WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ

ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ
ਪੰਜਾਬ ਨੂੰ ਖੁਸਹਾਲ, ਪ੍ਰਗਤੀਸੀਲ ਅਤੇ ਸਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਮੁੱਲਾਂਪੁਰ (ਨਿਊ ਚੰਡੀਗੜ੍ਹ), 24 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।” ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸਕਾਂ ਅਤੇ ਨਦੀਨਨਾਸਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ ਕੈਂਸਰ ਪੀੜਤ ਮਰੀਜਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ ਪੰਜਾਬ ਦੇ ਮਰੀਜਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸਮੀਰ, ਹਿਮਾਚਲ ਪ੍ਰਦੇਸ, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜਾਂ ਲਈ 888 ਕਰੋੜ ਰੁਪਏ ਦੀ ਰਾਸੀ ਪ੍ਰਵਾਨ ਕੀਤੀ ਜਾ ਚੁੱਕੀ ਹੈ।
ਕੌਮੀ ਆਜਾਦੀ ਸੰਘਰਸ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਆਜਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਦੇਸ ਦੀ ਆਜਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ ਵਿੱਚ ਦੇਸ ਦਾ ਨਾਮ ਰੌਸਨ ਕੀਤਾ ਹੈ।ਪੰਜਾਬ ਨੂੰ ਦੇਸ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੁਰੂ ਵਿੱਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ ਉਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਜੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸਾਂਤੀ, ਤਰੱਕੀ ਅਤੇ ਖੁਸਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।
ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ?ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪੰਜਾਬ, ਦੇਸ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ?ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ।ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ ਜਾਣ ਤੋਂ ਰੋਕਣ ‘ਤੇ ਜੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ ਭਰ ਵਿੱਚੋਂ ਪ੍ਰਗਤੀਸੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ ਤਿਵਾੜੀ ਅਤੇ ਹੋਰ ਸਖਸੀਅਤਾਂ ਵੀ ਮੌਜੂਦ ਸਨ।

Related posts

ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਵਧਾ ਕੇ 9192.72 ਰੁਪਏ ਕੀਤੀ

punjabusernewssite

ਮੁੱਖ ਮੰਤਰੀ ਚੰਨੀ ਵੱਲੋਂ ਝੰਡਾ ਦਿਵਸ ਮੌਕੇ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਸੇਵਾਵਾਂ ਨਿਭਾ ਰਹੇ ਸੈਨਿਕਾਂ ਦੀ ਸੂਰਮਗਤੀ ਨੂੰ ਸਲਾਮ

punjabusernewssite

ਸਾਬਕਾ ਮੰਤਰੀ ਮਲੂਕਾ ਨੇ ਰਾਮਪੁਰਾ ਹਲਕੇ ਤੋਂ ਚੋਣ ਲੜਣ ਤੋਂ ਕੀਤੀ ਕੋਰੀ ਨਾਂਹ

punjabusernewssite