WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸੰਗਰੂਰ

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
ਸੰਗਰੂਰ, 29 ਸਤੰਬਰ: ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ।

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ।

ਮਨਪ੍ਰੀਤ ਬਾਦਲ ਨੇ ਮੁੜ ਮੰਗੀ ਅਗਾਊਂ ਜਮਾਨਤ, 4 ਅਕਤੂਬਰ ਨੂੰ ਹੋਵੇਗੀ ਸੁਣਵਾਈ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਦੌਰਾਨ ਹੀ ਸੂਬੇ ਵਿੱਚ 36521 ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਹਰ ਮਹੀਨੇ 2000 ਸਰਕਾਰੀ ਨੌਕਰੀਆਂ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ ’ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

 

Related posts

ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ 29 ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ

punjabusernewssite

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 10 ਮਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਕੀਤਾ ਝੰਡਾ ਮਾਰਚ

punjabusernewssite

ਸੰਗਰੂਰ ਵਿੱਚ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ 

punjabusernewssite