Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਹੋਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

19 Views

ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀ ਕਿਸਾਨਾਂ ਨੂੰ ਦੱਸ ਰਹੇ ਨੇ ਤਰੀਕੇ ਅਤੇ ਫ਼ਾਇਦੇ
ਇਸ ਵਾਰ ਸਰਕਾਰ ਨੇ ਸਿੱਧੀ ਬਿਜਾਈ 6 ਲੱਖ ਹੈਕਟੇਅਰ ਤੋਂ ਵਧਾ ਕੇ 12 ਲੱਖ ਕਰਨ ਦਾ ਮਿਥਿਆ ਟੀਚਾ
ਸਿੱਧੀ ਬਿਜਾਈ ਕਰਨ ‘ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਵੇਗੀ ਸਹਾਇਤਾ ਰਾਸ਼ੀ
ਸਰਕਾਰ ਅਤੇ ਕਿਸਾਨਾਂ ਦਾ ਦਾਅਵਾ, ਪਾਣੀ ਅਤੇ ਪੈਸਾ ਦੋਵਾਂ ਦੀ ਬੱਚਤ, ਝਾੜ ‘ਤੇ ਨਹੀਂ ਪੈਦਾ ਕੋਈ ਅਸਰ
ਸੁਖਜਿੰਦਰ ਮਾਨ
ਸਤੌਜ(ਚੰਡੀਗੜ੍ਹ), 16 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋਈ ਹੈ। ਐਤਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ਪਿੰਡ ਦੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਦਾ ਪਾਣੀ ਬਚਾਉਣ ਦਾ ਸੰਕਲਪ ਲਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਪਿੰਡ ਸਤੌਜ ਆਏ ਸਨ ਅਤੇ ਉਨ੍ਹਾਂ ਕਿਸਾਨਾਂ ਨੂੰ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ। ਆਪਣੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਸੀ, ‘ਮੈਂ ਚਾਹੁੰਦਾ ਹਾਂ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸ਼ੁਰੂਆਤ ਮੇਰੇ ਪਿੰਡ ਦੇ ਹੀ ਲੋਕ ਕਰਨ। ਇਸ ਨਾਲ ਪੂਰੇ ਪੰਜਾਬ ਵਿੱਚ ਇੱਕ ਚੰਗਾ ਸੁਨੇਹਾ ਜਾਵੇਗਾ, ਨਹੀਂ ਤਾਂ ਲੋਕ ਕਹਿਣਗੇ ਕਿ ਖ਼ੁਦ ਮੁੱਖ ਮੰਤਰੀ ਦੇ ਪਿੰਡ ਦੇ ਲੋਕ ਤਾਂ ਪਾਣੀ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੇ ਤਾਂ ਦੂਜੇ ਪਿੰਡਾਂ ਦੇ ਲੋਕ ਕਿਵੇਂ ਕਰਨਗੇ? ਜੇ ਮੇਰੇ ਪਿੰਡ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਤਾਂ ਪੂਰਾ ਪੰਜਾਬ ਪਾਣੀ ਬਚਾਉਣ ਲਈ ਇਕੱਠਾ ਹੋਵੇਗਾ ਅਤੇ ਇਸ ਮੁਹਿੰਮ ਨੂੰ ਅੱਗੇ ਵਧਾਏਗਾ। ‘‘ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਿਹੜਾ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਸੁੱਕੇ ਖੇਤ ‘ਚ ਮਸ਼ੀਨ ਨਾਲ ਝੋਨੇ ਦੀ ਬਿਜਾਈ) ਕਰੇਗਾ, ਉਸ ਨੂੰ ਸਹਾਇਤਾ ਰਾਸ਼ੀ ਦੇ ਤੌਰ ‘ਤੇ ਪੰਜਾਬ ਸਰਕਾਰ 1500 ਰੁਪਏ ਪ੍ਰਤੀ ਏਕੜ ਦੇਵੇਗੀ। ਜੇ ਕੋਈ ਕਿਸਾਨ ਝੋਨੇ ਦੀ ਬਿਜਾਈ ਨਾ ਕਰਕੇ ਮੂੰਗ ਦਾਲ ਦੀ ਫ਼ਸਲ ਬੀਜੇਗਾ ਜਾਂ ਬਰਸਾਤ ਦੇ ਮੌਸਮ ਵਿੱਚ ਬਾਸਮਤੀ ਝੋਨੇ ਦੀ ਖੇਤੀ ਕਰੇਗਾ, ਉਸ ਕਿਸਾਨ ਦੀ ਫ਼ਸਲ ਐਮ.ਐਸ.ਪੀ. ‘ਤੇ ਪੰਜਾਬ ਸਰਕਾਰ ਖ਼ੁਦ ਖਰੀਦੇਗੀ।
ਪੰਜਾਬ ਵਿੱਚ ਸਭ ਤੋਂ ਜ਼ਿਆਦਾ ਕਣਕ ਅਤੇ ਝੋਨੇ ਦੀ ਖੇਤੀ ਹੁੰਦੀ ਹੈ। ਆਮ ਤੌਰ ‘ਤੇ ਕਿਸਾਨਾਂ ਵੱਲੋਂ ਪਹਿਲਾਂ ਆਪਣੇ ਖੇਤਾਂ ਵਿੱਚ ਪਾਣੀ ਛੱਡ ਕੇ ਅਤੇ ਕੱਦੂ ਕਰਕੇ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਬੇਹੱਦ ਥੱਲੇ ਚਲਾ ਗਿਆ ਹੈ। ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਕਰੀਬ 170 ਫੁੱਟ ਡੂੰਘਾ ਹੋ ਗਿਆ ਹੈ। ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ ਕਿ ਅਜਿਹੀਆਂ ਫ਼ਸਲਾਂ ਬੀਜਣ ਜਾਂ ਫ਼ਸਲਾਂ ਦੀ ਬਿਜਾਈ ਇਸ ਤਰ੍ਹਾਂ ਕੀਤੀ ਜਾਵੇ, ਜਿਸ ਨਾਲ ਪਾਣੀ ਦੀ ਖਪਤ ਘੱਟ ਤੋਂ ਘੱਟ ਹੋਵੇ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਿਸਾਨਾਂ ਨੇ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਫ਼ਾਇਦੇ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਹਨ, ਜੋ ਸੁੱਕੇ ਖੇਤਾਂ ਵਿੱਚ ਚੱਲਦੀਆਂ ਹਨ। ਇਸ ਪ੍ਰਕਿਰਿਆ ਦੌਰਾਨ ਖੇਤ ‘ਚ ਪਾਣੀ ਦੀ ਕੋਈ ਜ਼ਰੂਰਤ ਨਹੀਂ ਹੁੰਦੀ। ਬਿਜਾਈ ਕਰਨ ਤੋਂ 21 ਦਿਨ ਬਾਅਦ ਖੇਤ ਵਿੱਚ ਪਾਣੀ ਛੱਡਣਾ ਪੈਂਦਾ ਹੈ। ਜਦੋਂ ਕਿ ਪਰੰਪਰਾਗਤ ਤਰੀਕੇ ਨਾਲ ਝੋਨਾ ਲਾਉਣ ਲਈ ਖੇਤ ਵਿੱਚ ਪਾਣੀ ਭਰ ਕੇ ਰੱਖਣਾ ਪੈਂਦਾ ਹੈ, ਜਿਸ ਨਾਲ ਪਾਣੀ ਦੀ ਬੇਹੱਦ ਜ਼ਿਆਦਾ ਵਰਤੋਂ ਹੁੰਦੀ ਹੈ।ਪਿੰਡ ਸਤੌਜ ਦੇ ਕਿਸਾਨਾਂ ਨੇ ਕਿਹਾ, ‘‘ਇਹ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਾਡੇ ਪਿੰਡ ਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਨਾਲ ਪੰਜਾਬ ਦਾ ਪਾਣੀ ਬਚੇਗਾ। ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ‘ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਾਂ, ਕਿਉਂਕਿ ਸਾਨੂੰ ਵੀ ਪਾਣੀ ਦੀ ਚਿੰਤਾ ਹੈ। ਪਾਣੀ ਬਚਾਉਣ ਦੀ ਸਾਡੀ ਵੀ ਇੱਛਾ ਹੈ।‘‘ ਕਿਸਾਨਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਅਤੇ ਚੰਗਾ ਝਾੜ ਨਿਕਲਿਆ ਸੀ। ਇਹ ਅਫ਼ਵਾਹ ਹੈ ਕਿ ਸਿੱਧੀ ਬਿਜਾਈ ਨਾਲ ਝਾੜ ‘ਤੇ ਅਸਰ ਪੈਂਦਾ ਹੈ। ਇਸ ਨਾਲ ਝਾੜ ‘ਤੇ ਕੋਈ ਅਸਰ ਨਹੀਂ ਪੈਂਦਾ। ਸਗੋਂ ਨਵੀਂ ਤਕਨੀਕ ਨਾਲ ਬਿਜਾਈ ਕਰਨ ‘ਤੇ ਪਾਣੀ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਠੇਕੇ ‘ਤੇ ਜ਼ਮੀਨ ਦੇਣ ਵਾਲੇ ਲੋਕਾਂ ਨੇ ਵੀ ਐਲਾਨ ਕੀਤਾ ਕਿ ਜੇ ਕੋਈ ਕਿਸਾਨ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰੇਗਾ ਤਾਂ ਉਸ ਤੋਂ ਠੇਕੇ ਦੀ ਰਕਮ ਡੇਢ ਹਜ਼ਾਰ ਰੁਪਏ ਪ੍ਰਤੀ ਏਕੜ ਘੱਟ ਲਈ ਜਾਵੇਗੀ।
ਪਿੰਡ ਸਤੌਜ ਪਹੁੰਚੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦੱਸਿਆ, ‘‘ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੂਰੇ ਪੰਜਾਬ ਵਿੱਚ ਨੋਡਲ ਅਧਿਕਾਰੀ ਲਾਏ ਗਏ ਹਨ। ਉਹ ਕਿਸਾਨਾਂ ਨੂੰ ਇਸ ਦੇ ਤੌਰ ਤਰੀਕੇ ਅਤੇ ਫ਼ਾਇਦੇ ਦੱਸ ਰਹੇ ਹਨ। ਇਸ ਨਾਲ ਪਾਣੀ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਪਿਛਲੀ ਵਾਰ ਪੂਰੇ ਪੰਜਾਬ ਵਿੱਚ 6 ਲੱਖ ਹੈਕਟੇਅਰ ‘ਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ, ਪਰ ਇਸ ਵਾਰ ਸਰਕਾਰ ਨੇ ਰਕਬਾ ਵਧਾ ਕੇ 12 ਲੱਖ ਹੈਕਟੇਅਰ ਕੀਤਾ ਹੈ।‘‘ ਉਨ੍ਹਾਂ ਚੂਹੇ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਝੋਨੇ ਦੀ ਫ਼ਸਲ ਥੋੜ੍ਹੀ ਵੱਡੀ ਹੋ ਜਾਂਦੀ ਹੈ ਤਾਂ ਉਸ ਵਿੱਚ ਚੂਹੇ ਆ ਜਾਂਦੇ ਹਨ, ਜੋ ਫ਼ਸਲ ਨੂੰ ਨੁਕਸਾਨ ਕਰਦੇ ਹਨ। ਇਸ ਦੇ ਲਈ ਦਵਾਈ ਮੰਗਵਾਈ ਗਈ ਹੈ ਅਤੇ ਇਹ ਦਵਾਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਾਂਕਿ ਫ਼ਸਲ ਦਾ ਕੋਈ ਨੁਕਸਾਨ ਨਾ ਹੋ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਕਿਸਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ, ‘‘ਸਾਡੀ ਤਾਂ ਜ਼ਿੰਦਗੀ ਨਿਕਲ ਗਈ, ਪਰ ਆਉਣ ਵਾਲੇ ਸਮੇਂ ਵਿੱਚ ਸਾਡੇ ਬੱਚੇ ਪਾਣੀ ਨੂੰ ਲੈ ਕੇ ਸਾਡੇ ਤੋਂ ਸਵਾਲ ਜ਼ਰੂਰ ਪੁੱਛਣਗੇ। ਇਸ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਪਹਿਲ ਕੀਤੀ ਹੈ। ਪਾਣੀ ਬਚਾਉਣ ਲਈ ਪੰਜਾਬ ਸਰਕਾਰ ਅਤੇ ਕਿਸਾਨਾਂ ਦੀ ਇਹ ਚੰਗੀ ਪਹਿਲ ਹੈ। ਇਸ ਨਾਲ ਸਾਡਾ ਪਾਣੀ ਬਚੇਗਾ ਅਤੇ ਕਿਸਾਨੀ ਵੀ ਬਚੇਗੀ। ਇਸ ਮੁਹਿੰਮ ‘ਚ ਸਰਕਾਰ ਦਾ ਸਾਥ ਦੇਣ ਲਈ ਮੈਂ ਆਪਣੇ ਪਿੰਡ ਦੇ ਸਾਰੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦੀ ਹਾਂ।‘‘

Related posts

ਅਕਾਲੀ ਅਤੇ ਕਾਂਗਰਸੀਆਂ ਨੇ ਗੈਂਗਸਟਰਾਂ ਨੂੰ ਦਿੱਤੀ ਸਰਪ੍ਰਸਤੀ, ਅਸੀਂ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਦੀ ਸਹੁੰ ਖਾਧੀ: ਭਗਵੰਤ ਮਾਨ

punjabusernewssite

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

punjabusernewssite

ਪੱਕੇ ਮੋਰਚੇ ਦੋਰਾਨ ਕਿਸਾਨਾਂ ਨੇ ਸੰਘਰਸੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਮਨਾਈ

punjabusernewssite