WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਮੇਅਰ ਨੇ ਇੰਡੀਅਨ ਸਵੱਛਤਾ ਲੀਗ ਸੀਜ਼ਨ 2 ਤਹਿਤ ’’ਮੁਹਾਲੀ ਯੂਥ ਬਨਾਮ ਗਾਰਬੇਜ’’ ਮੁਹਿੰਮ ਨੂੰ ਹਰੀ ਝੰਡੀ ਦਿੱਤੀ

ਕਿਹਾ, ਮੁਹਾਲੀ ਨੂੰ ਕੂੜਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
ਮੋਹਾਲੀ, 19 ਸਤੰਬਰ – ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਇੱਥੇ ਫੇਜ਼ 3ਬੀ2, ਤੋਂ ਇੰਡੀਅਨ ਸਵੱਛਤਾ ਲੀਗ ਸੀਜ਼ਨ 2 ਤਹਿਤ ’’ਮੁਹਾਲੀ ਯੂਥ ਬਨਾਮ ਗਾਰਬੇਜ’’ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ‘ਭਾਰਤੀ ਸਵੱਛਤਾ ਲੀਗ’ ਭਾਰਤ ਦਾ ਪਹਿਲਾ ਅੰਤਰ-ਸ਼ਹਿਰੀ ਮੁਕਾਬਲਾ ਹੈ ਜਿਸ ਦੀ ਅਗਵਾਈ ਨੌਜਵਾਨਾਂ ਵੱਲੋਂ ਸਵੱਛ ਭਾਰਤ ਮਿਸ਼ਨ-ਅਰਬਨ 2.0 ਤਹਿਤ ਕੂੜਾ ਮੁਕਤ ਸ਼ਹਿਰਾਂ ਦੇ ਨਿਰਮਾਣ ਲਈ ਕੀਤੀ ਜਾਂਦੀ ਹੈ।

ਭਾਜਪਾ ਦੇ ਅਹੁੱਦੇਦਾਰਾਂ ਦੀ ਜਾਰੀ ਲਿਸਟ ਤੋਂ ਬਾਅਦ ਵੀ ਘਮਾਸਾਨ ਜਾਰੀ, ਗਰੇਵਾਲ ਨੇ 24 ਨੂੰ ਸੱਦੀ ਮੀਟਿੰਗ

ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਸ਼ਾਮਲ ਹੋਏ। ਮੇਅਰ ਨੇ ਵਿਦਿਆਰਥੀਆਂ ਦੀ ਕੂੜਾ ਵਿਰੋਧੀ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇਸ ਅਹਿਮ ਮੁੱਦੇ ’ਤੇ ਨੌਜਵਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਾਤਾਵਰਣ ਸੁਰੱਖਿਆ ਲਈ ਜ਼ਿੰਮੇਵਾਰ ਅਤੇ ਸਰਗਰਮ ਵਕੀਲ ਬਣਾਉਣ ਲਈ ਲਾਹੇਵੰਦ ਹੋਵੇਗਾ।

ਹਰਿਆਣਾ ਸਰਕਾਰ ਦੇ ਮੁਲਾਜਮਾਂ ਨੂੰ ਮਿਲਣਗੀਆਂ ਇਹ ਚਾਰ ਕੈਸ਼ਲੈਸ ਸਿਹਤ ਸਹੂਲਤਾਂ

ਸ਼ਹਿਰ ਦੇ ਮੇਅਰ ਨੇ ਮੰਗਲਵਾਰ ਨੂੰ ਸਾਰੇ ਕੌਂਸਲਰਾਂ ਨੂੰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਵੱਛਤਾ ਮੁਹਿੰਮ ਚਲਾਉਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਸਵੱਛਤਾ ਅਤੇ ਵਾਤਾਵਰਣ ਪ੍ਰਤੀ ਆਪਣਾ ਬਣਦਾ ਯੋਗਦਾਨ ਨਹੀਂ ਪਾਉਣਗੇ ਤਾਂ ਸਾਡੀਆਂ ਕੋਸ਼ਿਸ਼ਾਂ ਠੋਸ ਨਤੀਜੇ ਨਹੀਂ ਦਿਖਾ ਸਕਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਕੂੜਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਲੜੀ ਤਹਿਤ ਐਮਸੀ ਮੁਹਾਲੀ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ।

ਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ

ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿੱਚ ਸਵੱਛਤਾ ਦੂਤ ਨਿਯੁਕਤ ਕਰਨ ਦੀ ਤਜਵੀਜ਼ ਮਨਜ਼ੂਰੀ ਦੇ ਅੰਤਿਮ ਪੜਾਅ ’ਤੇ ਹੈ, ਜਿਸ ਤੋਂ ਬਾਅਦ ਨਗਰ ਨਿਗਮ ਹਰ ਵਾਰਡ ਵਿੱਚ ਸਵੱਛਤਾ ਦੂਤ ਨਿਯੁਕਤ ਕਰੇਗਾ ਜੋ ਸਮੁੱਚੇ ਮੁਹਿੰਮ ਦੇ ਨਤੀਜਿਆਂ ਨੂੰ ਹੁਲਾਰਾ ਪ੍ਰਦਾਨ ਕਰੇਗਾ।ਪ੍ਰੋਗਰਾਮ ਵਿੱਚ ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਇਲਾਵਾ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Related posts

ਦਲਿਤ ਭਾਈਚਾਰੇ ਨੇ ‘ਰਿਜ਼ਰਵੇਸ਼ਨ ਚੋਰ ਫੜੋ’ ਨਾਅਰੇ ਹੇਠ ਮੋਹਾਲੀ ’ਚ ਕੀਤੀ ਵਿਸਾਲ ਰੈਲੀ

punjabusernewssite

ਮੁੱਖ ਮੰਤਰੀ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ

punjabusernewssite

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

punjabusernewssite