ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀਆਂ ਜਾਇਜ਼ ਮੰਗਾਂ ਮੰਨੀਆਂ

Date:

spot_img

ਭਗਵੰਤ ਮਾਨ ਨੇ ਕਿਸਾਨਾਂ ਦੇ ਬਕਾਏ 15 ਸਤੰਬਰ ਤੱਕ ਅਦਾ ਕਰਨ ਦਾ ਦਿੱਤਾ ਭਰੋਸਾ
ਲੰਪੀ ਸਕਿਨ ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਅਗਸਤ : ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਡੇਅਰੀ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ ਵਿਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਮਾਨ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ 15 ਸਤੰਬਰ ਤੱਕ ਉਨ੍ਹਾਂ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਪਸੂਆਂ ਦੇ ਚਮੜੀ ਰੋਗ (ਲੰਪੀ ਸਕਿਨ) ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਰੋਜਾਨਾ ਅਧਾਰ ‘ਤੇ ਬਿਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਉਤੇ ਨਿਗਰਾਨੀ ਰੱਖਣ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਸੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫਰਜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਸੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਸੂਆਂ ਦਾ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਸਭ ਤੋਂ ਵਧੀਆ ਦਵਾਈ ਇਸ ਮਕਸਦ ਲਈ ਲਿਆਂਦੀ ਗਈ ਹੈ।ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਦੀ ਰੋਕਥਾਮ ਅਤੇ ਨਜਿੱਠਣ ‘ਤੇ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪਸੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਕਦਮ ਚੁੱਕੇਗੀ ਕਿ ਪਸੂ ਇਸ ਬਿਮਾਰੀ ਦਾ ਸ?ਿਕਾਰ ਨਾ ਹੋਣ। ਭਗਵੰਤ ਮਾਨ ਨੇ ਇਸ ਮੰਤਵ ਲਈ ਪਸੂ ਮਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿਚ ਵਿਆਪਕ ਸਰਵੇਖਣ ਕੀਤਾ ਜਾ ਰਿਹਾ ਹੈ ਜੋ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...