ਸਰਕਾਰ ਤੋਂ ਪੇਂਡੂ ਭੱਤੇ ਸਮੇਤ ਸਾਰੇ ਕਿਸਮਾਂ ਦੇ ਕੱਟੇ ਭੱਤੇ ਬਹਾਲ ਕਰਨ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 6 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿੱਚ ਆਪਣੇ ਸੰਬੋਧਨ ਵਿੱਚ ਪਿੰਡਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਦਲੀ ਨਾ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਪਿੰਡਾਂ ਵਿੱਚ ਕਰਦੇ ਅਧਿਆਪਕਾਂ ਨੂੰ ਸਪੈਸ਼ਲ ਭੱਤਾ ਦਿੰਦੀ ਹੈ ਤਾਂ ਅਧਿਆਪਕਾਂ ਨੂੰ ਸ਼ਹਿਰਾਂ ਵਿੱਚ ਬਦਲੀ ਨਹੀਂ ਕਰਵਾਉਣੀ ਚਾਹੀਦੀ। ਆਪਣੀਆਂ ਸੇਵਾਵਾਂ ਪੇਂਡੂ ਸਕੂਲਾਂ ਵਿੱਚ ਦੇਣੀਆਂ ਚਾਹੀਦੀਆਂ ਹਨ। ਇਸ ਝੂਠੇ ਬਿਆਨ ਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਵਿੱਤ ਸਕੱਤਰ ਜਸਵਿੰਦਰ ਬਠਿੰਡਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਰੇਸ਼ਮ ਸਿੰਘ ਸਕੱਤਰ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਕੰਮ ਕਰਦੇ ਅਧਿਆਪਕਾਂ ਸਮੇਤ ਹੋਰ ਮੁਲਾਜਮਾਂ ਨੂੰ ਮਿਲਦਾ ਪੇਂਡੂ ਭੱਤੇ ਸਮੇਤ ਚੰਨੀ ਦੀ ਸਰਕਾਰ ਸਮੇਂ ਤੋਂ ਬੰਦ ਕੀਤਾ ਹੋਇਆ ਹੈ ।ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜਮਾਂ ਦੇ ਸਾਰੇ ਤਰ੍ਹਾਂ ਦੇ ਭੱਤੇ ਬਹਾਲ ਕਰਨ ਤਨਖਾਹ ਕਮਿਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਵਾਅਦੇ ਨਾਲ ਆਈ ਸੀ ।ਭਗਵੰਤ ਮਾਨ ਦੀ ਸਰਕਾਰ ਨੇ ਸਾਢੇ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਮੁਲਾਜਮਾਂ ਦਾ ਪੇਂਡੂ ਭੱਤਾ ਅਤੇ ਹੋਰ ਕੱਟੇ ਤੇ ਬਹਾਲ ਨਹੀਂ ਕੀਤੇ ਗਏ ।ਜਦ ਕੇ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਲਗਾਤਾਰ ਪੰਜਾਬ ਸਰਕਾਰ ਤੋਂ ਪੇਂਡੂ ਭੱਤੇ ਸਮੇਤ ਬਾਕੀ ਸਾਰੇ ਕੱਟੇ ਭੱਤੇ ਬਹਾਲ ਕਰਾਉਣ ਲਈ ਜ਼ਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਕੇ ਕੱਟੇ ਭੱਤੇ ਬਹਾਲ ਕਰਨ ਲਈ ਸੰਘਰਸ਼ ਕਰ ਰਹੇ ਹਨ ।ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੇਂਡੂ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਨੂੰ ਮਿਲਦੇ ਭੱਤੇ ਦੇ ਬਿਆਨ ਦੇਣ ਤੋਂ ਲੱਗਦਾ ਹੈ ਕਿ ਮੁੱਖ ਮੰਤਰੀ ਸਾਹਬ ਪੰਜਾਬ ਦੇ ਅਧਿਆਪਕਾਂ ਸਮੇਤ ਸਾਰੇ ਮੁਲਾਜਮਾਂ ਨਾਲ ਕੋਝਾ ਮਜਾਕ ਕਰਨ ਲੱਗੀ ਹੋਈ ਹੈ। ਜਿਸ ਨੂੰ ਡੀ. ਟੀ. ਐੱਫ. ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਪੇਂਡੂ ਭੱਤੇ ਸਮੇਤ ਕੱਟੇ ਸਾਰੇ ਭੱਤੇ ਅਤੇ ਪੇ ਕਮਿਸ਼ਨ ਦੀਆਂ ਰਹਿੰਦੀਆਂ ਸਿਫ਼ਾਰਸ਼ਾਂ ਨੂੰ ਜਲਦ ਤੋਂ ਜਲਦ ਲਾਗੂ ਕਰਕੇ ਪੰਜਾਬ ਦੇ ਅਧਿਆਪਕਾਂ ਅਤੇ ਹੋਰ ਵਿਭਾਗਾਂ ਦੇ ਮੁਲਾਜਮਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ । ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਬਲਾਕਾਂ ਦੇ ਪ੍ਰਧਾਨ ਭੁਪਿੰਦਰ ਮਾਈਸਰਖਾਨਾ,ਭੋਲਾ ਰਾਮ,ਰਾਜਵਿੰਦਰ ਜਲਾਲ, ਰਤਨਜੋਤ ਸ਼ਰਮ ਅਤੇ ਕੁਲਵਿੰਦਰ ਵਿਰਕ ਨੇ ਕਿਹਾ ਕੀ ਜੇਕਰ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਨਾ ਨਿਭਾ ਕੇ ਮੁਲਾਜਮਾਂ ਨਾਲ ਟਿੱਚਰਾਂ ਹੀ ਕੀਤੀਆਂ ਜਾਣਗੀਆਂ ਤਾਂ ਜਥੇਬੰਦੀ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਕਮੇਟੀ ਮੈਂਬਰ ਅਨਿਲ ਭੱਟ‘ਗੁਰਪ੍ਰੀਤ ਖੇਮੂਆਣਾ,ਪਰਵਿੰਦਰ ਸਿੰਘ , ਬਲਜਿੰਦਰ ਕੌਰ ਹਾਜਰ ਸਨ।
Share the post "ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸਪੈਸ਼ਲ ਭੱਤਾ ਦੇਣ ਦੇ ਝੂਠੇ ਬਿਆਨ ਦੀ ਨਿਖੇਧੀ :-ਡੀ ਟੀ ਐੱਫ"