WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਜਲੰਧਰ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ

ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੀ ਕੀਤੀ ਪ੍ਰਧਾਨਗੀ
ਜਲੰਧਰ, 22 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਬੰਧ ਵਿੱਚ ਹੋਰ ਸੁਧਾਰ ਲਿਆਉਣ ਲਈ ਅਹਿਮ ਸਾਬਤ ਹੋਵੇਗੀ।

ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ

ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਅਜਿਹੀਆਂ ਤਾਕਤਾਂ ਹਨ, ਜਿਹੜੀਆਂ ਆਪਣੇ ਮਾੜੇ ਮਨਸੂਬਿਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ।

ਸੂਬਾ ਸਰਕਾਰ ਸਰਕਾਰੀ ਮੈਡੀਕਲ ਸੰਸਥਾਵਾਂ ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ : ਸਿਹਤ ਮੰਤਰੀ

ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਚੁਣੌਤੀਆਂ ਉਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਪੜਤਾਲ, ਸਾਇੰਸ ਤੇ ਤਕਨਾਲੋਜੀ ਦੇ ਖ਼ੇਤਰ ਵਿੱਚ ਆਧੁਨਿਕ ਲੋੜਾਂ ਮੁਤਾਬਕ ਢਾਲਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਆਪਣੀ ਉੱਚ ਪੇਸ਼ੇਵਰ ਵਚਨਬੱਧਤਾ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ ਠੱਲ੍ਹ ਪਾਉਣ ਅਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਘਾਟ ਉਤੇ ਕਾਬੂ ਪਾਉਣ ਲਈ ਅਗਲੇ ਚਾਰ ਸਾਲਾਂ ਤੱਕ ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਖੇਡ ਤੇ ਤਕਨੀਕੀ ਕੇਡਰ ਵਿੱਚ ਵਾਧਾ ਕਰਨ ਲਈ ਜਲਦੀ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ।ਇਸ ਤਹਿਤ ਟੈਕਨੀਕਲ ਸਪੋਰਟ ਸਰਵਿਸਜ਼ ਵਿੱਚ 267 ਸਬ ਇੰਸਪੈਕਟਰ ਤੇ 2340 ਕਾਂਸਟੇਬਲ, ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੌਲਦਾਰ ਤੇ 362 ਕਾਂਸਟੇਬਲ, ਇੰਟੈਲੀਜੈਂਸ ਕਾਡਰ ਵਿੱਚ 794 ਕਾਂਸਟੇਬਲ ਭਰਤੀ ਕੀਤੇ ਜਾਣਗੇ।

ਭਾਜਪਾ ਦੇ ਅਹੁੱਦੇਦਾਰਾਂ ਦੀ ਜਾਰੀ ਲਿਸਟ ਤੋਂ ਬਾਅਦ ਵੀ ਘਮਾਸਾਨ ਜਾਰੀ, ਗਰੇਵਾਲ ਨੇ 24 ਨੂੰ ਸੱਦੀ ਮੀਟਿੰਗ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਮਰਪਣ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦੀ ਰਵਾਇਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦੇਸ਼ ਸੇਵਾ ਲਈ ਦਿਖਾਇਆ ਜਜ਼ਬਾ ਲਾਮਿਸਾਲ ਹੈ।ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵ-ਨਿਯੁਕਤ ਉਮੀਦਵਾਰਾਂ ਲਈ ਯਾਦਗਾਰੀ ਪਲ ਹੈ ਕਿਉਂਕਿ ਉਹ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜ ਅੰਗ ਬਣੇ ਹਨ।

ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ

ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ, ਮਿਹਨਤ ਤੇ ਪੇਸ਼ੇਵਰ ਵਚਨਬੱਧਤਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਤਾਂ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਦਿੱਕਤਾਂ ਘਟਾਉਣ ਤੇ ਉਨ੍ਹਾਂ ਨੂੰ ਇਨਸਾਫ਼ ਦੇਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਇੱਥੇ ਪੁੱਜਣ ਉਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।

 

 

Related posts

ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਗੋ+ਲੀ ਲੱਗਣ ਕਾਰਨ ਹੋਈ ਮੌ+ਤ

punjabusernewssite

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ

punjabusernewssite

ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ, ਸਰਕਾਰ ਤੋਂ ਨਾਰਾਜ਼ ਕਰਮਚਾਰੀ

punjabusernewssite