ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ
ਬਠਿੰਡਾ,29 ਅਗਸਤ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ 2 ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਆਪਣਾ ਦੁੱਖੜਾ ਸੁਣਾਉਣਾ ਚਾਹਿਆ ਪਰ ਪੁਲਿਸ ਪ੍ਰਸ਼ਾਸਨ ਨੇ ਸਥਾਨਕ ਡੀ.ਏ.ਵੀ.ਕਾਲਜ਼ ਦੇ ਮੁੱਖ ਗੇਟ ਅੱਗੇ ਪੁਲਿਸ ਬੱਸਾਂ ਦਾ ਬੈਰੀਕੇਡ ਲਾਕੇ ਘੇਰ ਲਿਆ ਗਿਆ। ਇਸ ਦੌਰਾਨ ਰੋਹ ਵਿਚ ਆਏ ਸੈਂਕੜੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ।
ਬਠਿੰਡਾ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-2 ਸ਼ੁਰੂ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰਸਮੀ ਉਦਘਾਟਨ
ਇਸ ਦੌਰਾਨ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਚਮਕੌਰ ਸਿੰਘ,ਸੰਦੀਪ ਖ਼ਾਨ ਬਾਲਿਆਂਵਾਲੀ,ਸਤਨਾਮ ਸਿੰਘ ਖਿਆਲਾ,ਖ਼ੁਸ਼ਦੀਪ ਸਿੰਘ,ਜਗਸੀਰ ਸਿੰਘ ਭੰਗੂ,ਹਰਜਿੰਦਰ ਬਰਾੜ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
ਆਗੂਆਂ ਨੇ ਕਿਹਾ ਆਪ ਸਰਕਾਰ ਵੱਲੋਂ ਆਪਣੇ ਡੇਢ ਸਾਲ ਦੇ ਕਾਰਜ਼ਕਾਲ ਵਿੱਚ ਖਾਸ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਪੱਕਾ ਨਾ ਕਰਕੇ ਨੰਗਾ-ਚਿੱਟਾ ਧੋਖਾ ਕਰ ਰਹੀ ਹੈ। ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਮਜ਼ਬੂਰੀਬੱਸ ਸੰਘਰਸ਼ ਦੇ ਮੈਦਾਨ ਵਿੱਚ ਉੱਤਰਨ ਲਈ ਮਜ਼ਬੂਰ ਹੋਏ ਹਨ।
ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ
ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
Share the post "ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਚੱਲੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਰਾਸਤੇ ਵਿਚ ਰੋਕਿਆ"