Saturday, May 16, 2026
spot_img
spot_img
spot_img

ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਜਿਲ੍ਹਾ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

Date:

spot_img

ਵਿਆਪਕ ਸਿੱਖਿਆ ਸੁਧਾਰਾਂ ਲਈ ਸਰਕਾਰੀ ਸਕੂਲਾਂ ਦੀ ਸਥਿਤੀ ਦਾ ਜਮੀਨੀ ਪੱਧਰ ‘ਤੇ ਜਾਇਜਾ ਲੈਣ ਦੇ ਉਦੇਸ ਨਾਲ ਗਏ ਸਨ ਮੁੱਖ ਮੰਤਰੀ
ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਦੀ ਵਚਨਬੱਧਤਾ ਦੁਹਰਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ), 30 ਅਗਸਤ- ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜਮੀਨੀ ਪੱਧਰ ‘ਤੇ ਜਾਇਜਾ ਲਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਅਸਲ ਮਨੋਰਥ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜਮੀਨੀ ਪੱਧਰ ਉਤੇ ਸਥਿਤੀ ਦਾ ਜਾਇਜਾ ਲੈਣਾ ਹੈ।”ਮੁੱਖ ਮੰਤਰੀ ਨੇ ਦੁਪਹਿਰ ਵੇਲੇ ਸਕੂਲ ਦਾ ਦੌਰਾ ਕੀਤਾ ਅਤੇ ਉਹ ਕਰੀਬ ਅੱਧਾ ਘੰਟਾ ਸਕੂਲ ਵਿੱਚ ਹੀ ਰਹੇ। ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ।ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਪਾਸੋਂ ਸਕੂਲ ਦੇ ਸਿਲੇਬਸ ਬਾਰੇ ਪੁੱਛਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਜੀਵਨ ਦੀਆਂ ਖਾਹਿਸਾਂ-ਉਮੰਗਾਂ ਤੇ ਸੁਪਨਿਆਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਲਈ ਪ੍ਰਰਿਆ। ਭਗਵੰਤ ਮਾਨ ਨੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਤਨਦੇਹੀ ਨਾਲ ਅਪਣਾਉਣ ਦੀ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਬੁਲੰਦੀਆਂ ਛੂਹ ਸਕਣ।ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ। ਭਗਵੰਤ ਮਾਨ ਨੇ ਸਕੂਲ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਵਿਚ ਲੋੜੀਂਦੀ ਮੁਰੰਮਤ ਤੇ ਵਿਵਸਥਾ ਕਰਨ ਦੇ ਵੀ ਹੁਕਮ ਦਿੱਤੇ।

spot_img

Share post:

spot_img

Popular

More like this
Related

ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ ਨਾਲ ਹੋਈ ਚੋਣ; ਰੂਪ ਸਿੰਘ ਬਣੇ ਪ੍ਰਧਾਨ

Bathinda News: ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ...

ਪੰਜਾਬ ‘ਚ ਹੀਟਵੇਵ ਅਲਰਟ, 5 ਦਿਨਾਂ ਲਈ ਯੈਲੋ ਅਲਰਟ ਜਾਰੀ

Punjab News : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ...

ਗੁਰਦਾਸਪੁਰ ਦੀ ਐਸ.ਡੀ.ਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Gurdaspur News : ਗੁਰਦਾਸਪੁਰ ਸੰਵੇਦਨਸ਼ੀਲ ਖ਼ਬਰ ਸਾਹਮਣੇ ਆਈ ਹੈ,...