ਊਧਮ ਸਿੰਘ ਨਗਰ ਵਿਖੇ ਕੀਤਾ “ਆਮ ਆਦਮੀ ਕਲੀਨਕ“ ਦਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ। ਸਰਕਾਰ ਵਲੋਂ ਸ਼ੁਰੂ ਕੀਤੇ ਗਏ “ਆਮ ਆਦਮੀ ਕਲੀਨਕ“ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਊਧਮ ਸਿੰਘ ਨਗਰ ਵਿਖੇ “ਆਮ ਆਦਮੀ ਕਲੀਨਕ“ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਅਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਪੂਰੇ ਕੀਤੇ ਜਾਣਗੇ। ਸੂਬਾ ਸਰਕਾਰ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਜ਼ੀਰੋ ਟਾਲਰੈਂਸ ਤਹਿਤ ਚੱਲ ਰਹੀ ਹੈ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਭਿ੍ਰਸ਼ਟਾਚਾਰ ਨੂੰ ਮੁਕਤ ਕਰਨ ਲਈ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ।
ਸਪੀਕਰ ਸ. ਸੰਧਵਾਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਅਖਰੀਲੇ ਵਿਅਕਤੀ ਤੱਕ ਆਜ਼ਾਦੀ ਦਾ ਨਿੱਘ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ “ਆਮ ਆਦਮੀ ਕਲੀਨਕ“ ਸਹਾਈ ਸਿੱਧ ਹੋਣਗੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਵਲੋਂ “ਆਮ ਆਦਮੀ ਕਲੀਨਿਕ“ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਵਲੋਂ ਕਲੀਨਿਕ ਵਿਖੇ ਆਪਣਾ ਡਾਕਟਰੀ ਚੈਕਅੱਪ ਵੀ ਕਰਵਾਇਆ ਗਿਆ ਤੇ ਡਾਕਟਰੀ ਸਟਾਫ਼ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ,ਸੂਬਾਈ ਬੁਲਾਰੇ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਐਡਵੋਕੇਟ ਨਵਦੀਪ ਸਿੰਘ ਜੀਦਾ ਆਦਿ ਸਖਸ਼ੀਅਤਾਂ ਹਾਜ਼ਰ ਸਨ।
Share the post "ਮੁੱਢਲੀਆਂ ਤੇ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ “ਆਮ ਆਦਮੀ ਕਲੀਨਕ“ : ਸੰਧਵਾਂ"