ਸੁਖਜਿੰਦਰ ਮਾਨ
ਅੰਮਿ੍ਰਤਸਰ, 14 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮਿ੍ਰਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮਿ੍ਰਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮਿ੍ਰਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।
Share the post "ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮਿ੍ਰਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ"