ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆ

Date:

spot_img

ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਮਈ: ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਵਾਹਨਾਂ ਦੇ ਰਜਿਸਟ?ਰੇਸ਼ਨ ਸਰਟੀਫਿਕੇਟਾਂ (ਆਰ.ਸੀਜ਼) ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਆਖਿਆ।ਅੱਜ ਇੱਥੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਲੋਕਾਂ ਨੂੰ ਮਿਲਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀ. ਅਤੇ ਲਾਇਸੰਸਾਂ ਦਾ ਬੈਕਲਾਗ 15 ਜੂਨ ਤੱਕ ਹਰ ਹੀਲੇ ਨਿਪਟਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੰਸਾਂ ਦੇ ਸਬੰਧ ਵਿੱਚ ਸਮਾਰਟ ਕਾਰਡਾਂ ਦੀ ਛਪਾਈ ਦਾ ਬਕਾਇਆ ਕੰਮ ਲਗਭਗ ਖਤਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 8 ਅਪਰੈਲ ਨੂੰ ਸਿਰਫ਼ 29,934 ਡਰਾਈਵਿੰਗ ਲਾਇਸੰਸਾਂ ਦੀ ਛਪਾਈ ਹੋਈ ਸੀ ਜੋ 29 ਮਈ ਨੂੰ ਵਧਾ ਕੇ 308061 ਕਰ ਦਿੱਤੀ ਗਈ। ਭਗਵੰਤ ਮਾਨ ਨੇ ਦੱਸਿਆ ਕਿ ਲਾਇਸੰਸਾਂ ਦੀ ਛਪਾਈ ਦਾ ਬਕਾਇਆ 8 ਅਪਰੈਲ ਨੂੰ 177012 ਤੋਂ ਘਟਾ ਕੇ 29 ਮਈ ਤੱਕ 1943 ਕਰ ਦਿੱਤਾ ਗਿਆ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 8 ਅਪਰੈਲ ਨੂੰ ਆਰ.ਸੀ. ਦੀ ਕੋਈ ਛਪਾਈ ਨਹੀਂ ਸੀ ਪਰ 29 ਮਈ ਨੂੰ 347272 ਰਿਕਾਰਡ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 29 ਮਈ ਤੱਕ ਆਰ.ਸੀ. ਦੇ ਸਮਾਰਟ ਕਾਰਡਾਂ ਦੀ ਛਪਾਈ ਦਾ ਬਕਾਇਆ 56251 ਸੀ ਜਦੋਂ ਕਿ 8 ਅਪਰੈਲ ਨੂੰ 226825 ਬਕਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਪ੍ਰਿੰਟਿੰਗ ਅਤੇ ਲੰਬਿਤ ਹੁੰਦੇ ਕੇਸਾਂ ਦੀ ਸਮੱਸਿਆ ਤੋਂ ਬਚਣ ਲਈ ਕੰਪਨੀ ਨੂੰ ਇਸ ਗੱਲ ਲਈ ਪਾਬੰਦ ਕੀਤਾ ਜਾਵੇ ਕਿ ਆਉਂਦੇ ਤਿੰਨ ਮਹੀਨਿਆਂ ਲਈ ਲੋੜੀਂਦੇ ਸਮਾਰਟ ਕਾਰਡਾਂ ਦਾ ਸਟਾਕ ਉਨ੍ਹਾਂ ਕੋਲ ਮੌਜੂਦ ਰਹੇਗਾ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲਾਇਸੰਸ ਜਾਰੀ ਕਰਨ ਵਿੱਚ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਕਿਉਂਕਿ ਬਹੁਤੀ ਵਾਰ ਫੀਸ ਤਾਂ ਜਮਾਂ ਹੋ ਜਾਂਦੀ ਹੈ ਅਤੇ ਬਿਨੈਕਾਰ ਫੋਟੋ ਲੈ ਕੇ ਨਹੀਂ ਆਉਂਦਾ ਜਾਂ ਬਿਨੈਕਾਰ ਦੋ ਸ਼੍ਰੇਣੀਆਂ (ਮੋਟਰਸਾਈਕਲ ਅਤੇ ਐਲ.ਐਮ.ਵੀ.) ਲਈ ਅਪਲਾਈ ਕਰਦਾ ਹੈ ਪਰ ਸਿਰਫ ਇਕ ਸ਼?ਰੇਣੀ ਲਈ ਹੀ ਯੋਗਤਾ ਟੈਸਟ ਵਾਸਤੇ ਹਾਜ਼ਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਸਬੰਧ ਵਿਚ ਉੱਚ ਸੁਰੱਖਿਆ ਰਜਿਸਟਰੇਸ਼ਨ ਪਲੇਟਾਂ ਫਿਟ ਨਾ ਹੋਣ ਦੀ ਸਥਿਤੀ ਵਿੱਚ ਜਿਸ ਤੋਂ ਬਿਨਾਂ ਆਰ.ਸੀ. ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਅਤੇ ਸਰਕਾਰ ਕੋਲ ਪੂਰੀ ਲੋੜੀਂਦੀ ਫੀਸ/ਮੋਟਰ ਵਹੀਕਲ ਟੈਕਸ ਜਮ?ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਦੇਰੀ ਹੁੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਲੋਕ ਨਿਯਮਾਂ ਦੇ ਤਹਿਤ ਲੋੜ ਅਨੁਸਾਰ ਪੂਰੇ ਦਸਤਾਵੇਜ਼ ਅਪਲੋਡ ਨਹੀਂ ਕਰਦੇ ਜਿਸ ਕਾਰਨ ਦੇਰੀ ਹੁੰਦੀ ਹੈ ਅਤੇ ਬਿਨੈਕਾਰਾਂ ਨੂੰ ਇਨ੍ਹਾਂ ਕਾਰਨਾਂ ਤੋਂ ਬਚਣਾ ਚਾਹੀਦਾ ਹੈ।

spot_img
spot_img
spot_img

Share post:

Popular

More like this
Related

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਉੱਪ ਮੁੱਖੀ ਨਿਯੁਕਤ

Delhi News: ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ (ਏਵੀਐਸਐਮ, ਵੀਐਮ)...

Punjab Cabinet Meeting; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਅੱਜ

Chandigarh News: Punjab Cabinet Meeting; ਪੰਜਾਬ ਦੇ ਮੁੱਖ ਮੰਤਰੀ...

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ; ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ

👉ਮਲੇਸ਼ੀਆ ਨੇ ਵੀ ਲਗਾਤਾਰ ਤੀਜਾ ਮੁਕਾਬਲਾ ਜਿੱਤਿਆ, ਬੰਗਲਾਦੇਸ਼ ਨੂੰ...