ਮੁੱਖ ਮੰਤਰੀ ਵਲੋਂ ਵਾਰ-ਵਾਰ ਸਮਾਂ ਦੇ ਕੇ ਮੀਟਿੰਗ ਨਾ ਕਰਨ ਤੋਂ ਦੁਖੀ ਕਿਸਾਨਾਂ ’ਚ ਵਧਿਆ ਰੋਸ਼

Date:

spot_img

ਸੁਖਜਿੰਦਰ ਮਾਨ
ਬਠਿੰਡਾ, 2 ਜਨਵਰੀ: ਕਿਸਾਨ ਮੰਗਾਂ ਨੂੰ ਲੈ ਕੇ ਪਿਛਲੇ 13 ਦਿਨਾਂ ਤੋਂ ਜ਼ਿਲ੍ਹਾ ਹੈਡਕੁਆਟਰਾਂ ’ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੀ ਗੱਲ ਨਾ ਸੁਣਨ ਤੋਂ ਦੁਖ਼ੀ ਕਿਸਾਨਾਂ ’ਚ ਰੋਸ਼ ਵਧਦਾ ਜਾ ਰਿਹਾ ਹੈ। ਸਥਾਨਕ ਮਿੰਨੀ ਸਕੱਤਰੇਤ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂ ਬਸੰਤ ਸਿੰਘ ਕੋਠਾਗੁਰੂ ਤੇ ਪਰਮਜੀਤ ਕੌਰ ਕੋਟੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰਨ ਲਈ 26 ਦਸੰਬਰ ਦਾ ਸਮਾਂ ਦਿੱਤਾ ਸੀ ।ਉਸ ਦਿਨ ਚੰਡੀਗੜ੍ਹ ਪਹੁੰਚਣ ਤੇ ਸਮਾਂ ਘੱਟ ਹੋਣ ਦਾ ਬਹਾਨਾ ਕਹਿ ਕੇ ਦੁਬਾਰਾ 28 ਦਸੰਬਰ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਪਰ ਇਸ ਮੀਟਿੰਗ ਤੋਂ ਵੀ ਭੱਜ ਗਏ। ਜਿਸ ਕਾਰਨ ਮਜਬੂਰੀ ਵਜੋਂ ਕਿਸਾਨਾਂ ਨੂੰ ਮਿੰਨੀ ਸਕੱਤਰੇਤ ਦਾ ਘਿਰਾਓ ਕਰਨਾ ਪਿਆ। ਇਸੇ ਤਰ੍ਹਾਂ 29 ਦਸੰਬਰ ਨੂੰ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨਾਲ ਸਿਰਫ ਦੋ ਮਿੰਟ ਗੱਲਬਾਤ ਕੀਤੀ । ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਫਿਰ ਦੁਬਾਰਾ ਮਿਨੀ ਸਕੱਤਰੇਤ ਦਾ ਘਿਰਾਓ ਕਰ ਲਿਆ ਅਤੇ ਹੁਣ 3 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ ਸੀ ਪ੍ਰੰਤੂ ਅੱਜ ਸਵੇਰੇ ਮੁੜ ਖੇਤੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹ ਮੀਟਿੰਗ ਬਦਲ ਕੇ 7 ਜਨਵਰੀ ਨੂੰ ਕਰ ਦਿੱਤੀ ਗਈ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ਉਨ੍ਹਾਂ ਸਮੂਹ ਕਿਸਾਨ, ਮਜ਼ਦੂਰ ਅਤੇ ਔਰਤਾਂ ਵਧ ਚੜ੍ਹ ਕੇ ਇਸ ਸੰਘਰਸ਼ ਨੂੰ ਜਾਰੀ ਰੱਖਣਗੇ। ਇਸ ਮੌਕੇ ਬਲਜੀਤ ਸਿੰਘ ਪੂਹਲਾ ,,ਅਜੇਪਾਲ ਸਿੰਘ ਘੁੱਦਾ ,ਰਾਜਵਿੰਦਰ ਸਿੰਘ ਰਾਮਨਗਰ ,ਬਲਦੇਵ ਸਿੰਘ ਚੌਕੇ ,ਅਮਰੀਕ ਸਿੰਘ ਸਿਵੀਆਂ , ਕਹਾਣੀਕਾਰ ਅਤਰਜੀਤ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਕੋਟਗੁਰੂ ਨੇ ਵੀ ਸੰਬੋਧਨ ਕੀਤਾ ।

spot_img
spot_img

Share post:

Popular

More like this
Related

Punjab Assembly Session; ਪੰਜਾਬ ਵਿਧਾਨ ਸਭਾ ‘ਚ SIR ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

👉ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ...

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

👉ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ...