘ਹਰਪਾਲ ਸਿੰਘ’ ਦਾ ਸਰਟੀਫਿਕੇਟ ਕੀਤਾ ਰੱਦ

punjabusernewssite

ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

punjabusernewssite