ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਅਗਸਤ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਸਰਕਾਰ ਵੱਲੋਂ ਉਨ੍ਹਾਂ ਦੇ ਲਈ ਚਲਾਈ ਜਾ ਰਹੀ ਭਲਾਈਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ। ਉਨ੍ਹਾਂ ਨੇ ਕਿਹਾ ਕਿ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਦੇ ਮੱਦੇਨਜਰ ਸਰਕਾਰ ਵੱਲੋਂ ਮੁੱਖ ਮੰਤਰੀ ਵਪਾਰੀ ਸਾਮੂਹਿਕ ਨਿਜੀ ਦੁਰਘਟਨਾ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਵਪਾਰੀ ਨੁਕਸਾਨ ਦੀ ਭਰਪਾਈ ਬੀਮਾ ਯੋਜਨਾ ਚਲਾਈ ਜਾ ਰਹੀ ਹੈ। ਇੰਨ੍ਹਾਂ ਯੋਜਨਾਵਾਂ ਦੇ ਤਹਿਤ ਵਪਾਰੀਆਂ ਨੂੰ ਦੁਰਘਟਨਾ ਵਿਚ ਮੌਤ ਹੋਣ ਜਾਂ ਵਿਕਲਾਂਗ ਹੋਣ ਅਤੇ ਉਨ੍ਹਾਂ ਦੀ ਸੰਪਤੀ ਦਾ ਨੁਕਸਾਨ ਹੋਣ ‘ਤੇ ਉਨ੍ਹਾਂ ਨੂੰ ਬੀਮਾ ਪ੍ਰਦਾਨ ਕੀਤਾ ਜਾਂਦਾ ਹੈ। ਮੁੱਖ ਸਕੱਤਰ ਅੱਜ ਇੱਥੇ ਹਰਿਆਣਾ ਪਰਿਵਾਰ ਸੁਰੱਖਿਆ ਨਿਯਾਸ ਦੀ ਪ੍ਰਬੰਧਕ ਕਮੇਟੀ ਦੀ ਪਹਿਲੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ 9 ਏਜੰਡਿਆਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਸ੍ਰੀ ਕੌਸ਼ਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਐਲਾਨਾਂ ਅਨੁਰੂਭ ਉਪਰੋਕਤ ਯੋਜਨਾਵਾਂ ਨੁੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰਿਆਣਾ ਪਰਿਵਾਰ ਸੁਰੱਖਿਆ ਨਿਯਾਸ ਦੀ ਸਥਾਪਨਾ ਕੀਤੀ ਗਈ ਹੈ। ਇਸ ਨਿਯਾਸ ਦਾ ਮੁੱਖ ਉਦੇਸ਼ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਬੀਮਾ ਯੋਜਨਾਵਾਂ ਨੂੰ ਇਕ ਛੱਤ ਦੇ ਹੇਠਾਂ ਲਿਆ ਕੇ ਇੰਨ੍ਹਾਂ ਨੂੰ ਸਹੀ ਲਾਗੂ ਯਕੀਨੀ ਕਰਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਵਪਾਰੀ ਸਮੂਹਿਕ ਨਿਜੀ ਦੁਰਘਟਨਾ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਵਪਾਰੀ ਨੁਕਸਾਨ ਦੀ ਭਰਪਾਈ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਵਪਾਰੀ ਇੰਨ੍ਹਾਂ ਯੋਜਨਾਵਾਂ ਨਾਲ ਜਾਂਣੂੰ ਹੋ ਸਕਣ ਅਤੇ ਪੂਰੀ ਤਰ੍ਹਾਂ ਇੰਨ੍ਹਾਂ ਦਾ ਲਾਭ ਚੁੱਕ ਸਕਣ।
ਉਨ੍ਹਾਂ ਨੇ ਦਸਿਆ ਕਿ ਨਿਯਾਸ ਵੱਲੋਂ ਮੁੱਖ ਮੰਤਰੀ ਹਰਿਆਦਾ ਕਰਮਚਾਰੀ ਦੁਰਘਟਨਾ ਬੀਮਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਸ਼ਹਿਰੀ ਅਤੇ ਗ੍ਰਾਮੀਣ ਖੇਤਰਾਂ ਵਿਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ (ਨਿਯਮਤ ਅਤੇ ਠੇਕਾ ਆਧਾਰ ‘ਤੇ ਲੱਗੇ ਕਰਮਚਾਰੀ) ਨੂੰ ਦੁਰਘਟਨਾ ਦੌਰਾਨ ਮੌਤ ਹੋਣ ‘ਤੇ 5 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸੀ ਤਰ੍ਹਾ, ਗਰੁੱਪ ਸੀ ਅਤੇ ਡੀ ਸ਼੍ਰੇਣੀ ਦੇ ਕਰਮਚਾਰੀਆਂ, ਜੋ ਹਾਈ ਰਿਸਕ ਦੇ ਕੰਮ ਕਰਦੇ ਹਨ, ਨੂੰ ਦੁਰਘਟਨਾ ਦੌਰਾਨ ਮੌਤ ਹੋਣ ‘ਤੇ 10 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਹਿੰਨ੍ਹਾਂ ਵਿਚ ਫਾਇਰਮੈਨ, ਸੀਵਰਮੈਨ, ਲਾਇਨਮੈਨ ਅਤੇ ਸਹਾਇਕ ਲਾਇਨਮੈਨ ਵੀ ਸ਼ਾਮਿਲ ਹਨ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਵਪਾਰੀ ਭਲਾਈ ਬੋਰਡ ਵੱਲੋਂ ਪੋਰਟਲ ਵਿਕਸਿਤ ਕੀਤਾ ਗਿਆ ਹੈ, ਜਿਸ ‘ਤੇ ਵਪਾਰੀ ਆਪਣਾ ਰਜਿਸਟ੍ਰੇਸ਼ਣ ਕਰਵਾਉਣਾ ਯਕੀਨੀ ਕਰਨ। ਇਸ ਪੋਰਟਲ ਦਾ ਰਸਮੀ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ।
ਇਸ ਤੋਂ ਇਲਾਵਾ, ਨਿਯਾਸ ਹਰਿਆਣਾ ਵਪਾਰੀ ਭਲਾਈ ਬੋਰਡ ਰਾਹੀਂ ਮੁੱਖ ਮੰਤਰੀ ਹਰਿਆਣਾ ਕਰਮਚਾਰੀ ਦੁਰਘਟਨਾ ਬੀਮਾ ਯੋਜਨਾ ਨੂੰ ਲਾਗੂ ਕਰ ਰਿਹਾ ਹੈ। ਇਸ ਯੋਜਨਾ ਦੇ ਤਹਿਤ ਛੋਟੇ ਵਪਾਰੀਆਂ ਨੂੰ ਦੁਰਘਟਨਾ ਦੌਰਾਨ ਮੌਤ ਹੋਣ, ਸਥਾਈ ਦਿਵਆਂਗ ਹੋਣ ਅਤੇ ਸ਼ਰੀਰਿਕ ਅੰਗ ਦਾ ਨੁਕਸਾਨ ਹੋਣ ਦੇ ਮਾਮਲੇ ਵਿਚ 5 ਲੱਖ ਰੁਪਏ ਤਕ ਦਾ ਬੀਮਾ ਕਰਵ ਪ੍ਰਦਾਨ ਕੀਤਾ ਜਾਂਦਾ ਹੈ। ਇਸ ਦੇ ਲਈ ਵਪਾਰੀਆਂ ਨੂੰ 10 ਰੁਪਏ ਪ੍ਰਤੀ ਲੱਖ ਦੀ ਦਰ ਨਾਲ ਪ੍ਰੀਮੀਅਮ ਦਾ ਭੁਗਤਾਨ ਕਰਨਾ ਹੋਵੇਗਾ। ਇਸੀ ਤਰ੍ਹਾ, ਨਿਯਾਸ ਵੱਲੋਂ ਮੁੱਖ ਮੰਤਰੀ ਵਪਾਰੀ ਨੁਕਸਾਨ ਦੀ ਭਰਪਾਈ ਬੀਮਾ ਯੋਜਨਾ ਨੂੰ ਲਾਗੂ ਕੀਤਾ ਜਾਵੇਗਾ, ਇਸ ਦੇ ਤਹਿਤ ਵਪਾਰੀ ਦਾ ਸਮਾਨ ਚੋਰੀ ਹੋਣ ਅਤੇ ਅੱਗ ਲੱਗਣ ਤੋਂ ਨੁਕਸਾਨ ਆਦਿ ਦੇ ਮਾਮਲੇ ਵਿਚ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਸਕੱਤਰ ਨੇ ਕਿਹਾ ਕਿ ਇੰਨ੍ਹਾਂ ਯੋਜਨਾਵਾਂ ਦਾ ਉਦੇਸ਼ ਸਿਰਫ ਸੂਬੇ ਦੇ ਕਾਰੋਬਾਰੀਆਂ ਨੂੰ ਬੀਮਾ ਦੀ ਸੁਰੱਖਿਆ ਦੇਣੀ ਹੀ ਨਹੀਂ, ਸਗੋ ਉਨ੍ਹਾਂ ਦੇ ਵਪਾਰ ਨੂੰ ਪ੍ਰੋਤਸਾਹਨ ਦੇਣਾ ਵੀ ਹੈ। ਬਹੁਤ ਸਾਰੇ ਵਪਾਰੀ ਦੁਰਘਟਨਾ ਦੀ ਆਸ਼ੰਕਾ ਨਾਲ ਵਪਾਰ ਨਹੀਂ ਕਰਦੇ। ਦੁਰਘਟਨਾ ਬੀਮਾ ਯੋਜਨਾ ਨਾਲ ਉਨ੍ਹਾਂ ਦਾ ਭਰੋਸਾ ਵਧੇਗਾ ਅਤੇ ਊਹ ਆਪਣੇ ਵਪਾਰ ਨੂੰ ਵਧਾ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬਜਟ 2022-23 ਦੇ ਭਾਸ਼ਨ ਵਿਚ ਆਂਗਨਵਾੜੀ ਵਰਕਰਸ ਅਤੇ ਹੈਲਪਰਸ ਦੀ ਮੌਤ ਹੋਣ ‘ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਤਕ ਦੀ ਬੀਮਾ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਵੀ ਹਰਿਆਣਾ ਪਰਿਵਾਰ ਸੁਰੱਖਿਆ ਨਿਯਾਸ ਵੱਲੋਂ ਲਾਗੂ ਕੀਤਾ ਜਾਵੇਗਾ।ਮੀਟਿੰਗ ਵਿਚ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਪੰਕਜ ਸਮੇਤ ਹੋਰ ਅਧਿਕਾਰੀ ਮੋਜੂਦ ਰਹੇ।
Share the post "ਮੁੱਖ ਸਕੱਤਰ ਨੇ ਵਪਾਰੀਆਂ ਨੂੰ ਕੀਤੀ ਅਪੀਲ, ਭਲਾਈਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਚੁਕਣ"