ਮੁੱਖ ਮੰਤਰੀ ਚੰਨੀ 30 ਨੂੰ ਕਾਂਗੜ੍ਹ ਦੇ ਹੱਕ ’ਚ ਵਜਾਉਣਗੇ ਚੋਣ ਵਿਗਲ

Date:

spot_img

ਨਵੀਂ ਆਈਟੀਆਈ ਤੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਦਾ ਕਰਨਗੇ ਉਦਘਾਟਨ
ਰੇਲਵੇ ਓਵਰ ਬਿ੍ਰਜ ਦਾ ਰੱਖਣਗੇ ਨੀਂਹ ਪੱਥਰ
ਸੁਖਜਿੰਦਰ ਮਾਨ
ਬਠਿੰਡਾ, 27 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 30 ਦਸੰਬਰ ਨੂੰ ਸਾਬਕਾ ਮੰਤਰੀ ਗੁਰਪ੍ਰੀਤ ਸਿੰੰਘ ਕਾਂਗੜ੍ਹ ਦੇ ਹੱਕ ’ਚ ਚੋਣ ਵਿਗਲ ਵਜਾਉਣ ਪੁੱਜ ਰਹੇ ਹਨ। ਇਸ ਦੌਰਾਨ ਉਹ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਇਲਾਵਾ ਨਵੀਂ ਬਣੀ ਸਰਕਾਰੀ ਆਈਟੀਆਈ ਅਤੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਰੇਲਵੇ ਓਵਰ ਬਿ੍ਰਜ਼ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਅੱਜ ਦਾਣਾ ਮੰਡੀ ’ਚ ਪੁੱਜੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਤੇ ਐਸ.ਐਸ.ਪੀ ਅਜੈ ਮਲੂਜਾ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ। ਇਸ ਮੌਕੇ ਐਸਡੀਐਮ ਰਾਮਪੁਰਾ ਨਵਦੀਪ ਕੁਮਾਰ, ਐਸਡੀਐਮ ਬਠਿੰਡਾ ਕੰਵਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ, ਲੀਡ ਬੈਂਕ ਮਨੈਜ਼ਰ ਨਰਾਇਣ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸੰਜੀਵ ਧੀਂਗੜਾ ਤੇ ਸੈਕਟਰੀ ਮਾਰਕਿਟ ਕਮੇਟੀ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ’ਚ ‘AAP’ ਦਾ ਸਿਆਸੀ ਆਧਾਰ ਹੋਇਆ ਹੋਰ ਮਜ਼ਬੂਤ, ਕਰੀਬ 2 ਦਰਜਨ ਨੌਜਵਾਨਾਂ ਨੇ ਫੜਿਆ ਝਾੜੂ

👉ਭਗਵੰਤ ਮਾਨ ਸਰਕਾਰ ਦੀਆਂ ਜਨਹਿਤ ਨੀਤੀਆਂ ਤੇ ਮੇਅਰ ਪਦਮਜੀਤ...