WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸੰਗਰੂਰ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕੇ ਮੋਰਚੇ ਦੀ ਵਾਗਡੋਰ ਔਰਤਾਂ ਨੇ ਸੰਭਾਲੀ

ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 12 ਅਕਤੂਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਚੌਥੇ ਦਿਨ ਵੀ ਜਾਰੀ ਰਹੀ। ਅੱਜ ਦੇ ਧਰਨੇ ਦੀ ਵਾਗਡੋਰ ਔਰਤਾਂ ਨੇ ਸੰਭਾਲੀ। ਪਹਿਲਾਂ ਨਾਲੋਂ ਵਧੇਰੇ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜਾਰਾਂ ਕਿਸਾਨ ਮਜਦੂਰ ਨੌਜਵਾਨ ਇਸ ਵਿੱਚ ਸਾਮਿਲ ਹੋਏ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਧਾਰੀ ਹੋਈ ਮੁਜਰਮਾਨਾ ਚੁੱਪ ਨੂੰ ਤੋੜਨ ਲਈ 15 ਅਕਤੂਬਰ ਨੂੰ “ਲਲਕਾਰ ਦਿਵਸ“ ਮੌਕੇ ਔਰਤਾਂ ਹੋਰ ਵੀ ਵੱਡੀ ਗਿਣਤੀ ਵਿੱਚ ਸਾਮਲ ਹੋਣਗੀਆਂ। ਜਸਵੀਰ ਕੌਰ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਗਈਆਂ ਅਤੇ ਲਟਕ ਰਹੀਆਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜਾ ਕਾਸਤਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਲਈ,ਜੀਰਾ ਨੇੜੇ ਪ੍ਰਦੂਸਣ ਦਾ ਗੜ੍ਹ ਬਣੀ ਹੋਈ ਸਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਵੱਡੀਆਂ ਸਨਅਤਾਂ ਅਤੇ ਸਹਿਰੀ ਪ੍ਰਬੰਧਕੀ ਅਦਾਰਿਆਂ ਦੁਆਰਾ ਨਦੀਆਂ ਨਾਲਿਆਂ ਸੇਮਾਂ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸਣ ਤੁਰੰਤ ਰੋਕਣ ਲਈ, ਭਾਰਤ ਮਾਲਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜਾ ਜਾਰੀ ਕਰਕੇ ਜਮੀਨਾਂ ਉੱਤੇ ਪੁਲਿਸ ਦੇ ਜੋਰ ਕਬਜੇ ਰੋਕਣ ਲਈ, ਆਪਣੀ ਜਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਬਿਨਾਂ ਸਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ। ਧਰਨੇ ਦੌਰਾਨ ਪਰਮਜੀਤ ਕੌਰ ਪਿੱਥੋ, ਕਰਮਜੀਤ ਕੌਰ ਮੋਗਾ, ਕੁਲਵਿੰਦਰ ਕੌਰ ਬਰਨਾਲਾ, ਕਮਲਜੀਤ ਕੌਰ ਬਰਨਾਲਾ, ਗੁਰਮੇਲ ਕੌਰ ਤੇ ਨਿਰਲੇਪ ਕੌਰ ਮਲੇਰਕੋਟਲਾ, ਮਨਜੀਤ ਕੌਰ ਸੁਖਦੇਵ ਕੌਰ ਤੇ ਅਮਰਜੀਤ ਕੌਰ ਬਰਨਾਲਾ, ਰਣਦੀਪ ਕੌਰ ਸੰਗਰੂਰ, ਸੁਖਜੀਤ ਕੌਰ, ਹਰਪ੍ਰੀਤ ਕੌਰ ਜੇਠੂਕੇ, ਭਗਵੰਤ ਕੌਰ ਮਾਨਸਾ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਆਗੂ ਜਸਵੀਰ ਕੌਰ ਲਹਿਰਾਗਾਗਾ ਸਾਮਲ ਸਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਸਖਤ ਨਿੰਦਾ ਕਰਦਿਆਂ ਸੰਘਰਸਸੀਲ ਔਰਤਾਂ ਦੇ ਸਿਦਕ ਸਿਰੜ ਦੀ ਸਲਾਘਾ ਕੀਤੀ ਅਤੇ ਲਲਕਾਰ ਦਿਵਸ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਸਟੇਜ ਉੱਤੇ ਹਾਜਰ ਪ੍ਰਮੁੱਖ ਸੂਬਾ ਆਗੂਆਂ ਵਿੱਚ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ ਸਾਮਲ ਸਨ।

Related posts

ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦਾ ਘਿਰਾਓ ਸੁਰੂ

punjabusernewssite

ਪਾਵਰਕੌਮ ਦੀਆਂ ਵੱਖ ਵੱਖ ਕਾਮਿਆਂ ਦੀਆਂ ਜਥੇਬੰਦੀ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਾਇਸ ’ਤੇ ਦਿੱਤਾ ਮੰਗ ਪੱਤਰ

punjabusernewssite

ਕਾਂਗਰਸ ਵਲੋਂ ਦਲਵੀਰ ਗੋਲਡੀ ਅਤੇ ਭਾਜਪਾ ਦੇ ਕੇਵਲ ਢਿੱਲੋਂ ਹੋਣਗੇ ਸੰਗਰੂਰ ਤੋਂ ਉਮੀਦਵਾਰ

punjabusernewssite