WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਆਪਣੀ ਕਿਸਮ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ ‘ਲੋਕ ਮਿਲਣੀ‘ ਦੀ ਸੁਰੂਆਤ

ਉਪਰਾਲੇ ਦਾ ਉਦੇਸ ਲੋਕਾਂ ਦੀਆਂ ਸਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ
ਭਗਵੰਤ ਮਾਨ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਲੜੀਵਾਰ ਨਿਰਦੇਸ ਜਾਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 16 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਦੀਆਂ ਸਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ ‘ਲੋਕ ਮਿਲਣੀ‘ ਦਾ ਆਗਾਜ ਕੀਤਾ। ਇੱਥੇ ਪੰਜਾਬ ਭਵਨ ਵਿਖੇ ਇਸ ਪ੍ਰੋਗਰਾਮ ਦੀ ਸੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਹ ਮੇਰੀ ਸਰਕਾਰ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਪ੍ਰਸਾਸਨਿਕ ਮੁੱਦਿਆਂ ਨੂੰ ਹੱਲ ਕਰਨ ਲਈ ਸਹੂਲਤਾਂ ਮੁੱਹਈਆ ਕਰ ਸਕੀਏ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ ਲੋਕਾਂ ਦੀਆਂ ਸਿਕਾਇਤਾਂ ਨੂੰ ਫੌਰੀ ਨਿਪਟਾਉਣ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉੱਚ ਅਧਿਕਾਰੀ ਇਸ ‘ਲੋਕ ਮਿਲਣੀ‘ ਦੌਰਾਨ ਉਨ੍ਹਾਂ ਦੇ ਨਾਲ ਹਨ ਤਾਂ ਜੋ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ।
ਪੰਜਾਬ ਭਵਨ ਵਿਖੇ ਇਸ ‘ਲੋਕ ਮਿਲਣੀ’ ਦੌਰਾਨ 61 ਸਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਅੱਗੇ ਆਪਣੀਆਂ ਸਿਕਾਇਤਾਂ ਰੱਖੀਆਂ। ਉਨ੍ਹਾਂ ਨੇ ਇਸ ਮੌਕੇ ਹਾਜਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਿਕਾਇਤਾਂ ਦਾ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰ ਹਫਤੇ ਨਿੱਜੀ ਤੌਰ ‘ਤੇ ਇਨ੍ਹਾਂ ਸਿਕਾਇਤਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਇੱਕ ਸਿਕਾਇਤ ਦਾ ਨਿਪਟਾਰਾ ਕਰਦਿਆਂ ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਵਿਭਾਗ ਨੂੰ ਯੋਗ ਲਾਭਪਾਤਰੀਆਂ ਨੂੰ ‘ਸਗਨ ਸਕੀਮ’ ਦੇ ਬਕਾਇਆ ਪਏ ਬਕਾਏ ਤੁਰੰਤ ਜਾਰੀ ਕਰਨ ਲਈ ਆਖਿਆ। ਇਕ ਹੋਰ ਸਿਕਾਇਤ ‘ਤੇ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਬਿਨਾਂ ਕਿਸੇ ਪੱਖਪਾਤ ਦੇ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇ। ਡਾ: ਸੀਮਾ ਰਾਣੀ, ਜਿਸ ਦੇ ਪਤੀ ਦਾ ਕਰੀਬ ਦੋ ਸਾਲ ਪਹਿਲਾਂ ਕੋਵਿਡ-19 ਮਹਾਂਮਾਰੀ ਦੌਰਾਨ ਦਿਹਾਂਤ ਹੋ ਗਿਆ ਸੀ, ਦੀ ਸਿਕਾਇਤ ‘ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਨੀਤੀ ਅਨੁਸਾਰ ਉਸ ਨੂੰ ਜਲਦੀ ਤੋਂ ਜਲਦੀ ਨੌਕਰੀ ਦੇਣ ਨੂੰ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸਿਆਂ ਦੀ ਅਲਾਮਤ ਪ੍ਰਤੀ ਨਾ ਸਹਿਣਯੋਗ ਵਤੀਰਾ ਅਪਣਾ ਰਹੀ ਹੈ ਅਤੇ ਇਸ ਲਾਹਨਤ ਦਾ ਸੂਬੇ ਵਿੱਚੋਂ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਭਰਤੀ ਪ੍ਰੀਖਿਆ ਦਾ ਨਿਰਪੱਖ ਅਤੇ ਪਾਰਦਰਸੀ ਨਤੀਜਾ ਜਲਦ ਹੀ ਐਲਾਨਿਆ ਜਾਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਲੋਕਾਂ ਦੀਆਂ ਸਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਨੂੰ ਕਈ ਹਦਾਇਤਾਂ ਵੀ ਜਾਰੀ ਕੀਤੀਆਂ।ਇਸ ਦੌਰਾਨ ਮੁੱਖ ਮੰਤਰੀ ਨਾਲ ‘ਲੋਕ ਮਿਲਣੀ‘ ਵਿੱਚ ਸਾਮਲ ਹੋਏ ਲੋਕਾਂ ਨੇ ਨਾਗਰਿਕਾਂ ਨੂੰ ਤੁਰੰਤ ਰਾਹਤ ਦੇਣ ਲਈ ਭਗਵੰਤ ਮਾਨ ਸਰਕਾਰ ਦੇ ਇਸ ਨੇਕ ਅਤੇ ਲੋਕ ਪੱਖੀ ਉਪਰਾਲੇ ਦੀ ਸਲਾਘਾ ਕੀਤੀ।
ਇਸ ਮੌਕੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਵਧੀਕ ਮੁੱਖ ਸਕੱਤਰ ਸੀਮਾ ਜੈਨ, ਸਰਬਜੀਤ ਸਿੰਘ, ਅਨੁਰਾਗ ਅਗਰਵਾਲ ਅਤੇ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਆਰ.ਕੇ.ਗੈਂਟਾ, ਅਲੋਕ ਸੇਖਰ, ਵਿਵੇਕ ਪ੍ਰਤਾਪ ਸਿੰਘ, ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਸੁਮੇਧ ਸਿੰਘ ਗੁਰਜਰ ਤੇ ਅਜੋਏ ਸਰਮਾ ਆਦਿ ਵੀ ਹਾਜਰ ਸਨ।

 

Related posts

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

punjabusernewssite

ਪਸ਼ੂਆਂ ਦੀਆਂ ਦਵਾਈਆਂ ਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ ‘ਤੇ ਵੇਚਣ ਵਾਲੇ ਬਾਜ਼ ਆਉਣ: ਲਾਲਜੀਤ ਸਿੰਘ ਭੁੱੱਲਰ

punjabusernewssite

ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚੱਲਣਗੀਆਂ ਸਰਕਾਰੀ ਬੱਸਾਂ

punjabusernewssite