WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਜੈਕਟ ਤਹਿਤ ਬਠਿੰਡਾ ਦੇ ਵੱਖ ਵੱਖ ਸਕੂਲਾਂ ਤੋਂ ਇਕੱਠੀ ਕੀਤੀ ਗਈ ਮਿੱਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਸਪੁਰਦ

ਦੇਸ਼ ਭਗਤੀ ਦੇ ਗੀਤਾਂ ਅਤੇ ਨਾਹਰਿਆਂ ਨਾਲ ਗੂੰਜੇ ਪ੍ਰਾਇਮਰੀ ਸਕੂਲ
ਬਠਿੰਡਾ,30 ਸਤੰਬਰ: ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਪ੍ਰੋਜੈਕਟ ਵੀਰ ਗਾਥਾ ਅਤੇ ਮੇਰੀ ਮਿੱਟੀ ਮੇਰਾ ਦੇਸ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰਪਾਲ ਸਿੰਘ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਨੇ ਬੋਲਦਿਆਂ ਕਿਹਾ ਕਿ ਵੀਰ ਗਾਥਾ ਅਤੇ ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਜੈਕਟ ਰਾਹੀਂ ਬਠਿੰਡਾ ਜ਼ਿਲ੍ਹਾ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਦੇਸ਼ ਲਈ ਮਰ ਮਿਟਣ ਵਾਲੇ ਮਹਾਨ ਸਪੂਤਾਂ ਦੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਇਸ ਪ੍ਰੋਜੈਕਟ ਰਾਹੀਂ ਵਿਦਿਆਰਥੀਆਂ ਦੇ ਕਵਿਤਾ, ਪੈਰਾ, ਵੀਡੀਓ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ ਜਿਸ ਰਾਹੀਂ ਵਿਦਿਆਰਥੀਆਂ ਦੁਆਰਾ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਕੂਲਾਂ ਦੁਆਰਾ ਪਿੰਡਾਂ ਵਿੱਚ ਪ੍ਰਭਾਤ ਫੇਰੀਆਂ ਕੀਤੀਆਂ ਗਈਆਂ। ਮੇਰੀ ਮਿੱਟੀ ਮੇਰਾ ਦੇਸ਼ ਅਤੇ ਵੀਰ ਗਾਥਾ ਪ੍ਰੋਜੈਕਟ ਦੇ ਨੋਡਲ ਅਫਸਰ ਸੁਖਪਾਲ ਸਿੰਘ ਸਿੱਧੂ ਅਤੇ ਜਤਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਤੋਂ ਇਕੱਠੀ ਕੀਤੀ ਗਈ ਮਿੱਟੀ ਆਰੀਆ ਸਮਾਜ ਚੌਂਕ ਬਠਿੰਡਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤ ਕੋਲ ਨਤਮਸਤਕ ਹੋ ਕੇ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਸਪੁਰਦ ਕੀਤੀ ਗਈ।

ਕੋਵਿਡ ਸੈਂਟਰ ਦੇ ਫੰਡਾਂ ਤੇ ਸਮਾਨ ਦੀ ਜਾਂਚ ਲਈ ਡੀਸੀ ਵਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਇਸ ਮੌਕੇ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਫੁੱਲਾਂ ਦੇ ਹਾਰ ਪਹਿਨਾਏ ਗਏ ਅਤੇ ਦੇਸ਼ ਭਗਤੀ ਦੇ ਨਾਅਰਿਆਂ ਨਾਲ ਵੱਖ ਵੱਖ ਸਕੂਲਾਂ ਤੋਂ ਆਈ ਮਿੱਟੀ ਦਾ ਸਵਾਗਤ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਗੁਰਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਖੇਡ ਇੰਚਾਰਜ਼, ਮੇਰੀ ਮਿੱਟੀ ਮੇਰਾ ਦੇਸ਼ ਅਤੇ ਵੀਰ ਗਾਥਾ ਪ੍ਰੋਜੈਕਟ ਦੇ ਨੋਡਲ ਅਫਸਰ ਜਤਿੰਦਰ ਕੁਮਾਰ ਸ਼ਰਮਾ ਅਤੇ ਸੁਖਪਾਲ ਸਿੰਘ ਸਿੱਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਰਪੂਰ ਸਿੰਘ, ਸੈਂਟਰ ਮੁੱਖ ਅਧਿਆਪਕਾ, ਮੁੱਖ ਅਧਿਆਪਕਾਂ ਅਤੇ ਸਮੂਹ ਅਧਿਆਪਕਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਸ ਮੌਕੇ ਸੈਂਟਰ ਹੈੱਡ ਟੀਚਰ ਬੇਅੰਤ ਕੌਰ, ਲਖਵੀਰ ਕੌਰ, ਭੁਪਿੰਦਰਜੀਤ ਸਿੰਘ ਬਰਾੜ, ਜਸਪ੍ਰੀਤ ਕੌਰ ਅਤੇ ਸਰਬਜੀਤ ਕੌਰ ਤੋਂ ਇਲਾਵਾ ਵੱਖ ਵੱਖ ਅਧਿਆਪਕ ਸ਼ਾਮਿਲ ਹੋਏ।

Related posts

ਬੀ.ਐਫ.ਜੀ.ਆਈ. ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ

punjabusernewssite

ਡੀ.ਏ.ਵੀ. ਕਾਲਜ ਵਿਖੇ ਸੁਤੰਤਰਤਾ ਦੇ 75ਵੇਂ ਆਜ਼ਾਦੀ ਮਹਾਉਤਸਵ ’ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ

punjabusernewssite

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਦਾਖਲਾ ਪੋਰਟਲ ਲਾਂਚ ਕੀਤਾ

punjabusernewssite