ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ

Date:

spot_img

ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਨਵੰਬਰ: ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ ‘ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।
ਸ. ਚੰਨੀ ਨੇ ਅੱਗੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਅਪਣਾਉਣਗੇ ਸਗੋਂ ਉਨ੍ਹਾਂ ਦੇ ਮਸਲੇ/ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਵਾਉਣਗੇ।ਐਸ.ਬੀ.ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ ਮਨਜ਼ੂਰੀ ਲਈ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

spot_img
spot_img

Share post:

Popular

More like this
Related

PSPCL ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

Patiala News : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL)...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਯੋਗਾ ਅੰਡਰ-17 ਲੜਕਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਬਣਿਆ ਚੈਂਪੀਅਨ

Sports News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...

BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਵਿੱਚ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ...