ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Date:

spot_img

ਚੰਡੀਗੜ੍ਹ, 4 ਅਕਤੂਬਰ (ਅਸ਼ੀਸ਼ ਮਿੱਤਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦਿਆਂ ਪੇਸ਼ੇਵਰ ਸਮਰਪਣ ਦਾ ਮੁਜ਼ਾਹਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਨੌਜਵਾਨਾਂ ਨੂੰ ਆਪਣੀ ਡਿਊਟੀ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...