WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੀ ਪ੍ਰਵਾਨਗੀ

ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਸਦੀ ਪੁਰਾਣੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਦਾ ਇਕ ਸਦੀ ਪੁਰਾਣਾ ਇਤਿਹਾਸ ਹੈ, ਜਿਸ ਬਾਰੇ ਸਹੀ ਤਰੀਕੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੱਸਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਟਿਆਲਾ ਵਿੱਚ ਸਿਵਲ ਏਅਰੋਡਰੋਮ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਿਊਜ਼ੀਅਮ ਵਿੱਚ ਸੂਬੇ ਦੇ ਹਵਾਬਾਜ਼ੀ ਖੇਤਰ ਦੇ ਇਤਿਹਾਸ ਤੇ ਕਲਾਕਿ੍ਰਤਾਂ ਨੂੰ ਜ਼ਰੂਰ ਦਰਸਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਹਵਾਈ ਜਹਾਜ਼ਾਂ ਦੇ ਮਾਡਲ, ਤਸਵੀਰਾਂ, ਨਕਸ਼ੇ, ਮਾਡਲਾਂ ਦੀ ਐਨੀਮੇਸ਼ਨ ਰਾਹੀਂ ਪੇਸ਼ਕਾਰੀ, ਪਾਇਲਟਾਂ ਤੇ ਹੋਰ ਸਟਾਫ਼ ਦੇ ਕੱਪੜੇ ਤੇ ਉਪਕਰਨ ਵੀ ਇਸ ਮਿਊਜ਼ੀਅਮ ਵਿੱਚ ਦਰਸਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਇਸ ਮਿਊਜ਼ੀਅਮ ਵਿੱਚ ਰਸਾਲੇ, ਤਕਨੀਕੀ ਨਿਯਮਾਂਵਲੀ, ਤਸਵੀਰਾਂ ਤੇ ਨਿੱਜੀ ਪੁਰਾਲੇਖ ਵੀ ਦਰਸਾਏ ਜਾਣ, ਜੋ ਅਕਸਰ ਹਵਾਬਾਜ਼ੀ ਖੇਤਰ ਦੇ ਖੋਜਾਰਥੀਆਂ ਨੂੰ ਲੇਖ ਜਾਂ ਕਿਤਾਬਾਂ ਲਿਖਣ ਜਾਂ ਪੁਰਾਣੇ ਹਵਾਈ ਜਹਾਜ਼ਾਂ ਨੂੰ ਠੀਕ ਕਰਨ ਲਈ ਤਕਨੀਸ਼ੀਅਨਾਂ ਦੇ ਕੰਮ ਆਉਂਦੇ ਹਨ। ਉਨ੍ਹਾਂ ਦੱਸਿਆ ਕਿ 350 ਏਕੜ ਜਗ੍ਹਾ ਵਿੱਚ ਫੈਲਿਆ ‘ਪਟਿਆਲਾ ਏਵੀਏਸ਼ਨ ਕੰਪਲੈਕਸ’ ਇਕ ਵਿਰਾਸਤੀ ਸੰਸਥਾ ਹੈ, ਜੋ 20ਵੀਂ ਸਦੀ ਦੇ ਪਹਿਲੇ ਦਹਾਕੇ ਵਿੱਚ ਸਥਾਪਤ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਲੱਬ ਵਿੱਚ ਸਿਖਿਆਰਥੀਆਂ ਨੂੰ ਮੈਦਾਨੀ ਸਿਖਲਾਈ ਲਈ ਪੂਰੀਆਂ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ, ਆਧੁਨਿਕ ਸਾਜ਼ੋ-ਸਾਮਾਨ ਤੇ ਕਲਾਸ ਰੂਮਾਂ ਦੇ ਨਾਲ-ਨਾਲ ਉਡਾਣ ਦੀ ਸਿਖਲਾਈ ਦੇਣ ਲਈ ਇਕ ਇੰਜਣ ਵਾਲੇ ਸੈਸਨਾ 172 ਜਹਾਜ਼ ਦੇ ਗਲਾਸ ਕੌਕਪਿਟ ਦਾ ਸਿਮੂਲੇਟਰ ਪਹਿਲਾਂ ਹੀ ਮੌਜੂਦ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਵੇਂ ਮਿਊਜ਼ੀਅਮ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਜਾਨਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਲੋਕ ਨਿਰਮਾਣ ਮਹਿਕਮੇ ਨੂੰ ਨਿਰਦੇਸ਼ ਦਿੱਤਾ ਕਿ ਇਸ ਸਮੁੱਚੇ ਪ੍ਰਾਜੈਕਟ ਦਾ ਕੰਮ ਸਮਾਂਬੱਧ ਢੰਗ ਨਾਲ ਸੁਚਾਰੂ ਤਰੀਕੇ ਰਾਹੀਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

Related posts

ਸ਼੍ਰੋਮਣੀ ਅਕਾਲੀ ਦਲ ਦਾ 14 ਦਸੰਬਰ ਨੂੰ ਸਥਾਪਨਾ ਦਿਵਸ ਅੰਮ੍ਰਿਤਸਰ ਵਿਚ ਮਨਾਇਆ ਜਾਵੇਗਾ

punjabusernewssite

ਪੰਜਾਬ ਪੁਲਿਸ ਨੇ ਹਫ਼ਤਾ ਭਰ ਵੱਖ ਵੱਖ ਗਤੀਵਿਧੀਆਂ ਕਰਵਾ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

punjabusernewssite

ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

punjabusernewssite